ਮੰਡੀ ਗੋਬਿੰਦਗੜ੍ਹ/ਅਮਲੋਹ: 21 ਮਈ, 2026

ਆਗਾਮੀ ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣ ਲਈ ਚੋਣ ਪ੍ਰਚਾਰ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ਾਲ ਡੋਰ-ਟੂ-ਡੋਰ ਪ੍ਰਚਾਰ ਅਤੇ ਚੋਣ ਮੀਟਿੰਗਾਂ ਕਰਕੇ ਇਲਾਕਾ ਨਿਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ।

ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਿਨਾਂ ਕਿਸੇ ਪੱਖਪਾਤ ਦੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ:ਨਗਰ ਕੌਂਸਲ ਵਿੱਚ ਆਮ ਆਦਮੀ ਪਾਰਟੀ ਦਾ ਕਾਬਜ਼ ਹੋਣਾ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਸਾਡੇ ਉਮੀਦਵਾਰ ਇਮਾਨਦਾਰ ਹਨ ਅਤੇ ਵਾਰਡਾਂ ਦੀਆਂ ਜ਼ਮੀਨੀ ਸਮੱਸਿਆਵਾਂ ਤੋਂ ਭਲੀ-ਭਾਂਤੀ ਜਾਣੂ ਹਨ। ਮੈਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਾ ਹਾਂ ਕਿ ਵਿਕਾਸ ਦੇ ਨਾਂ ‘ਤੇ ਵੋਟ ਪਾ ਕੇ ‘ਆਪ’ ਉਮੀਦਵਾਰਾਂ ਨੂੰ ਕਾਮਯਾਬ ਕਰੋ।
ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ, ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ, ਜਿਨ੍ਹਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

×