ਵੜਿੰਗ ਦਾ ਸਵਾਲ, ਕੀ ਨਸ਼ਿਆਂ ਵਿਰੁੱਧ ਜੰਗ ਜਿੱਤ ਲਈ ਗਈ ਹੈ, ਜਾਂ ਫਿਰ ਜੰਗਬੰਦੀ ਹੋਈ ਹੈ

by | Jun 1, 2025 | breaking news, daily, politics | 0 comments

ਚੰਡੀਗੜ੍ਹ, 31 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੀ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” (ਯੁੱਧ ਨਸ਼ਿਆਂ ਵਿਰੁੱਧ) ਦੀ ਸਥਿਤੀ ਬਾਰੇ ਪੁੱਛਿਆ ਹੈ, ਕਿਉਂਕਿ 31 ਮਈ ਦੀ ਆਖਰੀ ਤਾਰੀਖ ਅੱਜ ਖਤਮ ਹੋ ਗਈ ਹੈ।

ਉਨ੍ਹਾਂ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਨਸ਼ਿਆਂ ਵਿਰੁੱਧ ਜੰਗ ਜਿੱਤ ਲਈ ਗਈ ਹੈ, ਜਾਂ ਤੁਸੀਂ ਅੱਜ ਆਖਰੀ ਤਾਰੀਖ ਖਤਮ ਹੋਣ ਤੋਂ ਬਾਅਦ ਇੱਕਪਾਸੜ ਜੰਗਬੰਦੀ ਦਾ ਐਲਾਨ ਕੀਤਾ ਹੈ?
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਅੱਜ ‘X’ (ਟਵਿਟਰ) ਤੇ ਕਿਹਾ ਹੈ ਕਿ ਅੱਜ 31 ਮਈ, 2025 ਹੈ, ਜਿਹੜੀ ਆਖਰੀ ਤਾਰੀਖ ਤੁਸੀਂ ਪੰਜਾਬ ਵਿੱਚ ਨਸ਼ਿਆਂ ਨੂੰ ਹਰਾਉਣ ਲਈ ਨਿਰਧਾਰਤ ਕੀਤੀ ਸੀ। ਅਜਿਹੇ ਵਿਚ, ਕੀ ਤੁਸੀਂ ਕਿਰਪਾ ਕਰਕੇ ਸਾਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਥਿਤੀ ਬਾਰੇ ਦੱਸੋਗੇ?

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਹੈ ਕਿ ਕਿਰਪਾ ਕਰਕੇ ਸਾਨੂੰ ਦੱਸੋ, ਕੀ ‘ਜੰਗ’ ਸੱਚਮੁੱਚ ਜਿੱਤ ਲਈ ਗਈ ਹੈ? ਜਾਂ, ਫਿਰ ਕੋਈ ਜੰਗਬੰਦੀ ਹੋਈ ਹੈ? ਉਨ੍ਹਾਂ ਨੇ ਪੁੱਛਿਆ ਕਿ ਜੇ ‘ਜੰਗ’ ਸੱਚਮੁੱਚ ਜਿੱਤ ਗਈ ਹੈ, ਤਾਂ ਪੰਜਾਬ ਦੇ ਲੋਕ ਚਾਹੁਣਗੇ ਕਿ ਤੁਸੀਂ ਖੁਦ ਵੱਡਾ ਐਲਾਨ ਕਰੋ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਲੋਕ ਜਸ਼ਨ ਸ਼ੁਰੂ ਕਰਨ ਤੋਂ ਪਹਿਲਾਂ ਤੁਹਾਡੇ ਮੂੰਹੋਂ ਇਹ ਸੁਣਨਾ ਚਾਹੁੰਦੇ ਹਨ ਅਤੇ ਜੇਕਰ ਤੁਸੀਂ ਜਿੱਤ ਦਾ ਐਲਾਨ ਖੁਦ ਕਰਦੇ ਹੋ, ਤਾਂ ਇਸ ਤੋਂ ਬਾਅਦ ‘ਜਿੱਤ ਦੀ ਪਰੇਡ’ ਹੋਣੀ ਚਾਹੀਦੀ ਹੈ”।

ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਵੜਿੰਗ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਗੈਰ-ਯਥਾਰਥਵਾਦੀ ਸਮਾਂ-ਸੀਮਾਵਾਂ ਨਿਰਧਾਰਤ ਕਰਨਾ ਮੀਡੀਆ ਸਾਹਮਣੇ ਸਿਰਫ ‘ਆਪ’ ਦੀ ਆਦਤ ਦਾ ਇਕ ਹਿੱਸਾ ਸੀ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪ੍ਰਚਾਰ ਮੁਹਿੰਮ ‘ਤੇ ਜਿੰਨਾ ਪੈਸਾ ਬਰਬਾਦ ਕੀਤਾ ਹੈ, ਉਸਨੂੰ ਨਸ਼ਾ ਪੀੜਤਾਂ ਲਈ ਹੋਰ ਨਸ਼ਾ ਛੁਡਾਊ ਸਹੂਲਤਾਂ ਸਥਾਪਤ ਕਰਨ ਲਈ ਵਰਤਿਆ ਜਾ ਸਕਦਾ ਸੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...