ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਉ.

by | Mar 26, 2025 | breaking news, daily | 0 comments

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਚ ਬਜ਼ਟ ਸੈਸ਼ਨ ਦੌਰਾਨ ਦਿੱਤੀ।

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਐਮ.ਐਲ.ਏ., ਨੇ ਧਿਆਨ ਦਿਵਾਊ ਮਤੇ ਰਾਹੀਂ ਸਰਕਾਰ ਦਾ ਧਿਆਨ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ ਰਿਸ਼ੀ ਵਿਹਾਰ, ਨਗੀਨਾ ਐਵੇਨਿਊ, ਪ੍ਰੋਫੈਸਰ ਕਲੋਨੀ, ਆਕਾਸ਼ ਐਵੇਨਿਊ, ਸੂਰਜ ਐਵੇਨਿਊ, ਚਾਂਦ ਐਵੇਨਿਊ ਦੇ ਇਲਾਕਿਆਂ ਵਿੱਚੋਂ ਲੰਘਦੀਆਂ 132 ਕੇਵੀ ਦੀਆਂ ਹਾਈ ਵੋਲਟੇਜ ਤਾਰਾਂ ਕਾਰਨ ਵਸਨੀਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੱਲ ਕੇਂਦਰਿਤ ਕੀਤਾ ਗਿਆ ਇਸ ਦੇ ਨਾਲ ਹੀ

ਵਿਧਾਇਕ ਸ੍ਰੀ ਲਾਭ ਸਿੰਘ ਉਗੋਕੇ ਵਲੋਂ ਵੀ ਸੂਬੇ ਦੇ ਪਿੰਡਾਂ ਵਿੱਚੋਂ ਘਰਾਂ ਦੇ ਉੱਤੋਂ ਲੰਘਦੀਆਂ ਹਾਈ ਵੋਲਏਜ਼ ਤਾਰਾਂ ਨਾਲ ਰੋਜਾਨਾ ਹੋ ਰਹੇ ਜਾਨੀ ਨੁਕਸਾਨ ਵੱਲ ਲਿਆਂਦਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਉ. ਨੇ ਦੱਸਿਆ ਕਿ ਮੁਸਤਫਾਬਾਦ, ਤੁੰਗਬਾਲਾ, ਇੰਦਰਾ ਕਲੋਨੀ, ਰਿਸ਼ੀ ਵਿਹਾਰ, ਨਗੀਨਾ ਐਵੇਨਿਊ, ਪ੍ਰੋਫੈਸਰ ਕਲੋਨੀ, ਆਕਾਸ਼ ਐਵੇਨਿਊ, ਸੂਰਜ ਐਵੇਨਿਊ, ਚਾਂਦ ਐਵੇਨਿਊ ਏਰੀਏ ਵਿਚ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੀਆਂ 132 ਕੇ.ਵੀ. ਪਾਵਰ ਕਾਲੋਨੀ ਸਿਵਲ ਲਾਈਨ ਅਤੇ 132 ਕੇ.ਵੀ ਪਾਵਰ ਕਲੌਨੀ – ਵੇਰਕਾ ਹਾਈ ਵੋਲਟੇਜ਼ ਟਰਾਂਸਮਿਸ਼ਨ ਲਾਈਨਾਂ ਲੰਘਦੀਆਂ ਹਨ ਜਿੱਥੇ ਲੋਕਾਂ ਵਲੋਂ ਇਨ੍ਹਾਂ ਦੋਵੇਂ 132 ਕੇ.ਵੀ. ਦੀਆਂ ਲਾਈਨਾਂ ਦੇ ਨੇੜੇ ਅਤੇ ਹੇਠਾਂ ਅਣ-ਅਧਿਕਾਰਤ ਤਰੀਕੇ ਨਾਲ ਇਮਾਰਤਾਂ ਉਸਾਰੀਆਂ ਗਈਆਂ ਹਨ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ/ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੁਆਰਾ ਰਿਹਾਇਸ਼ੀ ਖੇਤਰਾਂ ਤੇ ਬਿਜਲੀ ਦੀਆਂ ਲਾਈਨਾਂ ਨਹੀਂ ਬਣਾਈਆਂ ਜਾਂਦੀਆਂ ਹਨ। ਭਾਵੇਂ ਕਿ ਬਿਜਲੀ ਦੀਆਂ ਲਾਈਨਾਂ ਹੇਠ ਉਸਾਰੀ ਤੇ ਪਾਬੰਦੀ ਹੈ ਜਦੋਂ ਤੱਕ ਕਿ ਸਾਰੇ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਹੁੰਦੀ, ਪਰ ਫੇਰ ਵੀ ਕੁਝ ਵਸਨੀਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਕੇ ਅਣਅਧਿਕਾਰਤ ਉਸਾਰੀਆਂ ਕਰਦੇ ਹਨ, ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਸੰਭਾਵੀ ਖਤਰਿਆਂ ਦੀ ਪਛਾਣ ਕੀਤੀ ਜਾਂਦੀ ਹੈ, ਢੁਕਵੀਂ ਸੁਰੱਖਿਆ ਅਤੇ ਉਪਾਅ ਲਾਗੂ ਕੀਤੇ ਜਾਂਦੇ ਹਨ, ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਣਅਧਿਕਾਰਤ ਉਸਾਰੀਆਂ ਕਰਨ ਵਾਲੇ ਖਪਤਕਾਰਾਂ ਨੂੰ ਨੋਟਿਸ ਜਾਰੀ ਕੀਤੇ ਜਾਂਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੁਆਰਾ ਇਨ੍ਹਾਂ ਹਾਈ ਵੋਲਟੇਜ਼ ਲਾਈਨਾਂ ਦੇ ਨੇੜੇ ਅਤੇ ਹੇਠਾਂ ਕੀਤੀਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਵਾਲੇ ਏਰੀਆਂ ਦੇ ਲੋਕਾਂ ਨੂੰ ਸਮੇਂ-ਸਮੇਂ ਤੇ ਅਖਬਾਰਾਂ ਰਾਹੀਂ ਜਨਤਕ ਸੂਚਨਾ ਦਿੰਦੇ ਹੋਏ ਇਨ੍ਹਾਂ ਲਾਈਨਾਂ ਦੇ ਨੇੜੇ ਅਤੇ ਹੇਠ ਬਣਾਈਆਂ ਗਈਆਂ ਅਣ-ਅਧਿਕਾਰਤ ਉਸਾਰੀਆਂ ਨੂੰ ਤੁਰੰਤ ਹਟਾਉਣ ਲਈ ਅਪੀਲ ਕੀਤੀ ਜਾ ਚੁੱਕੀ ਹੈ।

ਕੇਂਦਰੀ ਬਿਜਲੀ ਅਥਾਰਟੀ (ਸੀ.ਈ.ਏ.) (ਸੁਰੱਖਿਆ ਅਤੇ ਬਿਜਲੀ ਸਪਲਾਈ ਨਾਲ ਸਬੰਧਤ ਉਪਾਅ) 2023 ਦੇ ਰੈਗੂਲੇਸ਼ਨ 65 ਅਤੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਦੁਆਰਾ ਮੰਨਜ਼ੂਰਸ਼ੁਦਾ ਸਪਲਾਈ ਕੋਡ-2014 ਦੇ ਰੈਗੂਲੇਸ਼ਨ 11.1 ਤੋਂ 11.5 ਅਨੁਸਾਰ ਹਾਈਵੋਲਟੇਜ਼ ਲਾਈਨਾਂ ਦੀ ਸ਼ਿਫਟਿੰਗ ਜਾਂ ਹਟਾਉਣ ਦਾ ਕੰਮ ਖਪਤਕਾਰਾਂ/ਅਰਜ਼ੀਕਰਤਾ ਦੀ ਬੇਨਤੀ ਤੇ ਕੀਤਾ ਜਾਂਦਾ ਹੈ ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਨੂੰ ਅਸਲ ਖਰਚਾ ਅਰਜ਼ੀਕਰਤਾ ਦੁਆਰਾ ਜ਼ਮਾਂ ਕਰਾਉਣਾ ਹੁੰਦਾ ਹੈ। ਇਸ ਲਈ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਆਪਣੇ ਖਰਚੇ ਤੇ ਇਨ੍ਹਾਂ ਲਾਈਨਾਂ ਦੀ ਸ਼ਿਫਟਿੰਗ ਨਹੀਂ ਕਰ ਸਕਦਾ।

ਹਰਭਜਨ ਸਿੰਘ ਈ. ਟੀ. ਉ. ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਿਡ 11 ਕੇ.ਵੀ. ਅਤੇ ਐਲ.ਟੀ. ਲਾਈਨਾਂ ਦੀ ਸਿਫਟਿੰਗ ਦੇ ਚਾਰਜਿਜ਼ ਨੂੰ ਘੱਟੋ-ਘੱਟ ਰੱਖਣ ਲਈ ਅਤੇ ਵੱਧੋ-ਵੱਧ ਅਰਜੀਕਰਤਾਵਾਂ ਨੂੰ ਆਪਣੇ ਅਹਾਤੇ ਵਿਚੋਂ ਲਾਈਨਾਂ ਬਾਹਰ ਸਿਫਟ ਕਰਾਉਣ ਸਬੰਧੀ ਪ੍ਰੋਤਸਾਹਿਤ ਕਰਨ ਲਈ ਵਣਜ ਸਰਕੂਲਰ ਨੰਬਰ 49/2019 ਮਿਤੀ 05-09-2019 ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਲੇਬਰ ਉਪਰ @ 15 % ਸੁਪਰਵੀਜ਼ਨ ਚਾਰਜਿਜ਼, ਵਾਧੂ ਸਮਾਨ ਦੀ ਕੀਮਤ ਤੇ ਅਚਨਚੇਤ ਚਾਰਜਿਜ਼ @ 4 %, ਸਟੋਰੇਜ਼ ਚਾਰਜਿਜ਼ @ 1.5 %. ਕੰਟੀਨਜੈਸੀ ਚਾਰਜਿਜ਼ @ 1 %, ਆਡਿਟ ਅਤੇ ਅਕਾਊਂਟ ਚਾਰਜਿਜ਼ @ 1 %, ਟੀ ਐਂਡ ਪੀ ਚਾਰਜਿਜ਼ @ 1.5 % ਅਤੇ ਚੀਫ ਇਲੈਕਟ੍ਰੀਕਲ ਇੰਸਪੈਕਟਰ ਦੀ ਫੀਸ ਅਰਜੀਕਰਤਾ ਤੋਂ ਨਹੀਂ ਵਸੂਲੀ ਜਾਂਦੀ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...