ਵਿਧਾਨ ਸਭਾ ਹਲਕਾ ਖਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਭਰਵਾਂ ਹੁੰਗਾਰਾ

by | Aug 5, 2025 | breaking news, daily, politics | 0 comments

ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ

ਸੁਖਬੀਰ ਸਿੰਘ ਬਾਦਲ ਨੇ ਸ‌ਿਰੋਪਾਓ ਪਾ ਕੇ ਪਾਰਟੀ ਵਿੱਚ ਕੀਤਾ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਹਲਕਾ ਖਰੜ ਵਿੱਚ ਕਰਾਂਗਾ ਕੰਮ- ਹਰਜੀਤ ਪੰਨੂ

ਖਰੜ, 5 ਅਗਸਤ: ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ‌ਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ‌ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ। ਉਹਨਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਹਰਜੀਤ ਸਿੰਘ ਪੰਨੂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ, ਮਨ ਨਾਲ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਪੰਨੂ ਅਤੇ ਸਾਥੀਆਂ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਸਰਪੰਚ ਪਰਮਜੀਤ ਸਿੰਘ, ਭੁਪਿੰਦਰ ਸ਼ਰਮਾ ਸੰਚਾਲਕ ਅੰਬਿਕਾ ਦੇਵੀ ਗਊਸ਼ਾਲਾ ਖਰੜ, ਮਨਦੀਪ ਸਿੰਘ, ਸੰਦੀਪ ਸਿੰਘ ਪ੍ਰਧਾਨ ਸ਼ਿਵਾਲਿਕ ਵੈਲੀ, ਸਾਹਿਲ ਡੱਬ ਜਨਰਲ ਸਕੱਤਰ ਗਿਲਕੋ ਵੈਲੀ, ਗਗਨਦੀਪ ਸਿੰਘ ਇੰਚਾਰਜ ਵਾਰਡ ਨੰਬਰ 6, ਖਰੜ ਕਰਮਜੀਤ ਸੈਣੀ ਇੰਚਾਰਜ ਵਾਰਡ ਨੰਬਰ 19, ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ, ਰਾਜੇਸ਼ ਮਲਿਕ ਪ੍ਰਧਾਨ ਹਿੰਦੂ ਪ੍ਰੀਸ਼ਦ, ਅਮਿਤ ਸੇਠੀ ਜਵੈਲਰ ਐਸੋਸੀਏਸ਼ਨ ਖਰੜ, ਹਰਮੇਲ ਸਿੰਘ ਲਾਲੀ, ਹਰਜੀਤ ਸਿੰਘ, ਕੁਸ਼ ਸ਼ਰਮਾ, ਗੁਰਦੀਪ ਸਿੰਘ, ਜਸਦੀਪ ਸਿੰਘ, ਵਰਿੰਦਰ ਸਿੰਘ ਇੰਚਾਰਜ ਵਾਰਡ ਨੰਬਰ 24, ਸਤਵਿੰਦਰ ਪੁਰੀ ਸ਼ਿੰਗਾਰੀਵਾਲ, ਅਵਿਨਾਸ਼ ਬਿੱਲਾ ਪ੍ਰਧਾਨ ਵਪਾਰ ਮੰਡਲ ਖਰੜ, ਮਨਦੀਪ ਸਿੰਘ ਇੰਚਾਰਜ ਵਾਰਡ ਨੰਬਰ 16, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਭਗਵਾਨ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਲਖਵੀਰ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...