ਵਧੀਕ ਡਿਪਟੀ ਕਮਿਸ਼ਨਰ ਨੇ ਟਰਾਂਸਪੋਰਟ ਵਿਭਾਗ ਨੂੰ ਸੇਵਾਵਾਂ ਵਿੱਚ ਕੀਤੀ ਜਾ ਰਹੀ ਦੇਰੀ ਲਈ ਪਾਇਆ 5000 ਰੁਪਏ ਜੁਰਮਾਨਾ

by | Apr 18, 2025 | breaking news, daily | 0 comments

ਅੰਮ੍ਰਿਤਸਰ 18 ਅਪ੍ਰੈਲ

ਪੰਜਾਬ ਟਰਾਂਸਪੇਰੈਂਸੀ ਐਂਡ ਅਕਾਉਂਟੀਬਿਲਿਟੀ ਐਕਟ ਅਧੀਨ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਜੋ ਕਿ ਇਸ ਐਕਟ ਅਧੀਨ ਜਿਲੇ ਦੇ ਨੋਡਲ ਅਧਿਕਾਰੀ ਵੀ ਹਨ , ਨੇ ਟਰਾਂਸਪੋਰਟ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸੇਵਾਵਾਂ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦੇ ਹੋਏ ਵਿਭਾਗ ਨੂੰ 5000 ਰੁਪਏ ਜੁਰਮਾਨਾ ਲਗਾਇਆ ਹੈ।
ਉਹਨਾਂ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਕਿ ਇਹ ਜੁਰਮਾਨਾ ਸੱਤ ਦਿਨਾਂ ਦੇ ਅੰਦਰ ਅੰਦਰ ਜਮਾ ਕਰਵਾਇਆ ਜਾਵੇ ਅਤੇ ਸਾਰੇ ਬਕਾਇਆ ਪਏ ਕੇਸ ਕਲੀਅਰ ਕੀਤੇ ਜਾਣ।

ਅੱਜ ਉਹਨਾਂ ਨੇ ਇਸ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਲਈ ਅਤੇ ਉਹਨਾਂ ਨੂੰ ਦੱਸਿਆ ਕਿ ਇਸ ਐਕਟ ਅਧੀਨ ਆਉਂਦੀਆਂ 931 ਸੇਵਾਵਾਂ ਨੂੰ ਸਮਾਂ ਸੀਮਾ ਅੰਦਰ ਦੇਣ ਦਾ ਪਾਬੰਦ ਹੈ ਅਤੇ ਇਸ ਲਈ ਸਾਰੇ 39 ਵਿਭਾਗ ਆਪੋ ਆਪਣੀਆਂ ਸੇਵਾਵਾਂ ਨੂੰ ਸਮੇਂ ਸੀਮਾ ਅੰਦਰ ਦੇਣ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਵਿਭਾਗ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸੂਚਨਾ ਦਿੰਦਾ ਬੋਰਡ ਆਪਣੇ ਦਫਤਰ ਦੇ ਬਾਹਰ ਲਗਾਉਣ, ਜਿਸ ਵਿੱਚ ਸੇਵਾ ਲਈ ਨੀਯਤ ਸਮਾਂ, ਵਿਭਾਗ ਵੱਲੋਂ ਨੋਡਲ ਅਧਿਕਾਰੀ ਅਤੇ ਹੈਲਪ ਲਾਈਨ ਦਾ ਨੰਬਰ ਡਿਸਪਲੇ ਕੀਤਾ ਜਾਵੇ। ਉਹਨਾਂ ਨੇ ਆਮ ਜਨਤਾ ਦੀ ਜਾਣਕਾਰੀ ਲਈ ਵੀ ਦੱਸਿਆ ਕਿ ਜੇਕਰ ਕਿਸੇ ਵੀ ਵਿਭਾਗ ਵੱਲੋਂ ਦਿੱਤੀ ਜਾ ਰਹੀ ਸੇਵਾ ਵਿੱਚ ਦੇਰੀ ਹੁੰਦੀ ਹੈ ਤਾਂ ਇਸ ਸਬੰਧੀ ਸ਼ਿਕਾਇਤ ਡੀਸੀ ਦਫਤਰ ਦੇ ਕਮਰਾ ਨੰਬਰ 145 ਵਿੱਚ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...