ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

by | Feb 5, 2025 | breaking news, daily, education | 0 comments

ਕੈਬਨਿਟ ਮੰਤਰੀ ਵੱਲੋਂ ਸਰਨਾ ਅਤੇ ਮਲਿਕਪੁਰ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ
—–ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ
—-ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ,
—- ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਵਿੱਦਿਅਕ ਟੂਰ ’ਤੇ

ਚੰਡੀਗੜ੍ਹ/ਪਠਾਨਕੋਟ, 5 ਫ਼ਰਵਰੀ

2025—ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਦੋ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦੋਰਾਨ ਸਿਰਕਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ (ਸੈਕੰਡਰੀ) , ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਵਿਜੇ ਕੁਮਾਰ ਕਟਾਰੂ ਚੱਕ ,ਪਵਨ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।

ਜਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਹਾਈ ਸਕੂਲ ਸਰਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਦਿਆਰਥੀਆਂ ਤੇ ਮਾਪਿਆਂ ਤੋ ਫ਼ੀਡਬੈਕ ਲਈ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਇਤਿਹਾਸਕ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦੀ ਮਾਪਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਸਾਰੂ ਫ਼ੈਸਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਫ਼ਰਕ ਪੈ ਰਿਹਾ ਹੈ। ਹੁਣ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਿੱਚ ਰੱਖਣ ਅਤੇ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਵਿੱਚ ਦਾਖ਼ਲਾ ਲੈਣ ਨਾਲ ਅਧਿਆਪਕਾਂ ਨੂੰ ਵੀ ਹੌਸਲਾ ਮਿਲਿਆ ਹੈ ਅਤੇ ਉਹ ਉਤਸ਼ਾਹ ਨਾਲ ਕਾਰਜ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸਰਨਾ ਵਿਖੇ ਮਾਪਿਆਂ ਨੇ ਖੇਡ ਮੈਦਾਨ ਵਿੱਚ ਭਰਤ ਪਾਉਣ ਦੀ ਮੰਗ ਰੱਖੀ ਹੈ। ਇਸ ਸਬੰਧੀ ਮੌਕੇ ’ਤੇ ਉਨ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਦਿਸਾ ਨਿਰਦੇਸ਼ ਦਿੱਤੇ ਕਿ ਸਬੰਧਤ ਵਿਭਾਗ ਨੂੰ ਕਹਿ ਕੇ ਸਕੂਲ ਮੈਦਾਨ ਵਿੱਚ ਮਿੱਟੀ ਪਾ ਕੇ ਇਸ ਨੂੰ ਤੁਰੰਤ ਉੱਚਾ ਕੀਤਾ ਜਾਵੇ।

ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ–ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਲਈ ਮੁਢਲੀਆਂ ਸਹੂਲਤਾਂ ਯਕੀਨੀ ਬਣਾਈ ਜਾਣਗੀਆਂ।

ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾ ਵਿੱਦਿਅਕ ਟੂਰ ’ਤੇ–ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਲਾਈ ਪ੍ਰੋਗਰਾਮਾਂ ’ਤੇ ਭੇਜਣ ਤੋਂ ਬਾਅਦ ਹੁਣ ਹੋਣਹਾਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਸਾਮਲ ਹੋ ਕੇ ਛੇਤੀ ਹੀ ਜ਼ਿਲ੍ਹਾ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਟੂਰ ’ਤੇ ਜਾਣਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...