ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

by | Jun 20, 2025 | breaking news, daily, election | 0 comments

ਚੰਡੀਗੜ੍ਹ, 19 ਜੂਨ:

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਹੋਈ। ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਦੇ ਅਨੁਸਾਰ ਵੋਟਰ ਮਤਦਾਨ ਲਗਭਗ 51.33% ਹੈ। ਇੱਕ ਨਵੀਂ ਪਹਿਲਕਦਮੀ ਦੇ ਹਿੱਸੇ ਵਜੋਂ ਪੋਲਿੰਗ ਡਾਟਾ ਪੋਲਿੰਗ ਸਟੇਸ਼ਨ ‘ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਦੁਆਰਾ ਈਸੀਆਈ ਨੈੱਟ ਐਪ ‘ਤੇ ਅਪਲੋਡ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਵੋਟਿੰਗ ਪ੍ਰਤੀਸ਼ਤਤਾ ਦੇ ਰੁਝਾਨ ਅਨੁਮਾਨਤ ਹਨ। ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49 ਐੱਸ ਦੇ ਤਹਿਤ, ਪ੍ਰੀਜ਼ਾਈਡਿੰਗ ਅਧਿਕਾਰੀਆਂ ਨੇ ਫਾਰਮ 17ਸੀ, ਜਿਸ ‘ਚ ਵੋਟਾਂ ਦੀ ਅਸਲੀ ਗਿਣਤੀ ਦਰਜ ਹੁੰਦੀ ਹੈ, ਉਹ ਉਨ੍ਹਾਂ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਨੂੰ ਦਿੱਤਾ ਗਿਆ ਜੋ ਵੋਟਿੰਗ ਖਤਮ ਹੋਣ ਵੇਲੇ ਪੋਲਿੰਗ ਬੂਥਾਂ ‘ਤੇ ਮੌਜੂਦ ਸਨ।

ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹਰੇਕ ਪੋਲਿੰਗ ਬੂਥ ‘ਤੇ ਈਵੀਐਮ ਮਸ਼ੀਨਾਂ ‘ਤੇ ਇੱਕ ਮੌਕ ਡ੍ਰਿਲ ਕਰਵਾਈ, ਜੋ ਕਿ ਉਮੀਦਵਾਰਾਂ ਵੱਲੋਂ ਨਿਯੁਕਤ ਕੀਤੇ ਗਏ 578 ਏਜੰਟਾਂ ਦੀ ਮੌਜੂਦਗੀ ਵਿੱਚ ਹੋਈ।

ਜ਼ਿਮਨੀ ਚੋਣਾਂ ਲਈ, ਚੋਣ ਕਮਿਸ਼ਨ ਨੇ 1 ਅਪ੍ਰੈਲ 2025 ਨੂੰ ਯੋਗਤਾ ਮਿਤੀ ਦੇ ਤੌਰ ‘ਤੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਿੱਤੀ ਸੀ। ਵੋਟਰ ਸੂਚੀਆਂ ਦਾ ਡਰਾਫਟ ਪ੍ਰਕਾਸ਼ਨ 09-04-2025 ਨੂੰ ਕੀਤਾ ਗਿਆ ਸੀ ਅਤੇ ਇਸਦੀ ਇੱਕ ਕਾਪੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ ਸੀ। 192 ਪੋਲਿੰਗ ਬੂਥ ਪੱਧਰ ‘ਤੇ ਬੀਐੱਲਓਜ਼ ਨੇ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਕਿ ਸੂਚੀਆਂ ਸਹੀ ਅਪਡੇਟ ਕੀਤੀਆਂ ਗਈਆਂ ਹਨ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੁਆਰਾ ਨਿਯੁਕਤ 384 ਬੀਐੱਲਏ ਨੇ ਪ੍ਰਕਿਰਿਆ ਦੀ ਜਾਂਚ ਕੀਤੀ ਅਤੇ 4279 ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਗਏ। ਵੋਟਰ ਸੂਚੀਆਂ ਦਾ ਅੰਤਿਮ ਪ੍ਰਕਾਸ਼ਨ 05-05-2025 ਨੂੰ ਕੀਤਾ ਗਿਆ ਅਤੇ ਅੰਤਿਮ ਵੋਟਰ ਸੂਚੀਆਂ ਦੀ ਇੱਕ ਕਾਪੀ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਗਈ। ਆਰਪੀ ਐਕਟ 1950 ਦੀ ਧਾਰਾ 24(ਏ) ਅਧੀਨ ਜ਼ਿਲ੍ਹਾ ਮੈਜਿਸਟਰੇਟ ਕੋਲ ਅਤੇ ਧਾਰਾ 24(ਬੀ) ਅਧੀਨ ਮੁੱਖ ਚੋਣ ਅਧਿਕਾਰੀ ਕੋਲ ਕੋਈ ਅਪੀਲ ਦਰਜ ਨਹੀਂ ਹੋਈ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 02-06-2025 ਨੂੰ ਵੋਟਰ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ ਸੀ ਅਤੇ ਇਸਦੀ ਇੱਕ ਕਾਪੀ ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨਾਲ 06-06-2025 ਨੂੰ ਸਾਂਝੀ ਕੀਤੀ ਗਈ ਸੀ। ਵੋਟਰ ਸੂਚੀ ਵਿੱਚ ਕੁੱਲ 175469 ਵੋਟਰ ਰਜਿਸਟਰਡ ਸਨ। ਕੁੱਲ 14 ਉਮੀਦਵਾਰਾਂ ਨੇ ਚੋਣ ਲੜੀ ਜਿਸ ਵਿੱਚ 1 ਔਰਤ ਵੀ ਸ਼ਾਮਲ ਸੀ।

ਇਨ੍ਹਾਂ ਚੋਣਾਂ ਲਈ 194 ਪੋਲਿੰਗ ਬੂਥ ਸਥਾਪਤ ਕੀਤੇ ਗਏ ਸਨ। ਇੱਕ ਪੋਲਿੰਗ ਬੂਥ ਵਿੱਚ ਵੋਟਰਾਂ ਦੀ ਗਿਣਤੀ 1200 ਤੱਕ ਰੱਖਣ ਦੇ ਚੋਣ ਕਮਿਸ਼ਨ ਦੇ ਹਾਲ ਹੀ ਦੇ ਫੈਸਲੇ ਦੇ ਕਾਰਨ, ਵੋਟਰਾਂ ਦੀ ਸਹੂਲਤ ਲਈ ਵਾਧੂ 2 ਨਵੇਂ ਪੋਲਿੰਗ ਬੂਥ ਬਣਾਏ ਗਏ। ਹਰੇਕ ਪੋਲਿੰਗ ਬੂਥ ‘ਤੇ ਸਹੂਲਤਾਂ ਦੀ ਵਿਵਸਥਾ ਤੋਂ ਇਲਾਵਾ, ਪਹਿਲੀ ਵਾਰ ਵੋਟਰਾਂ ਦੀ ਸਹੂਲਤ ਲਈ ਪ੍ਰਵੇਸ਼ ਦੁਆਰ ‘ਤੇ 194 ਪੋਲਿੰਗ ਸਟੇਸ਼ਨਾਂ ‘ਤੇ ਮੋਬਾਈਲ ਜਮ੍ਹਾ ਕਰਵਾਉਣ ਦੀ ਸਹੂਲਤ ਦਿੱਤੀ ਗਈ। 1 ਮਹਿਲਾ ਕਰਮਚਾਰੀਆਂ ਵਾਲਾ, 1 ਦਿਵਿਆਂਗ ਕਰਮਚਾਰੀਆਂ ਵਾਲਾ ਅਤੇ 10 ਮਾਡਲ ਪੋਲਿੰਗ ਸਟੇਸ਼ਨ ਵੀ ਬਣਾਏ ਗਏ।

ਈਵੀਐੱਮ ਦੀ ਪਹਿਲੇ ਲੈਵਲ ਦੀ ਜਾਂਚ 03.02.25 ਤੋਂ 06.02.2025 ਨੂੰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤੀ ਗਈ। ਕਮਿਸ਼ਨਿੰਗ ਦੀ ਪ੍ਰਕਿਰਿਆ 10-06-2025 ਨੂੰ ਉਮੀਦਵਾਰਾਂ/ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਹਰੇਕ ਪੜਾਅ ‘ਤੇ, ਈਵੀਐਮ ‘ਤੇ ਮੌਕ ਡ੍ਰਿਲ ਕਰਵਾਈ ਗਈ ਅਤੇ ਨਤੀਜਿਆਂ ਦੀ ਜਾਂਚ ਵੀਵੀਪੀਏਟੀ ਸਲਿੱਪਾਂ ਨਾਲ ਕੀਤੀ ਗਈ। ਪੋਲਿੰਗ ਬੂਥਾਂ ਨੂੰ ਈਵੀਐਮ ਦੀ ਵੰਡ ਉਮੀਦਵਾਰਾਂ/ਉਨ੍ਹਾਂ ਦੇ ਅਧਿਕਾਰਤ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ 2 ਪੜਾਵਾਂ ਦੀ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੀਤੀ ਗਈ। ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤੀਆਂ ਜਾਣ ਵਾਲੀਆਂ ਈਵੀਐੱਮ ਮਸ਼ੀਨਾਂ ਦੀ ਸੂਚੀ ਪਹਿਲਾਂ ਹੀ ਚੋਣ ਲੜ ਰਹੇ ਉਮੀਦਵਾਰਾਂ ਨਾਲ ਸਾਂਝੀ ਕੀਤੀ ਗਈ ਸੀ।

ਚੋਣ ਕਮਿਸ਼ਨ ਦੇ ਜਨਰਲ ਆਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਕਰਮਚਾਰੀਆਂ ਨੂੰ 3 ਪੜਾਵਾਂ ਦੀ ਰੈਂਡਮਾਈਜ਼ੇਸ਼ਨ ਰਾਹੀਂ ਡਿਊਟੀਆਂ ਸੌਂਪੀਆਂ ਗਈਆਂ ਸਨ। ਸਿਖਲਾਈ ਪ੍ਰੋਗਰਾਮਾਂ ਦੌਰਾਨ, ਹੱਥੀਂ ਸਿਖਲਾਈਆਂ ਦਾ ਆਯੋਜਨ ਕੀਤਾ ਗਿਆ ਸੀ ਜਿਸ ਦੌਰਾਨ ਹਰੇਕ ਪ੍ਰੀਜ਼ਾਈਡਿੰਗ ਅਧਿਕਾਰੀ ਨੇ ਵਿਅਕਤੀਗਤ ਈਵੀਐਮ ‘ਤੇ ਮੌਕ ਡ੍ਰਿਲ ਕੀਤੀ, ਬੇਤਰਤੀਬ ਢੰਗ ਨਾਲ 100 ਮੌਕ ਵੋਟਾਂ ਖੁਦ ਪਾਈਆਂ ਅਤੇ ਨਤੀਜੇ ਦੀ ਜਾਂਚ ਕੀਤੀ ਅਤੇ ਵੀਵੀਪੀਏਐੱਟ ਸਲਿੱਪਾਂ ਨਾਲ ਵੀ ਮੇਲ ਕੀਤਾ। ਸਿਖਲਾਈ ਦੇ ਅੰਤ ‘ਤੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਨੇ ਈਵੀਐਮ ਦੇ ਫੁਲ-ਪਰੂਫ ਕੰਮਕਾਜ ਉੱਤੇ ਪੂਰਾ ਭਰੋਸਾ ਜਿਤਾਇਆ।

ਵੋਟਰ ਸੂਚੀਆਂ ਦੀ ਸੰਖੇਪ ਸੋਧ ਤੋਂ ਲੈ ਕੇ ਵੋਟਿੰਗ ਤੱਕ ਮੁੱਖ ਚੋਣ ਅਧਿਕਾਰੀ ਨਾਲ 2, ਜ਼ਿਲ੍ਹਾ ਚੋਣ ਅਧਿਕਾਰੀ ਨਾਲ 3 ਅਤੇ ਈਆਰਓ/ਆਰਓ ਪੱਧਰ ‘ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੁੱਲ 2 ਮੀਟਿੰਗਾਂ ਕੀਤੀਆਂ ਗਈਆਂ। ਚੋਣ ਕਮਿਸ਼ਨ ਦੇ ਸੋਧੇ ਹੋਏ ਨਿਰਦੇਸ਼ਾਂ ਅਨੁਸਾਰ ਚੋਣ ਕਮਿਸ਼ਨ ਨੇ ਚੋਣ ਦਫ਼ਤਰ ਦੇ ਉਮੀਦਵਾਰਾਂ/ਨੁਮਾਇੰਦਿਆਂ ਨਾਲ ਵੱਖ-ਵੱਖ ਚੱਲ ਰਹੀਆਂ ਚੋਣ ਪ੍ਰਕਿਰਿਆਵਾਂ ਬਾਰੇ ਜਾਣੂ ਕਰਵਾਉਣ ਲਈ ਕਈ 2 ਮੀਟਿੰਗਾਂ ਕੀਤੀਆਂ।

ਚੋਣ ਕਮਿਸ਼ਨ ਦੀਆਂ ਸੋਧੀਆਂ ਹਦਾਇਤਾਂ ਅਨੁਸਾਰ ਉਮੀਦਵਾਰਾਂ ਨੂੰ ਪੋਲਿੰਗ ਬੂਥਾਂ ਦੇ ਪ੍ਰਵੇਸ਼ ਦੁਆਰ ਤੋਂ 100 ਮੀਟਰ ਦੀ ਦੂਰੀ ‘ਤੇ ਆਪਣੇ ਬੂਥ ਸਥਾਪਤ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ, ਜੋ ਕਿ ਵੋਟਰਾਂ ਲਈ ਇੱਕ ਵਾਧੂ ਸਹੂਲਤ ਸੀ, ਖਾਸ ਕਰਕੇ ਉਨ੍ਹਾਂ ਲਈ ਜੋ ਆਪਣੀਆਂ ਵੋਟਰ ਜਾਣਕਾਰੀ ਸਲਿੱਪਾਂ ਨਹੀਂ ਲੈ ਕੇ ਗਏ ਸਨ।

ਕੁੱਲ 239 ਵੋਟਰਾਂ, ਜਿਨ੍ਹਾਂ ਵਿਚ 85 ਸਾਲ ਦੀ ਉਮਰ ਤੋਂ ਵੱਧ ਦੇ ਵੋਟਰ ਅਤੇ ਦਿਵਿਆਂਗਾ ਨੇ ਘਰ ਤੋਂ ਵੋਟ ਪਾਉਣ ਦੀ ਇੱਛਾ ਜਤਾਈ ਸੀ, ਉਨ੍ਹਾਂ ਨੂੰ ਪੋਸਟਲ ਬੈਲਟ ਰਾਹੀਂ ਇਹ ਸਹੂਲਤ ਦਿੱਤੀ ਗਈ। ਇਹ ਪ੍ਰਕਿਰਿਆ ਉਮੀਦਵਾਰਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਵਿਸ਼ੇਸ਼ ਤੌਰ ‘ਤੇ ਸਮਰਪਿਤ ਟੀਮਾਂ ਦੁਆਰਾ ਪੂਰੀ ਕੀਤੀ ਗਈ।

ਚੋਣ ਪ੍ਰਕਿਰਿਆਵਾਂ ‘ਤੇ ਨਜ਼ਰ ਰੱਖਣ ਲਈ, ਚੋਣ ਕਮਿਸ਼ਨ ਨੇ 1 ਜਨਰਲ ਆਬਜ਼ਰਵਰ, 1 ਪੁਲਿਸ ਆਬਜ਼ਰਵਰ ਅਤੇ 1 ਖਰਚਾ ਆਬਜ਼ਰਵਰ ਵੀ ਨਿਯੁਕਤ ਕੀਤੇ ਸਨ। ਨਾਗਰਿਕਾਂ ਤੋਂ ਸੀ-ਵਿਜਿਲ ਐਪ ਰਾਹੀਂ 1512 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿੱਚੋਂ 1342 ਦਾ 100 ਮਿੰਟਾਂ ਦੇ ਸਮੇਂ ਦੇ ਅੰਦਰ ਹੱਲ ਕਰ ਦਿੱਤਾ ਗਿਆ।

ਭਾਰਤੀ ਚੋਣ ਕਮਿਸ਼ਨ ਨੇ ਇੰਡੈਕਸ ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਵੀ ਅਪਡੇਟ ਕੀਤਾ ਹੈ। ਇਹ ਰਵਾਇਤੀ ਮੈਨੂਅਲ ਤਰੀਕਿਆਂ ਦੀ ਥਾਂ ਲਵੇਗਾ ਅਤੇ ਆਟੋਮੇਸ਼ਨ ਅਤੇ ਡੇਟਾ ਏਕੀਕਰਣ ਰਾਹੀਂ, ਨਵਾਂ ਸਿਸਟਮ ਗਿਣਤੀ ਤੋਂ ਬਾਅਦ ਇੰਡੈਕਸ ਕਾਰਡਾਂ ਦੀ ਤੇਜ਼ ਰਿਪੋਰਟਿੰਗ ਅਤੇ ਜਾਰੀ ਕਰਨ ਨੂੰ ਯਕੀਨੀ ਬਣਾਏਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...