ਰਾਸ਼ਟਰੀ ਆਯੁਰਵੇਦ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਸੂਬੇ ਵਿੱਚ ਆਯੁਰਵੇਦ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕਈ ਉਪਰਾਲਿਆਂ ਦੀ ਸ਼ੁਰੂਆਤ

by | Sep 25, 2025 | breaking news, daily | 0 comments

ਪ੍ਰਾਚੀਨ ਵਿਗਿਆਨ ਦੇ ਪ੍ਰਚਾਰ ਲਈ ਆਈ.ਆਰ.ਏ. ਚੈਂਬਰ ਆਫ਼ ਆਯੁਰਵੇਦਾ, ਈ-ਯੋਗ ਐਪ ਅਤੇ ਅਧਿਕਾਰਤ ਵੈੱਬਸਾਈਟ ਕੀਤੀ ਲਾਂਚ

ਡਿਜੀਟਲ ਤਕਨਾਲੋਜੀ ਰਾਹੀਂ ਲੋਕਾਂ ਤੱਕ ਆਯੁਰਵੇਦ ਦੀ ਪਹੁੰਚ ਨੂੰ ਹੋਰ ਵਧਾਉਣ ਅਤੇ ਮਜ਼ਬੂਤ ਕਰਨਾ ਹੈ ਸਰਕਾਰ ਦਾ ਉਦੇਸ਼ : ਡਾ. ਬਲਬੀਰ ਸਿੰਘ

ਉੱਘੀਆਂ ਸ਼ਖ਼ਸੀਅਤਾਂ ਨੂੰ ਭੇਟ ਕੀਤਾ ਰਾਜ ਧਨਵੰਤਰੀ ਪੁਰਸਕਾਰ ਅਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ

ਚੰਡੀਗੜ੍ਹ, 24 ਸਤੰਬਰ:

ਪੰਜਾਬ ਵਿੱਚ ਆਯੁਰਵੈਦਿਕ ਇਲਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਇਰਾਦੇ ਨਾਲ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਕਲਾ ਭਵਨ ਵਿਖੇ 10ਵੇਂ ਰਾਸ਼ਟਰੀ ਆਯੁਰਵੇਦ ਦਿਵਸ ਮੌਕੇ ਇੱਕ ਈ-ਯੋਗ ਐਪ, ਵਿਭਾਗ ਦੀ ਅਧਿਕਾਰਤ ਵੈੱਬਸਾਈਟ ਅਤੇ ਆਈ.ਆਰ.ਏ. (ਉਦਯੋਗ, ਖੋਜ ਅਤੇ ਅਕਾਦਮੀਆ) ਚੈਂਬਰ ਆਫ਼ ਆਯੁਰਵੇਦ ਸਮੇਤ ਕਈ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।

ਸਿਹਤ ਮੰਤਰੀ ਨੇ ਸਮਾਗਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਹ ਪਹਿਲਕਦਮੀਆਂ ਲੋਕਾਂ ਦੇ ਲਾਭ ਲਈ ਤਕਨਾਲੋਜੀ ਰਾਹੀਂ ਆਯੁਰਵੇਦ ਦੀ ਪਹੁੰਚਯੋਗਤਾ ਵਧਾਉਣ ਅਤੇ ਮਜ਼ਬੂਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਰੋਕਥਾਮ, ਸਿਹਤ ਪ੍ਰੋਤਸਾਹਨ, ਇਲਾਜ ਅਤੇ ਮੁੜਵਸੇਬੇ ਲਈ ਇਸਦੇ ਸਦੀਵੀ ਸਿਧਾਂਤਾਂ ਨੂੰ ਲਾਗੂ ਕਰਕੇ ਰੋਜ਼ਾਨਾ ਜੀਵਨ ਵਿੱਚ ਆਯੁਰਵੇਦ ਨੂੰ ਇੱਕ ਸੰਪੂਰਨ ਵਿਗਿਆਨ ਵਜੋਂ ਅਪਣਾਉਣ `ਤੇ ਜ਼ੋਰ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਆਧੁਨਿਕ ਡਿਜੀਟਲ ਪਲੇਟਫਾਰਮਾਂ ਨੂੰ ਅਪਣਾਉਣ ਦਾ ਉਦੇਸ਼ ਆਯੁਰਵੈਦਿਕ ਗਿਆਨ ਅਤੇ ਸੇਵਾਵਾਂ ਤੱਕ ਜਨਤਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਸਾਰਿਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਸਾਲ ਦੇ ਥੀਮ,”ਆਯੁਰਵੇਦਾ ਫਾਰ ਪੀਪਲ ਐਂਡ ਪਲੈਨਟ ” ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਥੀਮ ਸਰੀਰ, ਮਨ, ਰੂਹ ਅਤੇ ਵਾਤਾਵਰਣ ਨੂੰ ਸੰਤੁਲਿਤ ਕਰਨ ਦੀ ਮਹੱਤਤਾ ਨੂੰ ਦਰਸਾਉਂਦਾ ਹੈ।

ਸਮਾਗਮ ਦੌਰਾਨ ਸਿਹਤ ਮੰਤਰੀ ਨੇ ਪੰਜ ਉੱਘੀਆਂ ਸ਼ਖਸੀਅਤਾਂ ਨੂੰ ਵੱਕਾਰੀ ਰਾਜ ਧਨਵੰਤਰੀ ਪੁਰਸਕਾਰ ਵੀ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਜਿ਼ਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਧਿਕਾਰੀ ਸੰਗਰੂਰ ਡਾ. ਮਲਕੀਅਤ ਸਿੰਘ, ਆਯੁਰਵੈਦਿਕ ਮੈਡੀਕਲ ਅਧਿਕਾਰੀ ਡਾ. ਚੇਤਨ ਮਹਿਤਾ (ਜੀ.ਏ.ਡੀ. ਨਿੱਜਰਾਂ) ਅਤੇ ਡਾ. ਲਲਿਤ ਕਾਂਸਲ (ਸਵਾਸਥ ਕੇਂਦਰ ਕਾਨ੍ਹਗੜ੍ਹ, ਜਿ਼ਲ੍ਹਾ ਸੰਗਰੂਰ) ਅਤੇ ਉਪਵੈਦ ਸ੍ਰੀ ਹਰਕਿਰਨ ਸਿੰਘ ਸ਼ਾਮਲ ਹਨ।

ਇਸ ਸਮਾਗਮ ਵਿੱਚ ਆਯੁਰਵੈਦਿਕ ਸਿਸਟਮ ਆਫ਼ ਮੈਡੀਸਨ ਬੋਰਡ, ਪੰਜਾਬ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੂੰ ਉਨ੍ਹਾਂ ਦੀ ਅਸਾਧਾਰਨ ਸੇਵਾ ਅਤੇ ਸਮਰਪਣ ਲਈ ਲਾਈਫਟਾਈਮ ਅਚੀਵਮੈਂਟ ਐਵਾਰਡ ਵੀ ਦਿੱਤਾ ਗਿਆ ।

ਇਸ ਤੋਂ ਪਹਿਲਾਂ, ਆਯੁਰਵੇਦ ਪੰਜਾਬ ਦੇ ਡਾਇਰੈਕਟਰ ਡਾ. ਰਵੀ ਡੂਮਰਾ ਨੇ ਵਿਭਾਗ ਦੀਆਂ ਪ੍ਰਾਪਤੀਆਂ ਅਤੇ ਮੀਲ ਪੱਥਰਾਂ ਨੂੰ ਉਜਾਗਰ ਕਰਦੇ ਹੋਏ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ “ਆਯੁਰਵੇਦ ਐਟ ਏ ਗਲੈਂਸ” ਪੇਸ਼ ਕੀਤੀ ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...