ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ

by | Mar 25, 2025 | breaking news, daily | 0 comments

— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੁਚਾਰੂ ਕਨੈਕਟੀਵਿਟੀ ਨੂੰ ਯਕੀਨੀ ਬਣਾਉਣ ਲਈ ਈਆਰਵੀਜ਼ ਨੂੰ ਵੰਡੇ 165 ਸਮਾਰਟਫੋਨ
— ਡਾਇਲ 112 ਹੈਲਪਲਾਈਨ ‘ਤੇ ਹੁਣ ਤੱਕ 2.34 ਕਰੋੜ ਤੋਂ ਵੱਧ ਫੋਨ ਕਾਲਾਂ ਸੁਣੀਆਂ, 20.05 ਲੱਖ ਕੇਸ ਕੀਤੇ ਦਰਜ
—ਡਿਊਲ-ਡਿਵਾਈਸ ਸਿਸਟਮ ਐਮਰਜੈਂਸੀ ਰਿਸਪਾਂਸ ਸਮੇਂ ਨੂੰ ਘਟਾਉਣ ਵਿੱਚ ਮਦਦ ਕਰੇਗਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ, 25 ਮਾਰਚ:

ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ ਰਿਸਪਾਂਸ ਸੇਵਾਵਾਂ ਵਿੱਚ ਸੁਧਾਰ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਰਐਸਐਸ-112) ਤਹਿਤ ਐਮਰਜੈਂਸੀ ਰਿਸਪਾਂਸ ਵਾਹਨਾਂ (ਈਆਰਵੀਜ਼) ਨੂੰ 165 ਨਵੇਂ ਸਮਾਰਟਫੋਨ ਮੁਹੱਈਆ ਕਰਵਾਏ।

ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਇਸ ਪਹਿਲਕਦਮੀ ਦਾ ਉਦੇਸ਼ ਡਾਇਲ 112 ਹੈਲਪਲਾਈਨ – ਪਬਲਿਕ ਸੇਫਟੀ ਅੰਸਰਿੰਗ ਪੁਆਇੰਟ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ‘ਤੇ ਹੁਣ ਤੱਕ 2.34 ਕਰੋੜ ਤੋਂ ਵੱਧ ਫ਼ੋਨ ਕਾਲਾਂ ਸੁਣੀਆਂ ਗਈਆਂ ਹਨ ਅਤੇ ਲਗਭਗ 20.05 ਲੱਖ ਕੇਸ ਦਰਜ ਕੀਤੇ ਹਨ।

ਡਿਊਲ ਸਿਮ ਸਮਰੱਥਾਵਾਂ ਅਤੇ 5ਜੀ ਤਕਨਾਲੋਜੀ ਨਾਲ ਲੈਸ ਇਹ ਸਮਾਰਟਫੋਨ ਐਮਰਜੈਂਸੀ ਰਿਸਪਾਂਸ ਵਾਹਨਾਂ ਵਿੱਚ ਲਗਾਏ ਗਏ ਮੌਜੂਦਾ ਮੋਬਾਈਲ ਡੇਟਾ ਟਰਮੀਨਲਾਂ (ਐਮਡੀਟੀਜ਼) ਨਾਲ ਬੈਕਅੱਪ ਸੰਚਾਰ ਸਾਧਨ ਵਜੋਂ ਕੰਮ ਕਰਨਗੇ। ਦੱਸਣਯੋਗ ਹੈ ਕਿ ਸੂਬੇ ਵਿੱਚ 258 ਐਮਰਜੈਂਸੀ ਰਿਸਪਾਂਸ ਵਾਹਨ ਹਨ ਜਿਨ੍ਹਾਂ ਵਿੱਚ 241 ਚਾਰ-ਪਹੀਆ ਵਾਹਨ ਅਤੇ 17 ਦੋ-ਪਹੀਆ ਵਾਹਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ 165 ਅਤਿ ਆਧੁਨਿਕ ਐਮਡੀਟੀਜ਼ ਅਤੇ ਨਵੇਂ ਵੰਡੇ ਸਮਾਰਟਫ਼ੋਨਾਂ ਨਾਲ ਲੈਸ ਹਨ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਵੇਲੇ ਹਰੇਕ ਈਆਰਵੀ ਵਿੱਚ ਐਮਡੀਟੀ ਲੱਗੇ ਹੋਏ ਹਨ ਅਤੇ ਹੁਣ ਡਿਊਲ-ਸਿਮ ਵਾਲੇ ਨਵੇਂ ਸਮਾਰਟਫੋਨ ਇੱਕ ਨੈੱਟਵਰਕ ਫੇਲ੍ਹ ਹੋਣ ਦੀ ਸੂਰਤ ਵਿੱਚ ਵੀ ਸੁਚਾਰੂ ਕਨੈਕਟੀਵਿਟੀ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਡਿਊਲ-ਡਿਵਾਈਸ ਸਿਸਟਮ ਤੋਂ ਈਆਰਵੀਜ਼ ਦਾ ਰਿਸਪਾਂਸ ਸਮਾਂ ਹੋਰ ਘੱਟ ਹੋਣ ਦੀ ਉਮੀਦ ਹੈ। ਦੱਸਣਯੋਗ ਹੈ ਕਿ ਮੌਜੂਦਾ ਸਮੇਂ ਈਆਰਵੀਜ਼ ਨੂੰ ਮੌਕੇ ‘ਤੇ ਪਹੁੰਚਣ ਵਿੱਚ ਲਗਭਗ 10 ਤੋਂ 25 ਮਿੰਟ ਲੱਗਦੇ ਹਨ।

ਉਨ੍ਹਾਂ ਨੇ ਈਆਰਐਸਐਸ -112 ਦੇ ਪਰਿਵਰਤਨਸ਼ੀਲ ਸੁਧਾਰਾਂ ਨੂੰ ਉਜਾਗਰ ਕਰਦਿਆਂ ਦੱਸਿਆ ਕਿ ਈਆਰਐਸਐਸ -112 ਸਦਕਾ ਪਹਿਲਾਂ ਹੀ ਸੰਚਾਰ ਚੈਨਲਾਂ ਨੂੰ ਚੈਟਬੋਟਸ, ਸੋਸ਼ਲ ਮੀਡੀਆ ਅਤੇ ਆਈਓਟੀ ਡਿਵਾਈਸਾਂ ਦੀ ਸਹੂਲਤ ਨਾਲ ਜੋੜਿਆ ਗਿਆ ਹੈ ਅਤੇ ਜਲਦ ਹੀ ਇਸਨੂੰ ਵਟਸਐਪ ਨਾਲ ਵੀ ਜੋੜਿਆ ਜਾ ਰਿਹਾ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਆਗਾਮੀ ਹੀਟ ਮੈਪ ਵਿਸ਼ੇਸ਼ਤਾ ਨਾਲ 1098, 101, 108, ਅਤੇ 181 ਸਮੇਤ ਮਹੱਤਵਪੂਰਨ ਹੈਲਪਲਾਈਨਾਂ ਨੂੰ ਇੱਕੋ ਪ੍ਰਣਾਲੀ ਵਿੱਚ ਜੋੜਨ ਨਾਲ ਅਪਰਾਧਾਂ ਦੇ ਹਾਟਸਪਾਟਸ ਦੀ ਪਛਾਣ ਕਰਨ ਅਤੇ ਉਹਨਾਂ ‘ਤੇ ਸਮੇਂ ਸਿਰ ਕਾਰਵਾਈ ਕਰਨ ਵਿੱਚ ਮਹੱਤਵਪੂਰਨ ਕ੍ਰਾਂਤੀ ਦੇਖਣ ਨੂੰ ਮਿਲੇਗੀ। ਉਹਨਾਂ ਅੱਗੇ ਦੱਸਿਆ ਕਿ ਹੀਟ ਮੈਪ ਸੂਬੇ ਭਰ ਵਿੱਚ ਅਪਰਾਧ ਦੇ ਹਾਟਸਪਾਟਸ ਨੂੰ ਲੁੱਟ-ਖਸੁੱਟ, ਡਕੈਤੀ ਅਤੇ ਹੋਰ ਵੱਡੇ ਅਪਰਾਧਾਂ ਸਮੇਤ ਘਟਨਾਵਾਂ ਦੀ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਯੋਗ ਬਣਾਏਗਾ, ਜਿਸ ਨਾਲ ਟਾਰਗੇਟਿਡ ਪੁਲਿਸਿੰਗ ਨੂੰ ਵਧੇਰੇ ਸਮਰੱਥ ਬਣਾਇਆ ਜਾ ਸਕੇਗਾ।

ਡਾਇਲ 112 ਪੀਐਸਏਪੀ ਨੂੰ ਪੰਜਾਬ ਦੇ ਐਮਰਜੈਂਸੀ ਰਿਸਪਾਂਸ ਸਿਸਟਮ ਦਾ ਮੁੱਖ ਕੇਂਦਰ ਦੱਸਦਿਆਂ, ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਰੋਜ਼ਾਨਾ ਲਗਭਗ 15,000 ਕਾਲਾਂ ਨੂੰ ਹੈਂਡਲ ਕਰਦੀ ਹੈ ਅਤੇ ਲਗਭਗ 1,500 ਕੇਸ ਦਰਜ ਹੁੰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਈਆਰਐਸਐਸ ਅਧੀਨ ਵਾਹਨਾਂ ਦੇ ਫਲੀਟ ਦਾ ਵਿਸਥਾਰ ਕਰਨ ਲਈ ਹੋਰ ਈਆਰਵੀ ਖਰੀਦਣ ਦਾ ਪ੍ਰਸਤਾਵ ਵੀ ਰੱਖ ਰਹੀ ਹੈ ਤਾਂ ਜੋ ਸੂਬੇ ਭਰ ਵਿੱਚ ਕਵਰੇਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨ ਵਾਲੇ ਵਾਹਨਾਂ ਦੇ ਰਿਸਪਾਂਸ ਸਮੇਂ ਨੂੰ ਹੋਰ ਘੱਟ ਕੀਤਾ ਜਾ ਸਕੇ।

ਦੱਸਣਯੋਗ ਹੈ ਕਿ ਈਆਰਵੀ 1080 ਪੀ ਰੈਜ਼ੋਲਿਊਸ਼ਨ ਵਾਲੇ ਡੈਸ਼ ਕੈਮਰੇ ਅਤੇ 256 ਜੀਬੀ ਮੈਮਰੀ ਕਾਰਡ, ਪੋਰਟੇਬਲ ਐਂਪਲੀਫਾਇਰ, ਅੱਗ ਬੁਝਾਉਣ ਵਾਲੇ ਯੰਤਰ ਅਤੇ ਜੀਪੀਐਸ ਸਿਸਟਮ ਨਾਲ ਲੈਸ ਹਨ। ਇਹ ਅਪਗ੍ਰੇਡੇਸ਼ਨ ਅਤੇ 2,100 ਪੁਲਿਸ ਕਰਮਚਾਰੀਆਂ ਨੂੰ ਐਮਡੀਟੀਜ਼ ਦੇ ਕੰਮਕਾਜ ਦੀ ਸਿਖਲਾਈ ਦੇਣਾ, ਜਨਤਕ ਸੁਰੱਖਿਆ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਪ੍ਰਤੀ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...