ਚੰਡੀਗੜ੍ਹ, 15 ਨਵੰਬਰ, 2024: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਦੇ ਸ਼ੁਭ ਮੌਕੇ ‘ਤੇ ਮੱਥਾ ਟੇਕਣ ਲਈ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਗੁਰਦੁਆਰਾ ਨਾਡਾ ਸਾਹਿਬ ਵਿਖੇ ਨਤਮਸਤਕ ਹੋਏ।
ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਡੂੰਘੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਹੋਏ ਸਮਾਨਤਾ, ਨਿਰਸਵਾਰਥ ਸੇਵਾ ਅਤੇ ਕੁਦਰਤ ਨਾਲ ਇਕਸੁਰਤਾ ਦੇ ਸਦੀਵੀ ਸੰਦੇਸ਼ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਿਧਾਂਤ ਮਨੁੱਖਤਾ ਨੂੰ ਦਇਆ, ਆਪਸੀ ਸਤਿਕਾਰ ਅਤੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਦੇ ਹਨ।