ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਵਾਰਡ ਨੰਬਰ 27 ਵਿੱਚ ਵਿਸ਼ਾਲ ਰੋਡ ਸ਼ੋਅ, ਲੋਕਾਂ ਦਾ ਉਮੜਿਆ ਜਨ-ਸੈਲਾਬ

by | May 24, 2026 | daily, politics | 0 comments

ਪ੍ਰਸਿੱਧ ਅਦਾਕਾਰ ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਦੇਵ ਖਰੌੜ ਨੇ ਵਿਧਾਇਕ ਬੜਿੰਗ ਨਾਲ ਮਿਲ ਕੇ ਵਾਰਡ ਨੰਬਰ 28 ਵਿੱਚ ਹਰਪ੍ਰੀਤ ਪ੍ਰਿੰਸ ਲਈ ਮੰਗੀਆਂ ਵੋਟਾਂ

ਪੰਜਾਬ, 23 ਮਈ 2026: ਚੋਣਾਂ ਦੇ ਮੱਦੇਨਜ਼ਰ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਹਲਕਾ ਵਿਧਾਇਕ ਗੈਰੀ ਬੜਿੰਗ ਦੀ ਅਗਵਾਈ ਹੇਠ ਵਾਰਡ ਨੰਬਰ 27 ਤੋਂ ਉਮੀਦਵਾਰ ਸ਼੍ਰੀਮਤੀ ਪਲਵੀ ਸਿੰਗਲਾ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀਆਂ ਅਤੇ ਸਮਰਥਕਾਂ ਦੇ ਭਾਰੀ ਇਕੱਠ ਨੇ ਚੋਣ ਮੈਦਾਨ ਵਿੱਚ ਵਿਰੋਧੀਆਂ ਦੇ ਹੌਸਲੇ ਪਸਤ ਕਰ ਦਿੱਤੇ ਹਨ।
ਰੋਡ ਸ਼ੋਅ ਦੌਰਾਨ ਹਲਕਾ ਵਿਧਾਇਕ ਗੈਰੀ ਬੜਿੰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ, ਆਧੁਨਿਕ ਸਹੂਲਤਾਂ ਦੀ ਬਹਾਲੀ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੇ ਭਵਿੱਖ ਲਈ ਸ਼੍ਰੀਮਤੀ ਪਲਵੀ ਸਿੰਗਲਾ ਜੀ ਨੂੰ ਆਪਣੀ ਕੀਮਤੀ ਵੋਟ ਪਾ ਕੇ ਭਾਰੀ ਬਹੁਮਤ ਨਾਲ ਜੇਤੂ ਬਣਾਇਆ ਜਾਵੇ। ਵਿਧਾਇਕ ਬੜਿੰਗ ਨੇ ਕਿਹਾ ਕਿ ਅੱਜ ਰੋਡ ਸ਼ੋਅ ਦੌਰਾਨ ਬਜ਼ੁਰਗਾਂ, ਮਾਵਾਂ-ਭੈਣਾਂ ਅਤੇ ਨੌਜਵਾਨਾਂ ਵੱਲੋਂ ਮਿਲਿਆ ਇਹ ਅਥਾਹ ਪਿਆਰ ਅਤੇ ਭਾਰੀ ਸਮਰਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਾਡੀ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ‘ਤੇ ਮੋਹਰ ਲਗਾ ਚੁੱਕੇ ਹਨ ਅਤੇ ਪਾਰਟੀ ਇੱਕ ਸ਼ਾਨਦਾਰ ਇਤਿਹਾਸਕ ਜਿੱਤ ਵੱਲ ਵਧ ਰਹੀ ਹੈ।

ਸਟਾਰ ਕਲਾਕਾਰਾਂ ਦੀ ਆਮਦ ਨਾਲ ਚੋਣ ਪ੍ਰਚਾਰ ਹੋਇਆ ਹੋਰ ਤੇਜ਼: ਵਿਧਾਇਕ ਗੈਰੀ ਬੜਿੰਗ ਨੇ ਦੱਸਿਆ ਕਿ ਪਾਰਟੀ ਵੱਲੋਂ ਹਰ ਇੱਕ ਵਾਰਡ ਵਿੱਚ ਚੋਣ ਪ੍ਰਚਾਰ ਦੀ ਮੁਹਿੰਮ ਨੂੰ ਬਹੁਤ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਬੀਤੀ ਸ਼ਾਮ ਵਾਰਡ ਨੰਬਰ 28 ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰਿੰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ, ਕਰਮਜੀਤ ਅਨਮੋਲ ਅਤੇ ਦੇਵ ਖਰੌੜ ਵਿਸ਼ੇਸ਼ ਤੌਰ ‘ਤੇ ਪਹੁੰਚੇ।
ਇਨ੍ਹਾਂ ਨਾਮਵਰ ਫ਼ਿਲਮੀ ਸਿਤਾਰਿਆਂ ਨੇ ਵਿਧਾਇਕ ਗੈਰੀ ਬੜਿੰਗ ਨਾਲ ਮਿਲ ਕੇ ਵਾਰਡ ਵਾਸੀਆਂ ਨੂੰ ਹਰਪ੍ਰੀਤ ਸਿੰਘ ਪ੍ਰਿੰਸ ਵਰਗੇ ਇਮਾਨਦਾਰ, ਮਿਹਨਤੀ ਅਤੇ ਹਲਕੇ ਦੀ ਸੇਵਾ ਨੂੰ ਸਮਰਪਿਤ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ। ਵਿਧਾਇਕ ਬੜਿੰਗ ਨੇ ਅਖੀਰ ਵਿੱਚ ਕਿਹਾ ਕਿ ਹਲਕੇ ਦੇ ਹਰ ਵਾਰਡ ਨੂੰ ਮਾਡਲ ਵਾਰਡ ਬਣਾਉਣਾ ਅਤੇ ਹਰ ਨਾਗਰਿਕ ਤੱਕ ਆਧੁਨਿਕ ਸਹੂਲਤਾਂ ਪਹੁੰਚਾਉਣਾ ਸਾਡਾ ਮੁੱਖ ਟੀਚਾ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...