ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

by | May 4, 2026 | breaking news, daily, politics | 0 comments

ਪਹਿਲੇ ਪੜਾਅ ਦੇ ਕੰਮਾਂ ਵਿੱਚ ਕੋਈ ਦੇਰੀ ਨਾ ਹੋਵੇ, ਸਾਰਿਆਂ ਜ਼ਿਲ੍ਹਿਆਂ ਵਿੱਚ ਸਮਾਂਬੱਧ ਮੁਕੰਮਲਤਾ ਯਕੀਨੀ ਬਣਾਈ ਜਾਵੇ: ਹਰਪਾਲ ਸਿੰਘ ਚੀਮਾ

ਦੂਜੇ ਪੜਾਅ ਦੀ ਤੁਰੰਤ ਸ਼ੁਰੂਆਤ ਹੋਵੇ, ਪੰਜਾਬ ਬਿਨਾਂ ਰੁਕੇ ਵਿਕਾਸ ਦੀ ਅਗਲੀ ਲਹਿਰ ਵੱਲ: ਹਰਪਾਲ ਸਿੰਘ ਚੀਮਾ

ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਰੋਜ਼ਾਨਾ ਨਿਗਰਾਨੀ ਅਤੇ ਵਿਸਤ੍ਰਿਤ ਰਿਪੋਰਟਿੰਗ ਲਾਜ਼ਮੀ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ

ਚੰਡੀਗੜ੍ਹ, 4 ਮਈ 2026

ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।

ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ ‘ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।
ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ ‘ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤੁਰੰਤ ਸ਼ੁਰੂ ਕੀਤੀਆਂ ਜਾਣ। ਮੁਕੰਮਲ ਪਾਰਦਰਸ਼ਤਾ ਯਕੀਨੀ ਬਣਾਉਣ ਲਈ, ਉਨ੍ਹਾਂ ਨੇ ਜ਼ਿਲ੍ਹਾ ਮੁਖੀਆਂ ਨੂੰ ਇਨ੍ਹਾਂ ਸਾਰੇ ਵਿਕਾਸ ਉਪਰਾਲਿਆਂ ਦੀ ਸਹੀ ਸਥਿਤੀ ਬਾਰੇ ਵਿਸਤ੍ਰਿਤ ਅਤੇ ਮੁਕੰਮਲ ਰਿਪੋਰਟਾਂ ਤਿਆਰ ਕਰਕੇ ਸਾਂਝੀਆਂ ਕਰਨ ਦੇ ਨਿਰਦੇਸ਼ ਦਿੱਤੇ।

ਪ੍ਰਬੰਧਕੀ ਸੁਸਤੀ ਦਾ ਗੰਭੀਰ ਨੋਟਿਸ ਲੈਂਦਿਆਂ, ਵਿੱਤ ਮੰਤਰੀ ਨੇ ਉਨ੍ਹਾਂ ਥਾਵਾਂ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਜਿੱਥੇ ਪਹਿਲੇ ਪੜਾਅ ਦੇ ਕੰਮ ਅਜੇ ਸ਼ੁਰੂ ਨਹੀਂ ਹੋਏ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਸਖ਼ਤ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਇਨ੍ਹਾਂ ਲਟਕ ਰਹੇ ਪ੍ਰੋਜੈਕਟਾਂ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।

ਵਿੱਤ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅੱਗੇ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ‘ਤੇ ਕੰਮ ਦੀ ਰਫ਼ਤਾਰ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਬਕਾਇਦਾ ਫੀਲਡ ਦੌਰੇ ਕਰਨ।

ਰੀਅਲ-ਟਾਈਮ ਟਰੈਕਿੰਗ ਅਤੇ ਸਖ਼ਤ ਨਿਗਰਾਨੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ, ਵਧੀਕ ਮੁੱਖ ਸਕੱਤਰ (ਯੋਜਨਾ) ਜਸਪ੍ਰੀਤ ਤਲਵਾੜ ਨੇ ਹੁਕਮ ਦਿੱਤਾ ਕਿ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਨੂੰ ਰੋਜ਼ਾਨਾ ਅਧਾਰ ‘ਤੇ ਅਧਿਕਾਰਤ ਪੋਰਟਲ ‘ਤੇ ਅਪਡੇਟ ਕੀਤਾ ਜਾਣਾ ਲਾਜ਼ਮੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...