ਵਿਰੋਧੀ ਧਿਰ ਦੇ ਆਗੂ ਨੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਪੂਰਿਆ: ਬਰਿੰਦਰ ਕੁਮਾਰ ਗੋਇਲ

by | Oct 1, 2025 | breaking news, daily, politics | 0 comments

ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗੀ ਵਿਜੀਲੈਂਸ ਦੀਆਂ ਕਾਰਵਾਈਆਂ ਅੰਦਰੂਨੀ ਜਾਂਚ ਦਾ ਹਿੱਸਾ: ਜਲ ਸਰੋਤ ਮੰਤਰੀ

ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਬਣਾਉਂਦਿਆਂ 924 ਹੜ੍ਹ ਸੁਰੱਖਿਆ ਕਾਰਜ ਪਹਿਲਾਂ ਹੀ ਨੇਪਰੇ ਚਾੜ੍ਹੇ ਗਏ: ਬਰਿੰਦਰ ਕੁਮਾਰ ਗੋਇਲ

ਵਿਰੋਧੀ ਧਿਰ ਨੇ ਗੁਮਰਾਹ ਕਰਨ ਲਈ ਸਿਰਫ 3.8 ਫ਼ੀਸਦੀ ਕੰਮਾਂ ਦਾ ਦਿੱਤਾ ਹਵਾਲਾ: ਜਲ ਸਰੋਤ ਮੰਤਰੀ

ਚੰਡੀਗੜ੍ਹ, 1 ਅਕਤੂਬਰ:

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਹਾਲੀਆ ਵਿਸ਼ੇਸ਼ ਸੈਸ਼ਨ ਦੌਰਾਨ ਵਿਭਾਗੀ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਹੈਰਾਨੀਜਨਕ ਤੌਰ ‘ਤੇ ਭ੍ਰਿਸ਼ਟ ਅਧਿਕਾਰੀਆਂ ਦਾ ਪੱਖ ਲੈਣ ਲਈ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ) ਪ੍ਰਤਾਪ ਸਿੰਘ ਬਾਜਵਾ ਨੂੰ ਕਰੜੇ ਹੱਥੀਂ ਲਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਜਿਹੇ ਬਿਆਨ ਸਦਨ ਨੂੰ ਗੁੰਮਰਾਹ ਕਰਨ ਅਤੇ ਵਿਭਾਗ ਵੱਲੋਂ ਪਾਰਦਰਸ਼ੀ ਢੰਗ ਅਤੇ ਇਮਾਨਦਾਰੀ ਨਾਲ ਕੀਤੇ ਜਾ ਰਹੇ ਕੰਮਕਾਜ ‘ਤੇ ਉਂਗਲ ਉਠਾਉਣ ਦੀ ਕੋਝੀ ਚਾਲ ਹਨ।

ਸ੍ਰੀ ਗੋਇਲ ਨੇ ਸਪੱਸ਼ਟ ਕੀਤਾ ਕਿ ਬਾਜਵਾ ਵੱਲੋਂ 22 ਅਗਸਤ, 2025 ਦੇ ਉਸ ਪੱਤਰ ਦਾ ਹਵਾਲਾ ਦਿੱਤਾ ਗਿਆ ਸੀ, ਜੋ ਵਿਭਾਗ ਦੇ ਮੁੱਖ ਇੰਜੀਨੀਅਰ (ਵਿਜੀਲੈਂਸ) ਵੱਲੋਂ ਹੜ੍ਹ ਸੁਰੱਖਿਆ ਸਬੰਧੀ ਕੁਝ ਕਾਰਜਾਂ ਦਾ ਮੁੜ ਮੁਲਾਂਕਣ ਕਰਨ ਬਾਬਤ ਮੁੱਖ ਇੰਜੀਨੀਅਰ (ਡਰੇਨੇਜ) ਨੂੰ ਲਿਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਪੱਤਰ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਖਾਸ ਕਰਕੇ ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ ਜਾਂਚ ਅਤੇ ਸੰਤੁਲਨ ਬਰਕਰਾਰ ਰੱਖਣ ਸਬੰਧੀ ਇੱਕ ਅੰਦਰੂਨੀ ਪ੍ਰਕਿਰਿਆ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਐਲ.ਓ.ਪੀ. ਨੇ ਜਾਣਬੁੱਝ ਕੇ ਇਨ੍ਹਾਂ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ।

ਜਲ ਸਰੋਤ ਮੰਤਰੀ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਦੱਸਿਆ ਗਿਆ ਪੱਤਰ ਸਿਰਫ਼ 35 ਕੰਮਾਂ ਨਾਲ ਸਬੰਧਤ ਸੀ, ਜੋ ਮਾਨਸੂਨ ਦੀ ਸ਼ੁਰੂਆਤ ਮੌਕੇ ਚਲ ਰਹੇ ਸਨ, ਜਦੋਂ ਕਿ ਵਿਭਾਗ ਵੱਲੋਂ ਹੜ੍ਹਾਂ ਦੇ ਮੌਸਮ ਤੋਂ ਪਹਿਲਾਂ ਹੀ 924 ਕੰਮ ਮੁਕੰਮਲ ਕੀਤੇ ਜਾ ਚੁੱਕੇ ਸਨ। ਵਿਰੋਧੀ ਧਿਰ ਦੇ ਨੇਤਾ ਨੇ ਇਹ ਹਵਾਲਾ ਦਿੰਦਿਆਂ ਇਸ ਬਾਰੇ ਜ਼ਿਕਰ ਤੱਕ ਨਹੀਂ ਕੀਤਾ ਕਿ ਇਹ 35 ਕੰਮ ਕੁੱਲ ਪ੍ਰਾਜੈਕਟਾਂ ਦਾ ਸਿਰਫ਼ 3.8 ਫ਼ੀਸਦ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਵਿਰੋਧੀ ਧਿਰ ਦੇ ਨੇਤਾ ਵੱਲੋਂ ਤੱਥਾਂ ਨੂੰ ਛੁਪਾਉਣ ਅਤੇ ਉਸ ਵੱਲੋਂ ਗੁਮਰਾਹ ਕਰਨ ਦੇ ਇਰਾਦੇ ਦਾ ਸਾਫ਼ ਪਤਾ ਲਗਦਾ ਹੈ।

ਵਿਰੋਧੀ ਧਿਰ ਦੇ ਇਕ ਹੋਰ ਦੋਸ਼ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਰੋਧੀ ਧਿਰ ਆਗੂ ਨੇ ਗ਼ਲਤ ਦਾਅਵਾ ਕੀਤਾ ਹੈ ਕਿ ਵਿਭਾਗ ਦੇ 8,000 ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ ਜਦਕਿ ਅਸਲ ਅੰਕੜਾ ਕੁੱਲ 16,000 ਤੋਂ ਵੱਧ ਕਰਮਚਾਰੀਆਂ ਵਿੱਚੋਂ ਸਿਰਫ਼ 750 ਤੋਂ ਵੀ ਘੱਟ ਹੈ। ਸ੍ਰੀ ਗੋਇਲ ਨੇ ਕਿਹਾ ਕਿ ਇਹ ਚਾਰਜਸ਼ੀਟਾਂ ਭ੍ਰਿਸ਼ਟਾਚਾਰ, ਗ਼ਲਤ ਰਵੱਈਏ ਅਤੇ ਡਿਊਟੀ ਵਿੱਚ ਕੁਤਾਹੀ ਦੇ ਮਾਮਲਿਆਂ ਵਿੱਚ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕੁਝ ਮਾਮਲਿਆਂ ਦੀ ਸਿਫਾਰਸ਼ ਵਿਜੀਲੈਂਸ ਬਿਊਰੋ ਵੱਲੋਂ ਗੁਰਿੰਦਰ ਸਿੰਘ ਠੇਕੇਦਾਰ ਮਾਮਲੇ ਵਿੱਚ ਕੀਤੀ ਗਈ ਸੀ।

ਡਿਊਟੀ ਵਿੱਚ ਕੁਤਾਹੀ ਵਰਤਣ ਬਾਰੇ ਤੱਥ ਪੇਸ਼ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਇੱਕ ਅਧਿਕਾਰੀ ਨੂੰ ਕਿਸੇ ਖਾਸ ਠੇਕੇਦਾਰ ਦਾ ਪੱਖ ਲੈਣ ਅਤੇ ਟੈਂਡਰ ਭਰਨ ਲਈ ਆਪਣੇ ਹੀ ਲੈਪਟਾਪ ਦੀ ਵਰਤੋਂ ਕਰਨ ਉਪੰਰਤ ਡਿਮੋਟ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਹੋਰ ਅਧਿਕਾਰੀ ਨੇ ਆਪਣੇ ਤਬਾਦਲੇ ਉਪਰੰਤ ਗ਼ੈਰ-ਕਾਨੂੰਨੀ ਤੌਰ ‘ਤੇ ਟੈਂਡਰਾਂ ਨੂੰ ਮਨਜ਼ੂਰੀ ਦਿੱਤੀ ਸੀ। ਇਸੇ ਤਰ੍ਹਾਂ ਖਣਨ ਵਿਭਾਗ ਵਿੱਚ ਤਾਇਨਾਤ ਗੁਰਦਾਸਪੁਰ ਦੇ ਇੱਕ ਅਧਿਕਾਰੀ ਨੂੰ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਬਾਅਦ ਬਰਖ਼ਾਸਤ ਕਰ ਦਿੱਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਕੁਝ ਅਧਿਕਾਰੀ ਠੇਕੇਦਾਰਾਂ ‘ਤੇ ਰਿਸ਼ਵਤ ਲਈ ਦਬਾਅ ਪਾਉਂਦੇ ਰਹੇ ਸਨ, ਜਦੋਂ ਕਿ ਕੁਝ ਅਧਿਕਾਰੀ ਨਿਯਮਾਂ ਅਨੁਸਾਰ ਰਾਇਲਟੀ ਇਕੱਠੀ ਕਰਨ ਵਿੱਚ ਜਾਣਬੁੱਝ ਕੇ ਅਸਫਲ ਰਹੇ ਜਿਸ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਸੀ।

ਸ੍ਰੀ ਗੋਇਲ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੀ ਸ਼ਲਾਘਾ ਕਰਨ ਦੀ ਬਜਾਏ ਵਿਰੋਧੀ ਧਿਰ ਦੇ ਨੇਤਾ ਨੇ ਭ੍ਰਿਸ਼ਟ ਅਤੇ ਡਿਊਟੀ ਵਿੱਚ ਕੁਤਾਹੀ ਵਰਤਣ ਵਾਲਿਆਂ ਨੂੰ ਬਚਾਉਣ ਅਤੇ ਜਵਾਬਦੇਹੀ ਦੇ ਮਾਪਦੰਡਾਂ ‘ਤੇ ਸਵਾਲ ਉਠਾਉਣ ਦੀ ਕੋਝੀ ਚੋਣ ਕੀਤੀ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਜਦੋਂ ਵਿਭਾਗ ਵੱਲੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਹੈ ਤਾਂ ਵਿਰੋਧੀ ਧਿਰ ਦੇ ਨੇਤਾ ਨੂੰ ਇੰਨੀ ਤਕਲੀਫ਼ ਕਿਉਂ ਹੋ ਰਹੀ ਹੈ? ਉਨ੍ਹਾਂ ਕਿਹਾ ਕਿ ਇਹ ਬਹੁਤ ਹੈਰਾਨੀਜਨਕ ਹੈ ਕਿ ਕੋਈ ਵਿਰੋਧੀ ਧਿਰ ਦਾ ਨੇਤਾ ਖੁੱਲ੍ਹ ਕੇ ਉਨ੍ਹਾਂ ਵਿਅਕਤੀਆਂ ਦਾ ਪੱਖ ਲੈ ਰਿਹਾ ਹੈ, ਜਿਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਲਈ ਸਜ਼ਾ ਦਿੱਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...