ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

by | Sep 1, 2025 | breaking news, crime, daily | 0 comments

— ਪੁਲਿਸ ਟੀਮਾਂ ਵੱਲੋਂ 12.44 ਕਰੋੜ ਰੁਪਏ ਦੀ ਡਰੱਗ ਮਨੀ, 384 ਕਿਲੋ ਅਫੀਮ, 232 ਕਵਿੰਟਲ ਚੂਰਾ-ਪੋਸਤ ਸਮੇਤ 33 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ

— 184ਵੇਂ ਦਿਨ 8.4 ਕਿਲੋਗ੍ਰਾਮ ਹੈਰੋਇਨ ਸਮੇਤ 58 ਨਸ਼ਾ ਤਸਕਰ ਕਾਬੂ

— ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕੀਤਾ ਰਾਜ਼ੀ

ਚੰਡੀਗੜ੍ਹ, 1 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਖੁਲਾਸਾ ਕੀਤਾ ਕਿ 1129 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 384 ਕਿਲੋਗ੍ਰਾਮ ਅਫੀਮ, 232 ਕੁਇੰਟਲ ਭੁੱਕੀ, 29 ਕਿਲੋਗ੍ਰਾਮ ਚਰਸ, 430 ਕਿਲੋਗ੍ਰਾਮ ਗਾਂਜਾ, 6.3 ਕਿਲੋਗ੍ਰਾਮ ਆਈ.ਸੀ.ਈ., 33 ਲੱਖ ਨਸ਼ੀਲੀਆਂ ਗੋਲੀਆਂ ਅਤੇ 12.44 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਦਿਨ 184 ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 58 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.4 ਕਿਲੋਗ੍ਰਾਮ ਹੈਰੋਇਨ, 4087 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 309 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 43 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 337 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...