ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ “ਨਾਲਸਾ” (“NALSA”)
ਦੀ “ਵੀਰ ਪਰਿਵਾਰ ਸਹਾਇਤਾ ਯੋਜਨਾ 2025” ( “Veer Parivar Sahayata Yojna 2025”) ਰਸਮੀ ਤੌਰ ‘ਤੇ 26.07.2025 ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਤੇ ਕਸ਼ਮੀਰ ਤੋਂ ਮਾਣਯੋਗ ਸ਼੍ਰੀ ਜਸਟਿਸ ਸੂਰਯ ਕਾਂਤ, ਜੱਜ, ਸੁਪਰੀਮ ਕੋਰਟ ਆਵ੍ ਇੰਡੀਆ ਦੁਆਰਾ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਵਰਚੁਅਲ ਤੌਰ ‘ਤੇ ਸ਼ੁਰੂ ਕੀਤੀ ਜਾਵੇਗੀ।
ਜੰਮੂ (ਯੂ.ਟੀ.) ਵਿਖੇ ਰਾਸ਼ਟਰੀ ਪੱਧਰ ‘ਤੇ ਕੀਤੇ ਜਾ ਰਹੇ “ਕਾਨੂੰਨੀ ਸੇਵਾਵਾਂ ਕਲੀਨਿਕ” ਦੇ ਵਰਚੁਅਲ ਉਦਘਾਟਨ ਵਿੱਚ ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਸ਼੍ਰੀ ਜਸਟਿਸ ਬੀ.ਆਰ. ਗਵਈ, ਕਾਰਜਕਾਰੀ ਚੇਅਰਮੈਨ, ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ, ਮਾਣਯੋਗ ਸ਼੍ਰੀ ਜਸਟਿਸ ਸੂਰਯ ਕਾਂਤ, ਕਾਰਜਕਾਰੀ ਚੇਅਰਮੈਨ, ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ., ਚੰਡੀਗੜ੍ਹ, ਮਾਣਯੋਗ ਸ਼੍ਰੀ ਜਸਟਿਸ ਦੀਪਕ ਸਿੱਬਲ ਸ਼ਾਮਲ ਹੋਣਗੇ।
ਇਸ ਅਵਸਰ ‘ਤੇ ਚੰਡੀਗੜ੍ਹ ਵਿੱਚ ਸ਼੍ਰੀ ਸੁਨੀਲ ਕੁਮਾਰ ਸੀਜੇਐੱਮ-ਸਹਿ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਯੂ.ਟੀ., ਚੰਡੀਗੜ੍ਹ “ਵੀਰ ਪਰਿਵਾਰ ਸਹਾਇਤਾ ਯੋਜਨਾ 2025” ਵਿੱਚ ਬ੍ਰਿਗੇਡੀਅਰ ਡੀ.ਐੱਸ. ਢਿੱਲੋਂ (ਸੇਵਾਮੁਕਤ), ਜ਼ਿਲ੍ਹਾ ਸੈਨਿਕ ਬੋਰਡ ਦੇ ਉਪ-ਪ੍ਰਧਾਨ, ਕਰਨਲ ਐੱਚ.ਐੱਸ. ਘੁੰਮਣ, ਜ਼ਿਲ੍ਹਾ ਸੈਨਿਕ ਭਲਾਈ ਅਧਿਕਾਰੀ ਅਤੇ ਵੀਰ ਨਾਰੀਆਂ ਸਮੇਤ ਸਾਬਕਾ ਸੈਨਿਕਾਂ ਦੀ ਉਪਸਥਿਤੀ ਵਿੱਚ ਇਸ ਯੋਜਨਾ ਵਿੱਚ ਹਿੱਸਾ ਲੈਣਗੇ।
ਇਸ ਯੋਜਨਾ ਦਾ ਉਦੇਸ਼ ਰੱਖਿਆ ਕਰਮੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਫ਼ਤ ਅਤੇ ਸਮਰੱਥ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਾ ਹੈ। ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਚੰਡੀਗੜ੍ਹ ਵਿਖੇ ਕਾਨੂੰਨੀ ਸੇਵਾ ਕਲੀਨਿਕ ਸਥਾਪਿਤ ਕੀਤਾ ਗਿਆ ਹੈ।