— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— 83 ਐਸਪੀ/ਡੀਐਸਪੀ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 460 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ: ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 5 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੁੱਧ ਜੰਗ “ਯੁੱਧ ਨਸ਼ੀਆਂ ਵਿਰੁੱਧ” 36ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ 36 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 4990 ਹੋ ਗਈ ਹੈ।

ਇਹ ਕਾਰਵਾਈ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 429 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਰਾਜ ਭਰ ਵਿੱਚ 48 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 460 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੈੱਡਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਹੈ, ਜਿਸ ਨਾਲ ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਇੱਕ ਵਿਅਕਤੀ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

×