ਵਿਸ਼ਾ: ਸਰਕਾਰੀ ਕਾਲਜ ਮੋਹਾਲੀ ਦੇ ਦੌਰੇ ’ਚ ਨਿਕਲੀ ਸਿੱਖਿਆ ਵਿਭਾਗ ਦੀ ਨਾਕਾਮੀ, ਪੰਜਾਬ ਦੇ ਕਾਲਜਾਂ ਦੀ ਹਕੀਕਤ ਹੋਈ ਬੇਨਕਾਬ

by | May 3, 2025 | breaking news, daily | 0 comments

ਤਾਰੀਖ: 3 ਮਈ 2025
ਜਾਰੀ ਕਰਤਾ: ਇਸ਼ਰਪ੍ਰੀਤ ਸਿੰਘ, ਪ੍ਰਧਾਨ NSUI ਪੰਜਾਬ

ਅੱਜ ਇਸ਼ਰਪ੍ਰੀਤ ਸਿੰਘ, NSUI ਪੰਜਾਬ ਦੇ ਪ੍ਰਧਾਨ ਨੇ ਸਰਕਾਰੀ ਕਾਲਜ, ਫੇਜ਼ 6 ਮੋਹਾਲੀ ਦਾ ਦੌਰਾ ਕੀਤਾ। ਉਨ੍ਹਾਂ ਨੇ ਕਾਲਜ ਦੀ ਹਾਲਤ ਵੇਖ ਕੇ ਹੈਰਾਨੀ ਜਤਾਈ — ਨਾ ਪੀਣ ਵਾਲਾ ਪਾਣੀ ਉਪਲਬਧ, ਨਾ ਸਾਫ਼ ਸੂਥਰੇ ਟਾਇਲਟ, ਨਾ ਹੀ ਕਿਸੇ ਤਰ੍ਹਾਂ ਦੀ ਬੁਨਿਆਦੀ ਸਹੂਲਤ। ਇਹ ਸਿਰਫ਼ ਢਾਂਚਾ ਨਿਰਮਾਣ ਦੀ ਨਹੀਂ, ਸਿੱਧਾ-ਸਿੱਧਾ ਵਿਦਿਆਰਥੀਆਂ ਦੀ ਇੱਜ਼ਤ ਅਤੇ ਅਧਿਕਾਰਾਂ ਦੀ ਉਲੰਘਣਾ ਹੈ।

ਇਸ਼ਰਪ੍ਰੀਤ ਸਿੰਘ ਨੇ ਸਿੱਧਾ ਸਵਾਲ ਪੁੱਛਿਆ ਕਿ ਜਦੋਂ ਪੰਜਾਬ ਦੇ ਕਾਲਜਾਂ ਵਿੱਚ ਪੀਣ ਵਾਲਾ ਪਾਣੀ ਨਹੀਂ, ਤਾਂ ਫਿਰ ਹਰਿਆਣਾ ਨੂੰ ਕਿਹੜੀ ਨਦੀ ਚੋਂ ਪਾਣੀ ਦਿੱਤਾ ਜਾਵੇ? ਉਨ੍ਹਾਂ ਨੇ ਕਿਹਾ, “ਜਿਥੇ ਸਾਡੇ ਵਿਦਿਆਰਥੀ ਪਿਆਸੇ ਨੇ, ਉਥੋਂ ਅਸੀਂ ਹੋਰ ਰਾਜਾਂ ਨੂੰ ਕੀ ਦੇਵਾਂਗੇ?”

ਉਨ੍ਹਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਉਤੇ ਵੀ ਤੀਖੀ ਟਿੱਪਣੀ ਕੀਤੀ, ਕਹਿੰਦੇ ਹੋਏ: “ਇਹੀ ਹੈ ਉਹ ‘ਸਿੱਖਿਆ ਕ੍ਰਾਂਤੀ’ ਜਿਸ ਦੀ ਗੱਲ ਹਰਜੋਤ ਬੈਂਸ ਕਰਦੇ ਨੇ? ਜੇ ਇਹ ਕ੍ਰਾਂਤੀ ਹੈ ਤਾਂ ਇਹ ਕਲਾਸਰੂਮਾਂ ਤੱਕ ਨਹੀਂ, ਸਿਰਫ਼ ਜੁਬਾਨਾਂ ਤੱਕ ਹੀ ਸੀਮਤ ਰਹਿ ਗਈ ਹੈ।”

ਇਸ਼ਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ NSUI ਪੰਜਾਬ ਅਗਲੇ ਹਫ਼ਤਿਆਂ ਵਿੱਚ ਸੂਬੇ ਦੇ ਹਰ ਸਰਕਾਰੀ ਕਾਲਜ ਵਿੱਚ ਜਾ ਕੇ ਹਾਲਾਤਾਂ ਦੀ ਜਾਂਚ ਕਰੇਗੀ। “ਇਹ ਇਕ ਦਿਨ ਦੀ ਖਬਰ ਨਹੀਂ। ਅਸੀਂ ਹਰ ਕਾਲਜ ’ਚ ਜਾ ਕੇ ਸਰਕਾਰ ਨੂੰ ਅਸਲ ਹਕੀਕਤ ਦਿਖਾਵਾਂਗੇ,” ਉਨ੍ਹਾਂ ਕਿਹਾ।

ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁੱਦੇ ਨੂੰ ਤੁਰੰਤ ਤਰਜੀਹ ਦੇ ਕੇ, ਪਾਣੀ, ਸਾਫ਼ ਸਫਾਈ ਅਤੇ ਟਾਇਲਟ ਵਰਗੀਆਂ ਮੂਲਭੂਤ ਸਹੂਲਤਾਂ ਤੁਰੰਤ ਉਪਲਬਧ ਕਰਵਾਈਆਂ ਜਾਣ। “ਅਸੀਂ ਕੋਈ ਵਿਸ਼ੇਸ਼ ਵਿਵਸਥਾ ਨਹੀਂ ਮੰਗ ਰਹੇ — ਸਿਰਫ਼ ਇਜ਼ਤ ਭਰਿਆ ਵਿਦਿਆਨ ਦੇ ਮਾਹੌਲ ਦੀ ਮੰਗ ਕਰ ਰਹੇ ਹਾਂ। ਕੀ ਇਹ ਵੀ ਬਹੁਤ ਵੱਡੀ ਮੰਗ ਹੈ?” ਉਨ੍ਹਾਂ ਨੇ ਆਖ਼ਰ ’ਚ ਕਿਹਾ।

ਇਸ਼ਰਪ੍ਰੀਤ ਸਿੰਘ
ਪ੍ਰਧਾਨ, NSUI ਪੰਜਾਬ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...