‘ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

by | Nov 4, 2025 | breaking news, daily | 0 comments

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

*‘ਯੁੱਧ ਨਸ਼ਿਆਂ ਵਿਰੁੱਧ’: 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ*

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 3 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...