ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

by | Jun 26, 2025 | breaking news, daily | 0 comments

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ

ਇਸ ਤਾਨਾਸ਼ਾਹੀ ਹੁਕਮ ਨੂੰ ਮੌਲਿਕ ਅਧਿਕਾਰਾਂ ਦੀ ਬੱਜਰ ਉਲੰਘਣਾ ਦੱਸਿਆ

ਵਿਦਿਆਰਥੀਆਂ ਤੋਂ ਹਲਫ਼ਨਾਮਾ ਮੰਗਣਾ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਦਬਾਉਣ ਦੇ ਬਰਾਬਰ

ਇਸ ਆਪਹੁਦਰੇ ਫੈਸਲਾ ਨੂੰ ਪੰਜਾਬ ਯੂਨੀਵਰਸਿਟੀ ਦੀ ਸ਼ਾਖ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਦੱਸਿਆ

ਚੰਡੀਗੜ੍ਹ, 26 ਜੂਨ:

ਪੰਜਾਬ ਯੂਨੀਵਰਸਿਟੀ ਰੋਸ ਪ੍ਰਦਰਸ਼ਨਾਂ ‘ਤੇ ਪਾਬੰਦੀ ਦੇ ਲਗਾਏ ਲੋਕਤੰਤਰ ਵਿਰੋਧੀ ਫੈਸਲੇ ਖਿਲਾਫ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਜੋ ਦੇਸ਼ ਦੇ ਉਪ ਰਾਸ਼ਟਰਪਤੀ ਵੀ ਹਨ, ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਕਰਵਾਉਣ ਦੀ ਮੰਗ ਰੱਖੀ ਹੈ।

ਮੀਤ ਹੇਅਰ ਨੇ ਲਿਖਿਆ, “ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਸੂਬੇ ਦੀ ਅਮੀਰ ਵਿਰਾਸਤ ਹੈ ਜੋ ਕਿ ਅਜ਼ਾਦੀ ਤੋਂ ਪਹਿਲਾਂ ਵਾਲੇ ਸਮੇਂ ਤੋਂ ਹੀ ਇਸ ਖੇਤਰ ਦੀ ਉੱਘੀ ਵਿਦਿਅਕ ਸੰਸਥਾ ਵਜੋਂ ਸਥਾਪਤ ਹੈ। ਇਹ ਨਾ ਕੇਵਲ ਸੂਬੇ ਬਲਕਿ ਦੇਸ਼ ਦੀਆਂ ਮਿਆਰੀ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਹੈ। ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ, ਚਾਹੇ ਉਹ ਸਿੱਖਿਆ, ਵਿਗਿਆਨ, ਕਾਨੂੰਨ, ਕਲਾ, ਸੱਭਿਆਚਾਰ, ਖੇਡਾਂ ਆਦਿ ਖੇਤਰ ਹੋਵੇ ਜਾਂ ਫੇਰ ਰਾਜਨੀਤੀ। ਪਿਛਲੇ ਕੁਝ ਅਰਸੇ ਤੋਂ ਪੰਜਾਬ ਯੂਨੀਵਰਸਿਟੀ ਸਬੰਧੀ ਕੇਂਦਰ ਦੀ ਸਰਕਾਰ ਵੱਲੋਂ ਲਏ ਜਾ ਰਹੇ ਬੇਤੁਕੇ ਫੈਸਲਿਆਂ ਨਾਲ ਇਸ ਵਿਦਿਅਕ ਸੰਸਥਾ ਦੇ ਅਕਸ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ”

ਲੋਕ ਸਭਾ ਮੈਂਬਰ ਨੇ ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਤੋਂ ਧਰਨਾ ਨਾ ਦੇਣ ਅਤੇ ਵਿਰੋਧ ਪ੍ਰਦਰਸ਼ਨ ਨਾ ਕਰਨ ਦਾ ਲਿਖਤੀ ਹਲਫ਼ਨਾਮਾ ਮੰਗਣਾ, ਵਿਦਿਆਰਥੀਆਂ ਦੇ ਮੁਢਲੇ ਹੱਕਾਂ ‘ਤੇ ਡਾਕਾ ਵੀ ਹੈ। ਇਹ ਫ਼ੈਸਲਾ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਹ ਫੈਸਲਾ ਜਿੱਥੇ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ਉੱਤੇ ਡਾਕਾ ਹੈ ਉੱਥੇ ਤਾਨਾਸ਼ਾਹੀ ਭਰਿਆ ਵੀ ਫੈਸਲਾ ਹੈ। ਸਾਡੇ ਸੰਵਿਧਾਨ ਵਿੱਚ ਸਾਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਮੌਲਿਕ ਅਧਿਕਾਰ ਮਿਲਿਆ ਹੈ, ਨਵੇਂ ਫੈਸਲੇ ਨਾਲ ਮੌਲਿਕ ਅਧਿਕਾਰਾਂ ਉੱਪਰ ਸਿੱਧਾ ਹਮਲਾ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਲਏ ਗਏ ਵਿਦਿਆਰਥੀਆਂ ਵਿਰੋਧੀ ਫੈਸਲਿਆਂ ਖ਼ਿਲਾਫ਼ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਕੇ ਹੀ ਵਾਪਸ ਕਰਵਾਏ ਸਨ, ਹੁਣ ਵਿਦਿਆਰਥੀ ਆਪਣੇ ਇਹ ਹੱਕ ਤੋਂ ਹੀ ਮਹਿਦੂਦ ਹੋ ਗਏ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਸਬੰਧ ਵਿੱਚ ਲਏ ਗਏ ਆਪਹੁਦਰੇ ਫੈਸਲਿਆਂ ਨੇ ਸਿੱਖਿਆ ਦੇ ਇਸ ਮਹਾਨ ਕੇਂਦਰ ਦੀ ਸਾਖ਼ ਨੂੰ ਵੱਡੀ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਰੋਸ ਪ੍ਰਦਰਸ਼ਨ ਨਾ ਕਰਨ ਸਬੰਧੀ ਵਿਦਿਆਰਥੀਆਂ ਤੋਂ ਲਿਖਤੀ ਹਲਫ਼ਨਾਮਾ ਮੰਗਣ ਵਾਲਾ ਹਾਲ ਹੀ ਵਿੱਚ ਜਾਰੀ ਕੀਤਾ ਗਿਆ ਹੁਕਮ ਨਾ ਸਿਰਫ਼ ਸੰਵਿਧਾਨ ਵਿੱਚ ਦਰਜ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ, ਸਗੋਂ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਭਾਵਨਾ ਦੀ ਵੀ ਪੂਰੀ ਤਰ੍ਹਾਂ ਉਲੰਘਣਾ ਹੈ।

ਮੀਤ ਹੇਅਰ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਯੂਨੀਵਰਸਿਟੀ ਕੌਂਸਲ ਦੀ ਸਲਾਨਾ ਚੋਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰ ਹੀ ਪਹਿਲੀ ਕਲਾਸ ਪੜ੍ਹਾਈ ਜਾਂਦੀ ਹੈ ਉਥੇ ਮੌਜੂਦਾ ਲਿਆ ਗਿਆ ਫੈਸਲਾ ਇਸ ਰਵਾਇਤ ਦਾ ਵਿਰੋਧਾਭਾਸ ਹੈ। ਪੰਜਾਬ ਯੂਨੀਵਰਸਿਟੀ ਨੇ ਦੇਸ਼ ਦੀ ਰਾਜਨੀਤੀ ਨੂੰ ਉੱਚ ਕੋਟੀ ਦੇ ਸਿਆਸਤਦਾਨ ਦਿੱਤੇ ਹਨ ਪ੍ਰੰਤੂ ਮੌਜੂਦਾ ਫੈਸਲੇ ਨਾਲ ਇਸ ਸ਼ਾਨਦਾਰ ਰਵਾਇਤ ਨੂੰ ਵੱਡੀ ਢਾਅ ਲੱਗੇਗੀ।

ਉਨ੍ਹਾਂ ਪੱਤਰ ਦੇ ਅੰਤ ਵਿੱਚ ਲਿਖਿਆ, “ਆਪ ਜੀ ਇਸ ਯੂਨੀਵਰਸਿਟੀ ਦੇ ਚਾਂਸਲਰ ਵੀ ਹੋ। ਇਸ ਲਈ ਮੇਰੀ ਆਪ ਜੀ ਅੱਗੇ ਅਰਜੋਈ ਹੈ ਕਿ ਆਪ ਇਸ ਮਾਮਲੇ ਵਿੱਚ ਨਿੱਜੀ ਤੋਰ ਉੱਤੇ ਦਿਲਚਸਪੀ ਲੈਂਦੇ ਹੋਏ ਇਸ ਤਾਨਾਸ਼ਾਹੀ ਫੈਸਲੇ ਨੂੰ ਵਾਪਿਸ ਕਰਵਾਉਣ ਲਈ ਚਾਰਾਜੋਈ ਕਰੋ।”
——-

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...