‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਤੇ 68 ਲੱਖ ਦੀ ਨਕਦੀ ਬਰਾਮਦ

by | Mar 20, 2025 | breaking news, crime, daily | 0 comments

ਐਨਡੀਪੀਐਸ ਤਹਿਤ 1895 ਐਫਆਈਆਰ ਦਰਜ ਅਤੇ 3217 ਨਸ਼ਾ ਤਸਕਰ ਗ੍ਰਿਫ਼ਤਾਰ

7.5 ਲੱਖ ਨਸ਼ੀਲੀਆਂ ਗੋਲੀਆਂ, 1213 ਕਿੱਲੋ ਭੁੱਕੀ, 28 ਕਿੱਲੋ ਗਾਂਜਾ ਅਤੇ 4.5 ਕਿੱਲੋ ਚਰਸ ਵੀ ਜ਼ਬਤ

‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਵਚਨਬੱਧ, ਨਸ਼ਿਆਂ ਨਾਲ ਸਬੰਧਿਤ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ- ਮੰਤਰੀ ਤਰੁਣਪ੍ਰੀਤ ਸਿੰਘ ਸੌਂਧ

ਮੰਤਰੀ ਨੇ ਪੰਜਾਬ ਦੇ ਪੰਚਾਂ-ਸਰਪੰਚਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ, ਕਿਹਾ- ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਓ

ਚੰਡੀਗੜ੍ਹ, 20 ਮਾਰਚ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫ਼ਲਤਾ ਦੱਸਦਿਆਂ 19 ਮਾਰਚ ਤੱਕ ਕੀਤੀ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ।

ਵੀਰਵਾਰ ਨੂੰ ਮੰਤਰੀ ਤਰੁਣਪ੍ਰੀਤ ਸੌਂਧ ਨੇ ਇਸ ਮੁਹਿੰਮ ਨਾਲ ਸਬੰਧਿਤ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਲੋਕ ਪੰਜਾਬ ਸਰਕਾਰ ਦੀ ਇਸ ਮੁਹਿੰਮ ਦੀ ਤਾਰੀਫ਼ ਵੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ 114 ਕਿੱਲੋ ਹੈਰੋਇਨ, 62 ਕਿੱਲੋ ਅਫ਼ੀਮ ਅਤੇ 68 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐਨਡੀਪੀਐਸ) ਤਹਿਤ 1895 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 3217 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ ਕਰੀਬ 7.5 ਲੱਖ ਨਸ਼ੀਲੀਆਂ ਗੋਲੀਆਂ ਅਤੇ 1213 ਕਿੱਲੋ ਭੁੱਕੀ, 28 ਕਿੱਲੋ ਗਾਂਜਾ, 4.5 ਕਿੱਲੋ ਚਰਸ ਅਤੇ 1.25 ਕਿੱਲੋ ਆਈਸ ਕਰੀਬ 500 ਬੋਤਲਾਂ ਨਕਲੀ ਸ਼ਰਾਬ, 7 ਕਿੱਲੋ ਨਸ਼ੀਲਾ ਪਾਊਡਰ ਅਤੇ 301 ਟੀਕੇ ਵੀ ਪੁਲਿਸ ਨੇ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਵਿੱਚ ਸ਼ਾਮਲ 38 ਵਿਅਕਤੀਆਂ ਦੀਆਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਨਸ਼ਾ ਤਸਕਰੀ ਨਾਲ ਸਬੰਧਿਤ 22 ਮੋਟਰਸਾਈਕਲ, 8 ਮੋਬਾਈਲ, 4 ਕਾਰਾਂ ਅਤੇ 12 ਪਿਸਤੌਲ ਬਰਾਮਦ ਕੀਤੇ ਹਨ। ਕਾਰਵਾਈ ਦੌਰਾਨ 4 ਕਿੱਲੋ ਤੋਂ ਵੱਧ ਸੋਨਾ, ਜਿਸ ਵਿੱਚ ਇੱਕ ਹਾਰ ਅਤੇ ਦੋ ਚੇਨਾਂ ਸ਼ਾਮਲ ਸਨ ਅਤੇ 1.25 ਕਿੱਲੋ ਚਾਂਦੀ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 5689 ਟਰੈਫ਼ਿਕ ਚਲਾਨ ਕੀਤੇ ਗਏ ਹਨ।

ਮੰਤਰੀ ਸੌਂਧ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ, ਜਿਸ ਦੇ ਨਤੀਜੇ ਤੁਹਾਡੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਨਸ਼ਿਆਂ ਨਾਲ ਸਬੰਧਿਤ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ਾ ਤਸਕਰੀ ਛੱਡ ਦੇਣ ਜਾਂ ਪੰਜਾਬ ਛੱਡ ਦੇਣ, ਨਹੀਂ ਤਾਂ ਜੇਲ੍ਹ ਜਾਣ ਲਈ ਤਿਆਰ ਰਹਿਣ।

ਸੌਂਧ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਵਾਂਗੇ। ਅੱਜ ‘ਆਪ’ ਸਰਕਾਰ ਉਸ ਵਾਅਦੇ ਨੂੰ ਪੂਰਾ ਕਰ ਰਹੀ ਹੈ।

ਸੌਂਧ ਨੇ ਕਿਹਾ ਕਿ ਸਰਕਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ-ਨਾਲ ਹੋਰ ਵੀ ਕਈ ਵਧੀਆ ਕਦਮ ਚੁੱਕ ਰਹੀ ਹੈ। ਲੋਕਾਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਕੂਲਾਂ ਅਤੇ ਕਾਲਜਾਂ ਵਿੱਚ 1000 ਤੋਂ ਵੱਧ ਮੀਟਿੰਗਾਂ ਕੀਤੀਆਂ ਗਈਆਂ ਹਨ। ਅਜਿਹੇ ਪ੍ਰੋਗਰਾਮ ਸੈਂਕੜੇ ਪਿੰਡਾਂ ਵਿੱਚ ਵੀ ਚਲਾਏ ਜਾ ਚੁੱਕੇ ਹਨ।

ਉਨ੍ਹਾਂ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਜਲਦੀ ਤੋਂ ਜਲਦੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਇਨ੍ਹਾਂ ਕੇਂਦਰਾਂ ਵਿੱਚ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕ ਨਸ਼ਾ ਛੱਡ ਕੇ ਆਮ ਜੀਵਨ ਵਿੱਚ ਪਰਤ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਮੁਕਤ ਹੋਣ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ ਅਤੇ ਜੇਕਰ ਕੋਈ ਸਵੈ-ਰੁਜ਼ਗਾਰ ਕਰਨ ਦਾ ਇੱਛੁਕ ਹੈ ਤਾਂ ਪੰਜਾਬ ਸਰਕਾਰ ਉਸ ਲਈ ਵੀ ਮਦਦ ਕਰੇਗੀ।

ਮੰਤਰੀ ਸੌਂਧ ਨੇ ਪੰਜਾਬ ਦੇ ਸਮੂਹ ਪੰਚਾਂ-ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸਾਰੇ ਪੰਚ-ਸਰਪੰਚ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਅਤੇ ਮੁਕੰਮਲ ਹੋਣ ਉਪਰੰਤ ਪਿੰਡ ਵਿੱਚ ‘ਨਸ਼ਾ-ਮੁਕਤ ਪਿੰਡ’ ਦਾ ਬੋਰਡ ਲਗਾਉਣ। ਉਨ੍ਹਾਂ ਪੰਜਾਬ ਦੀਆਂ ਸਮੂਹ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਵੀ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...