ਯੂਟੀ ਚੰਡੀਗੜ੍ਹ ਵਿੱਚ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ ਦਾ ਛੇਵਾਂ ਦੌਰ ਸੰਪੰਨ

by | Jun 2, 2025 | breaking news, daily | 0 comments

ਭਾਰਤ ਸਰਕਾਰ ਦੇ ਰਾਸ਼ਟਰੀ ਪਸ਼ੂ ਰੋਗ ਨਿਯੰਤ੍ਰਣ ਪ੍ਰੋਗਰਾਮ (ਐੱਨਏਡੀਸੀਪੀ/NADCP) ਦੇ ਤਹਿਤ, ਪਸ਼ੂਪਾਲਣ ਅਤੇ ਮੱਛੀ ਪਾਲਣ ਵਿਭਾਗ, ਯੂਟੀ ਚੰਡੀਗੜ੍ਹ ਦੁਆਰਾ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਪ੍ਰੋਗਰਾਮ ਨੂੰ 2020 ਵਿੱਚ ਆਪਣੀ ਸਥਾਪਨਾ ਦੇ ਬਾਅਦ ਸਫ਼ਲਤਾਪੂਰਵਕ ਚਲਾਇਆ ਜਾ ਰਿਹਾ ਹੈ। ਯੂਟੀ ਚੰਡੀਗੜ੍ਹ ਦੇ ਸਾਰੇ ਪਿੰਡਾਂ ਵਿੱਚ
ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ
ਦਾ ਛੇਵਾਂ ਦੌਰ 19 ਮਈ, 2025 ਤੋਂ ਸ਼ੁਰੂ ਕੀਤਾ ਗਿਆ ਅਤੇ 31 ਮਈ 2025 ਨੂੰ ਸਮਾਪਤ ਹੋਇਆ।

ਇਸ ਅਵਸਰ ‘ਤੇ, ਯੂਟੀ ਚੰਡੀਗੜ੍ਹ ਦੇ ਪਸ਼ੂਪਾਲਣ ਅਤੇ ਮੱਛੀਪਾਲਣ ਦੇ ਸਕੱਤਰ, ਆਈਏਐੱਸ ਸ਼੍ਰੀ ਹਰੀ ਕੱਲਿਕਟ (Sh. Hari Kallikat) ਨੇ ਕਿਹਾ ਕਿ ਐੱਫਐੱਮਡੀ ਆਰਥਿਕ ਪ੍ਰਭਾਵ ਦੀ ਦ੍ਰਿਸ਼ਟੀ ਤੋਂ ਪਸ਼ੂਆਂ ਦੀਆਂ ਸਭ ਤੋਂ ਗੰਭੀਰ ਬਿਮਾਰੀਆਂ ਵਿੱਚੋਂ ਇੱਕ ਹੈ ਅਤੇ ਇਸ ਨੂੰ ਨਿਯੰਤ੍ਰਣ ਅਤੇ ਖ਼ਾਤਮੇ ਦੇ ਲਈ ਵਿਸ਼ਵ ਪੱਧਰ ‘ਤੇ ਪ੍ਰਾਥਮਿਕਤਾ ਵਾਲੀ ਬਿਮਾਰੀ ਦੇ ਰੂਪ ਵਿੱਚ ਮਾਨਤਾ ਪ੍ਰਾਪਤ ਹੈ। ਪਸ਼ੂਪਾਲਣ ਅਤੇ ਮੱਛੀਪਾਲਣ ਵਿਭਾਗ, ਯੂਟੀ ਚੰਡੀਗੜ੍ਹ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਦੇ ਖ਼ਿਲਾਫ਼ ਸਾਰੇ ਬੜੇ ਅਤੇ ਛੋਟੇ ਪਸ਼ੂਆਂ ਦਾ ਮੁਫ਼ਤ ਟੀਕਾਕਰਣ ਕੀਤਾ।

ਸ਼੍ਰੀ ਨਵੀਨ, ਡੈਨਿਕਸ (DANICS), ਡਾਇਰੈਕਟਰ ਪਸ਼ੂਪਾਲਣ ਅਤੇ ਮੱਛੀਪਾਲਣ, ਯੂਟੀ ਚੰਡੀਗੜ੍ਹ ਨੇ ਦੱਸਿਆ ਕਿ ਹੁਣ ਤੱਕ, ਯੂਟੀ ਚੰਡੀਗੜ੍ਹ ਵਿੱਚ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ ਦੇ ਛੇ ਦੌਰ ਪੂਰੇ ਹੋ ਚੁੱਕੇ ਹਨ ਅਤੇ ਇਸ ਬਿਮਾਰੀ ਦੇ ਖ਼ਿਲਾਫ਼ 1,13,268 ਟੀਕੇ ਲਗਾਏ ਗਏ ਹਨ, ਜਦਕਿ ਕੁਝ ਹੋਰ ਰਾਜਾਂ/ਯੂਟੀਜ਼ ਨੇ ਅਜੇ ਤੱਕ ਪੰਜਵਾਂ ਦੌਰ ਵੀ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਟੀਕਾਕਰਣ ਨਾਲ ਪਸ਼ੂਆਂ ਦੇ ਨਾਲ-ਨਾਲ ਮਨੁੱਖਾਂ ਵਿੱਚ ਵੀ ਬਿਮਾਰੀਆਂ ਦਾ ਪ੍ਰਭਾਵੀ ਪ੍ਰਬੰਧਨ ਹੋਵੇਗਾ। ਉਨ੍ਹਾਂ ਨੇ ਵਾਇਰਲ ਇਨਫੈਕਸ਼ਨ ਨਾਲ ਜਲਦੀ ਤੋਂ ਜਲਦੀ ਨਜਿੱਠਣ ਦੇ ਲਈ ਸਵੱਛ ਪਰਿਸਥਿਤੀਆਂ ਨੂੰ ਬਣਾਈ ਰੱਖਣ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।

ਡਾ. ਅਸ਼ਵਨੀ ਕੁਮਾਰ, ਜੁਆਇੰਟ ਡਾਇਰੈਕਟਰ ਪਸ਼ੂਪਾਲਣ ਨੇ ਦੱਸਿਆ ਕਿ ਖੁਰਪਕਾ- ਮੂੰਹਪਕਾ ਰੋਗ (ਐੱਫਐੱਮਡੀ/FMD) ਟੀਕਾਕਰਣ ਇੱਕ ਪ੍ਰਭਾਵੀ ਐੱਫਐੱਮਡੀ ਨਿਯੰਤ੍ਰਣ ਰਣਨੀਤੀ ਦਾ ਇੱਕ ਜ਼ਰੂਰੀ ਘਟਕ ਹੈ ਅਤੇ ਬਿਮਾਰੀ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਤੱਕ ਨਿਯਮਿਤ ਅੰਤਰਾਲ ‘ਤੇ ਸੰਵੇਦਨਸ਼ੀਲ ਪਸ਼ੂਆਂ ਦਾ ਬੜੇ ਪੈਮਾਨੇ ‘ਤੇ ਅਤੇ ਵਾਰ-ਵਾਰ ਟੀਕਾਕਰਣ ਕਰਕੇ ਇਸ ਨੂੰ ਪ੍ਰਾਪਤ ਕੀਤਾ ਜਾ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...