ਰਾਮ ਰਹੀਮ ਦੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜਖਮਾਂ ‘ਤੇ ਨਮਕ ਛਿੜਕਣ ਵਾਂਗ- ਗਿਆਨੀ ਹਰਪ੍ਰੀਤ ਸਿੰਘ।

by | Aug 26, 2026 | breaking news, daily, politics, religion | 0 comments

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਝੂਠੇ ਸੌਦੇ ਸਾਧ ਰਾਮ ਰਹੀਮ ਨੂੰ ਬਾਰ ਬਾਰ ਦਿੱਤੀ ਜਾ ਰਹੀ ਪੈਰੋਲ ਸਿੱਖਾਂ ਦੇ ਭਾਵਨਾਤਮਕ ਜਖਮਾਂ ਉਤੇ ਨਮਕ ਛਿੜਕਣ ਵਾਂਗ ਹੈ। ਜਿਸ ਤੋਂ ਹੋਣ ਵਾਲੀ ਤਕਲੀਫ ਦਾ ਸਰਕਾਰਾਂ ਸੁਆਦ ਲੈ ਰਹੀਆਂ ਹਨ। ਉਹਨਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਜੁਰਗ ਮਾਤਾ ਆਪਣੇ ਆਖਰੀ ਸਮੇਂ ਵਿੱਚ ਪੁਤਰ ਨੂੰ ਮਿਲਣ ਦਾ ਇੰਤਜ਼ਾਰ ਕਰ ਰਹੀ ਹੈ। ਜਿੰਨਾ ਦੀ ਜਮਾਨਤ ਵਾਸਤੇ ਪੂਰੇ ਜਿਲ੍ਹੇ ਦੀਆਂ ਪੰਚਾਇਤਾਂ ਨੇ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ। ਕੌਮੀ ਇਨਸਾਫ ਮੋਰਚੇ ਦੇ ਸਾਰੇ ਆਗੂ ਜਿੰਮੇਵਾਰੀ ਚੁੱਕਣ ਲਈ ਤਿਆਰ ਹਨ। ਪਰ ਸਰਕਾਰ ਨੇ ਉਹਨਾਂ ਨੂੰ ਦਸ ਦਿਨ ਦੀ ਪੈਰੋਲ ਦੇਣ ਤੋਂ ਮਨਾ ਕਰ ਦਿੱਤਾ। ਪੂਰੀ ਕੌਮ ਨੇ ਰਲ੍ਹ ਕੇ ਗਵਰਨਰ ਹਾਉਸ ਵੱਲ ਮਾਰਚ ਕੀਤਾ, ਪੰਜਾਬ ਬੰਦ ਵੀ ਕੀਤਾ ਗਿਆ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਲਟਾ ਮਾਰਚ ਕਰਨ ਵਾਲੇ ਆਗੂਆਂ ਨੂੰ ਪੁਲਿਸ ਤਸ਼ੱਦਦ ਦਾ ਸ਼ਿਕਾਰ ਵੀ ਬਣਾਇਆ ਅਤੇ ਪਰਚੇ ਵੀ ਦਰਜ ਕਰ ਲਏ। ਪਰ ਦੂਜੇ ਬੰਨੇ ਜੋ ਆਦਮੀ ਬਲਾਤਕਾਰ ਅਤੇ ਕਤਲ ਦਾ ਮੁਜਰਿਮ ਹੈ, ਉਸ ਨੂੰ ਸਾਲ ਵਿੱਚ ਕਈ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਸਰਕਾਰਾਂ ਇਹ ਵੀ ਭੁੱਲ ਗਈਆਂ ਕਿ ਜਦ ਸੌਦਾ ਸਾਧ ਨੂੰ ਸਜਾ ਸੁਣਾਈ ਗਈ ਸੀ ਤਾਂ ਉਦੋਂ ਉਸਦੇ ਗੁੰਡਿਆਂ ਵੱਲੋਂ ਬਣਾਏ ਹੰਗਾਮੀ ਹਲਾਤਾਂ ਕਾਰਨ 40 ਦੇ ਕਰੀਬ ਮੌਤਾਂ ਹੋਈਆਂ ਸਨ। ਅਦਾਲਤੀ ਕਰਮਚਾਰੀਆਂ, ਪੁਲਿਸ ਮੁਲਾਜ਼ਮਾਂ ਅਤੇ ਪ੍ਰੈੱਸ ਵਾਲਿਆਂ ਨੂੰ ਵੀ ਉਹਨਾਂ ਦੀ ਹਿੰਸਾ ਦਾ ਸ਼ਿਕਾਰ ਹੋਣਾ ਪਿਆ ਸੀ। ਪਰ ਅੱਜ ਬਿਨਾ ਕੋਈ ਜਾਇਜ ਕਾਰਨ ਦੇ ਉਸਨੂੰ ਬਾਰ ਬਾਰ ਜੇਲ੍ਹ ਤੋਂ ਬਾਹਰ ਲਿਆਂਦਾ ਜਾ ਰਿਹਾ ਹੈ, ਜਦਕਿ ਉਹ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦਾ ਮੁੱਖ ਦੋਸ਼ੀ ਹੈ। ਪੰਜਾਬ ਵਿੱਚ ਸਰਕਾਰਾਂ ਬਣਾਉਣ ਦੇ ਸੁਪਨੇ ਵੇਖਣ ਵਾਲਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਸਿੱਖਾਂ ਨੂੰ ਵੰਗਾਰ ਕੇ ਬੇਅਦਬੀ ਕਰਨ ਵਾਲੇ ਦੀ ਮਦਦ ਕਰਕੇ ਤੁਸੀਂ ਪੰਜਾਬ ਵਿੱਚ ਖੜ੍ਹੇ ਹੋਣ ਜੋਗੀ ਜਗਾਹ ਵੀ ਹਾਸਲ ਨਹੀਂ ਕਰ ਸਕੋਗੇ। ਬਿਆਨ ਦੇ ਅਖੀਰ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...