ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼

by | Aug 26, 2026 | breaking news, daily, health, politics | 0 comments

ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਵਿਸ਼ੇਸ਼ ਪ੍ਰੋਤਸਾਹਨ ਰਾਹੀਂ ਮਿਲੇਗੀ 2,100 ਰੁਪਏ ਤੱਕ ਦੀ ਵਾਧੂ ਮਹੀਨਾਵਾਰ ਆਮਦਨ: ਹਰਪਾਲ ਸਿੰਘ ਚੀਮਾ

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਪ੍ਰੋਤਸਾਹਨ ਭੱਤੇ, ਨਵੀਂ ਵਰਦੀ ਅਤੇ ਟੂਰ ਭੱਤੇ ਲਈ ਵਿੱਤ ਮੰਤਰੀ ਦਾ ਧੰਨਵਾਦ

ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਸਮੇਤ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਕੈਬਨਿਟ ਸਬ-ਕਮੇਟੀ ਦੀਆਂ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ ਸੈਸ਼ਨਾਂ ਤੱਕ) ਦੇਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੀਆਂ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਭਲਾਈ ਨਾਲ ਜੁੜੇ ਮੁੱਦਿਆਂ ਨੂੰ ਜਲਦ ਹੱਲ ਕਰਨ ਦੇ ਹੁਕਮ ਦਿੱਤੇ।

ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਫੈਸਲੇ ਨਾਲ ਇਨ੍ਹਾਂ ਮੁਲਾਜ਼ਮਾਂ ਦੀ ਮਹੀਨਾਵਾਰ ਆਮਦਨ ਵਿੱਚ ਸਿੱਧੇ ਤੌਰ ’ਤੇ 2,100 ਰੁਪਏ ਤੱਕ ਦਾ ਵਾਧਾ ਹੋਵੇਗਾ।” ਉਨ੍ਹਾਂ ਨੇ ਵਿਭਾਗ ਨੂੰ ਸੇਵਾਵਾਂ ਰੈਗੂਲਰ ਕਰਨ ਸਬੰਧੀ ਯੂਨੀਅਨ ਦਾ ਮਾਮਲਾ ਸਮੀਖਿਆ ਲਈ ਸਬੰਧਤ ਕਮੇਟੀ ਨੂੰ ਭੇਜਣ ਦੇ ਵੀ ਨਿਰਦੇਸ਼ ਦਿੱਤੇ।

ਯੂਨੀਅਨ ਦੇ ਨੁਮਾਇੰਦਿਆਂ ਨੇ ਪ੍ਰੋਤਸਾਹਨ ਭੱਤੇ ਦੇ ਨਾਲ-ਨਾਲ ਵਰਦੀ ਭੱਤਾ ਅਤੇ ਟੂਰ ਭੱਤਾ ਸ਼ੁਰੂ ਕਰਨ ਲਈ ਵਿੱਤ ਮੰਤਰੀ ਦਾ ਧੰਨਵਾਦ ਪ੍ਰਗਟਾਇਆ।

ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜੰਗਲਾਤ ਵਰਕਰਜ਼ ਯੂਨੀਅਨ ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨਾਲ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਜੰਗਲਾਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਪ੍ਰਸੋਨਲ ਵਿਭਾਗ ਨਾਲ ਸਰਗਰਮ ਤਾਲਮੇਲ ਕਰਕੇ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੱਢਣ। ਇਸ ਤੋਂ ਇਲਾਵਾ, ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਪੱਲੇਦਾਰ ਯੂਨੀਅਨ ਵੱਲੋਂ ਉਠਾਏ ਗਏ ਸਾਰੇ ਜਾਇਜ਼ ਮਸਲਿਆਂ ਦਾ ਸੁਖਾਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇੱਕ ਹੋਰ ਸੈਸ਼ਨ ਵਿੱਚ, ਵਿੱਤ ਮੰਤਰੀ ਨੇ ਬਿਜਲੀ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਵਿੱਚ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ, ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ, ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ), ਅਤੇ ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਰੋਪੜ ਸ਼ਾਮਲ ਸਨ। ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸੂਬਾ ਸਰਕਾਰ ਨੂੰ ਬਾਕੀ ਰਹਿੰਦੀਆਂ ਸਾਰੀਆਂ ਮੁਲਾਜ਼ਮ ਸ਼੍ਰੇਣੀਆਂ ਨੂੰ ਰੈਗੂਲਰਾਈਜ਼ੇਸ਼ਨ ਨੀਤੀ ਦੇ ਘੇਰੇ ਵਿੱਚ ਲਿਆਉਣ ਦੀ ਮੰਗ ਕੀਤੀ। ਉਨ੍ਹਾਂ ਤਨਖਾਹਾਂ ਵਿੱਚ ਸਮੇਂ ਸਿਰ ਵਾਧੇ ਅਤੇ ਕੰਮ ਵਾਲੀ ਥਾਂ ’ਤੇ ਵਾਪਰਨ ਵਾਲੇ ਹਾਦਸਿਆਂ ਜਾਂ ਜਾਨੀ ਨੁਕਸਾਨ ਦੀ ਸੂਰਤ ਵਿੱਚ ਢੁਕਵੇਂ ਮੁਆਵਜ਼ੇ ਅਤੇ ਸਮਾਜਿਕ ਸੁਰੱਖਿਆ ਪ੍ਰਬੰਧਾਂ ਦੀ ਵੀ ਮੰਗ ਕੀਤੀ। ਵਿੱਤ ਮੰਤਰੀ ਚੀਮਾ ਨੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਦਿਆਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਦੀ ਹਮਦਰਦੀ ਨਾਲ ਸਮੀਖਿਆ ਕਰ ਰਹੀ ਹੈ ਅਤੇ ਜਲਦ ਹੀ ਉਚਿਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਮੀਟਿੰਗਾਂ ਦੌਰਾਨ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵੱਲੋਂ ਸਰਬਜੀਤ ਕੌਰ, ਸਤਿੰਦਰ ਕੌਰ, ਪ੍ਰਭਦੀਪ ਕੌਰ ਅਤੇ ਅਮਰੀਕ ਸਿੰਘ ਮੋਹਾਲੀ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ; ਆਊਟਸੋਰਸਡ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਗੁਰਵਿੰਦਰ ਸਿੰਘ; ਜੀ.ਐਚ.ਟੀ.ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਏਟਕ) ਵੱਲੋਂ ਸੁਖਵਿੰਦਰ ਸਿੰਘ; ਸਾਂਝਾ ਮੋਰਚਾ ਥਰਮਲ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਬਲਵਿੰਦਰ ਸਿੰਘ ਸੈਣੀ; ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਅਮਰੀਕ ਸਿੰਘ, ਜਸਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸੁਲੱਖਣ ਸਿੰਘ, ਅਤੇ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਵੱਲੋਂ ਅਮਰਜੀਤ ਸਿੰਘ, ਧੰਨਾ ਸਿੰਘ, ਗੁਰਧਿਆਨ ਸਿੰਘ, ਰਣਧੀਰ ਸਿੰਘ ਅਤੇ ਕਰਮਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...