ਵੜਿੰਗ ਦਾ ਮੁੱਖ ਮੰਤਰੀ ਨੂੰ ਸਵਾਲ: ਪੰਜਾਬ ਵਿੱਚ ਨਸ਼ਿਆਂ ‘ਤੇ ਵਾਈਟ ਪੇਪਰ ਕਿਉਂ ਨਹੀਂ ਲਿਆਂਦਾ ਜਾਂਦਾ?

by | Jun 4, 2025 | breaking news, daily, politics | 0 comments

ਡਰੱਗ ਮਾਫੀਆ ਵੱਲੋਂ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ; ਤਸਕਰਾਂ ਨੂੰ ਸਰਪ੍ਰਸਤੀ ‘ਤੇ ਸਵਾਲ ਚੁੱਕਿਆ

ਬਠਿੰਡਾ, 4 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਝਾਅ ਦਿੱਤਾ ਹੈ ਕਿ ਉਹ ਕੋਈ ਨਾ ਕੋਈ ਬਹਾਨਾ ਬਣਾਉਣ ਬਜਾਏ ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ ‘ਤੇ ‘ਵਾਈਟ ਪੇਪਰ’ ਲਿਆਉਣ।

ਪਿੰਡ ਭਾਈ ਭਕਤੋਰ ਅਤੇ ਇੱਕ ਸਥਾਨਕ ਹਸਪਤਾਲ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਦੇ ਦਾਅਵਿਆਂ ਦਾ ਹਵਾਲਾ ਦਿੱਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਕੰਟਰੋਲ ਕੀਤਾ ਗਿਆ ਹੈ।

ਉਨ੍ਹਾਂ ਮੁੱਖ ਮੰਤਰੀ ਨੂੰ ਸੁਝਾਅ ਦਿੱਤਾ ਕਿ ਸਭ ਤੋਂ ਪਹਿਲਾਂ ਇਨ੍ਹਾਂ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ ਕਿ ਇੰਨ੍ਹਾਂ ਨੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਇੱਕ ਗੈਰ-ਯਥਾਰਥਵਾਦੀ ਸਮਾਂ ਸੀਮਾ ਨਿਰਧਾਰਤ ਕੀਤੀ ਸੀ ਅਤੇ ਹੁਣ ਇਹ ਇਸ ਗੱਲ ‘ਤੇ ਸਹਿਮਤ ਹੋ ਗਏ ਹਨ ਕਿ ਨਸ਼ੇ ਪੂਰੀ ਤਰ੍ਹਾਂ ਖਤਮ ਨਹੀਂ ਹੋਏ ਹਨ, ਤਾਂ ਫਿਰ ਕਿਉਂ ਨਾ ਇੱਕ ‘ਵਾਈਟ ਪੇਪਰ’ ਲਿਆ ਕੇ ਸਭ ਕੁਝ ਸੱਚ ਤੇ ਸਪੱਸ਼ਟ ਲਿਖਿਆ ਜਾਵੇ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਗੰਭੀਰ ਅਤੇ ਡੂੰਘੀ ਹੈ ਕਿ ਇਸਨੂੰ ਕੁਝ ਸੌ ਪਰਚੇ ਦਰਜ ਕਰਨ ਜਾਂ ਕੁਝ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਖਤਮ ਨਹੀਂ ਕੀਤਾ ਜਾ ਸਕਦਾ।

ਇਸ ਲੜੀ ਹੇਠ, ਉਨ੍ਹਾਂ ਕਿਹਾ ਕਿ ਮੂਲ ਕਾਰਨ ਨਾਲ ਨਜਿੱਠਣ ਤੋਂ ਬਗੈਰ ਸਿਰਫ਼ ਲੱਛਣਾਂ ਦੀ ਪਛਾਣ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਪਹਿਲਾਂ ਦੀਆਂ ਸਰਕਾਰਾਂ, ਜਿਵੇਂ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਵੀ ਇਸੇ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਪੱਧਰ ‘ਤੇ ਬਹੁਤ ਕੁਝ ਪ੍ਰਾਪਤ ਨਹੀਂ ਹੋਇਆ।

ਵੜਿੰਗ ਨੇ ਪਿੰਡ ਭਾਈ ਭਕਤੌਰ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ, ਸਾਬਕਾ ਫੌਜੀ ਰਣਵੀਰ ਸਿੰਘ ‘ਤੇ ਹੋਏ ਹਮਲੇ ਅਤੇ ਇੱਕ ਹੋਰ ਮੈਂਬਰ ਲਖਬੀਰ ਨੂੰ ਡਰਾਉਣ-ਧਮਕਾਉਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਤਸਕਰਾਂ ਅਤੇ ਸਪਲਾਇਰਾਂ ਦੀ ਦਲੇਰੀ ਨੂੰ ਦਰਸਾਉਂਦਾ ਹੈ, ਜੋ ਕਿ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਵਿਰੋਧੀ ਕਮੇਟੀ ਦੇ ਇੱਕ ਮੈਂਬਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਜੇਕਰ ਉਨ੍ਹਾਂ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਤਸਕਰਾਂ ਦਾ ਪਰਦਾਫਾਸ਼ ਕਰਨਾ ਬੰਦ ਨਹੀਂ ਕੀਤਾ, ਤਾਂ ਉਨ੍ਹਾਂ ਨੂੰ ਐਫਆਈਆਰ ਦਰਜ ਕਰਨ ਦੀ ਧਮਕੀ ਵੀ ਦਿੱਤੀ ਜਾ ਰਹੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਖੁਲਾਸਾ ਕੀਤਾ ਕਿ ਉਹ ਉਨ੍ਹਾਂ ਨੂੰ ਮਿਲਣ ਅਤੇ ਉਨ੍ਹਾਂ ਨਾਲ ਆਪਣੀ ਪਾਰਟੀ ਦੀ ਇਕਜੁੱਟਤਾ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ‘ਤੇ ਗਏ ਸਨ। ਵੜਿੰਗ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਨਸ਼ਿਆਂ ਵਿਰੁੱਧ ਉਨ੍ਹਾਂ ਦੀ ਲੜਾਈ ਵਿੱਚ ਹਮੇਸ਼ਾ ਉਨ੍ਹਾਂ ਦੇ ਨਾਲ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...