ਲੰਬਿਤ ਡੀਏ ਨੂੰ ਲੈ ਕੇ ਮੁਲਾਜ਼ਮਾਂ-ਪੈਨਸ਼ਨਰਾਂ ਦੀ 27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ: ਢਿੱਲੋਂ

by | Aug 26, 2026 | breaking news, daily, politics | 0 comments

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਦੀ ਅਦਾਇਗੀ ਨਾ ਕੀਤੇ ਜਾਣ ਦੇ ਵਿਰੋਧ ਵਿੱਚ 27 ਅਗਸਤ ਨੂੰ ਕੀਤੀ ਜਾ ਰਹੀ ‘ਮਹਾ ਹੜਤਾਲ’, ਜਿਸ ਵਿੱਚ ਸਮੂਹਿਕ ਆਕਸਮਿਕ ਛੁੱਟੀ ਵੀ ਸ਼ਾਮਲ ਹੈ, ਨੂੰ ਪੂਰਨ ਸਮਰਥਨ ਦਿੱਤਾ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਵਾਰ-ਵਾਰ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖਣ ਅਤੇ ਆਪਣੇ ਜਾਇਜ਼ ਬਕਾਏ ਤੋਂ ਲੰਬੇ ਸਮੇਂ ਤੋਂ ਵਾਂਝੇ ਰਹਿਣ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ।

ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਕਿਸੇ ਵੀ ਬਹਾਨੇ ਜਾਂ ਪ੍ਰਸ਼ਾਸਨਿਕ ਦਲੀਲ ਪਿੱਛੇ ਨਹੀਂ ਲੁਕ ਸਕਦੀ, ਕਿਉਂਕਿ ਇਸ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਆਪਣਾ ਫੈਸਲਾ ਦੇ ਚੁੱਕੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨੂੰ ਰੱਦ ਕਰਦਿਆਂ ਲੰਬਿਤ ਡੀਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਫੈਸਲੇ ਵਿਰੁੱਧ ਮਾਣਯੋਗ ਮੁੱਖ ਨਿਆਂਧੀਸ਼ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਵਿੱਚ ਅਪੀਲ ਕੀਤੀ, ਪਰ ਪਹਿਲਾਂ ਵਾਲੇ ਫੈਸਲੇ ਨੂੰ ਹੀ ਬਰਕਰਾਰ ਰੱਖਿਆ ਗਿਆ।

ਉਨ੍ਹਾਂ ਕਿਹਾ, “ਇਹ ਬੇਹੱਦ ਦੁੱਖਦਾਈ ਅਤੇ ਪੀੜਾਦਾਇਕ ਹੈ ਕਿ ਵਾਰ-ਵਾਰ ਅਦਾਲਤੀ ਫੈਸਲੇ ਆਉਣ ਦੇ ਬਾਵਜੂਦ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਜਾਇਜ਼ ਹੱਕਾਂ ਦੀ ਅਣਦੇਖੀ ਕਰ ਰਹੀ ਹੈ। ਇਹ ਉਨ੍ਹਾਂ ਲੋਕਾਂ ਪ੍ਰਤੀ ਸਰਕਾਰ ਦੀ ਅਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਦਹਾਕਿਆਂ ਤੱਕ ਪੰਜਾਬ ਦੀ ਸੇਵਾ ਕੀਤੀ ਹੈ।”

ਉਨ੍ਹਾਂ ਕਿਹਾ ਕਿ ਅਦਾਲਤੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਕਾਰਨ ਹੁਣ ਸਰਕਾਰ ਨੂੰ ਅਦਾਲਤੀ ਅਵਮਾਨਨਾ ਦੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਇੱਕ ਗੰਭੀਰ ਮਾਮਲਾ ਹੈ।

ਢਿੱਲੋਂ ਨੇ ਮੰਗ ਕੀਤੀ ਕਿ ਆਪ ਸਰਕਾਰ ਬਿਨਾਂ ਕਿਸੇ ਹੋਰ ਦੇਰੀ ਦੇ ਸਾਰਾ ਲੰਬਿਤ ਡੀਏ ਜਾਰੀ ਕਰੇ ਅਤੇ ਅਦਾਲਤੀ ਹੁਕਮਾਂ ਦੀ ਇਮਾਨਦਾਰੀ ਨਾਲ ਪਾਲਣਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਨਿਆਂ ਮਿਲਣਾ ਉਨ੍ਹਾਂ ਦਾ ਹੱਕ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...