ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦਿੱਤੀ ਚੇਤਾਵਨੀ

by | Jun 9, 2026 | daily, politics | 0 comments

ਕਿਹਾ: ਕੁਝ ਵੋਟਾਂ ਲਈ ਭਾਜਪਾ ਅੱਗ ਨਾਲ ਖੇਡ ਰਹੀ ਹੈ

ਕੱਟੜਪੰਥੀ ਇਕੱਠ ਵਿੱਚ ਭਾਜਪਾ ਆਗੂ ਦੀ ਮੌਜੂਦਗੀ ਬਾਰੇ ਪਾਰਟੀ ਤੋਂ ਸਪੱਸ਼ਟੀਕਰਨ ਮੰਗਿਆ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੀ ਤਿੱਖੀ ਆਲੋਚਨਾ ਕਰਦਿਆਂ ਦੋਸ਼ ਲਾਇਆ ਹੈ ਕਿ ਉਹ ਸਿਆਸੀ ਲਾਭ ਲਈ ਪੰਜਾਬ ਵਿੱਚ ਕੱਟੜਪੰਥੀਆਂ ਨਾਲ ਨੇੜਤਾ ਵਧਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਦੋਗਲੇਪੁਣ ਦੀ ਨੀਤੀ ਸਮਾਨ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਭਾਜਪਾ ਖੁਦ ਨੂੰ ਰਾਸ਼ਟਰਵਾਦੀ ਪਾਰਟੀ ਦੱਸਦੀ ਹੈ, ਲੇਕਿਨ ਦੂਜੇ ਧਿਰ ਉਹ ਕੱਟੜਪੰਥੀਆਂ ਨਾਲ ਮੰਚ ਸਾਂਝਾ ਕਰਨ ਤੋਂ ਵੀ ਪਰਹੇਜ਼ ਨਹੀਂ ਕਰਦੀ ਹੈ।

ਇਸ ਲੜੀ ਤਹਿਤ, ਅੰਮ੍ਰਿਤਸਰ ਦੇ ਚੌਕ ਮਹਿਤਾ ਵਿੱਚ ਹਰਨਾਮ ਸਿੰਘ ਧੁੰਮਾਂ ਦੀ ਅਗਵਾਈ ਹੇਠ ਹੋਏ ਇੱਕ ਸਮਾਗਮ ਵਿੱਚ ਮਹਾਰਾਸ਼ਟਰ ਭਾਜਪਾ ਦੇ ਇੱਕ ਸੀਨੀਅਰ ਆਗੂ ਦੀ ਮੌਜੂਦਗੀ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਭਾਜਪਾ ਹਾਈ ਕਮਾਂਡ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁੱਛਿਆ ਕਿ ਕੀ ਮਹਾਰਾਸ਼ਟਰ ਭਾਜਪਾ ਦਾ ਇਹ ਆਗੂ ਪਾਰਟੀ ਦੀ ਨੁਮਾਇੰਦਗੀ ਕਰ ਰਿਹਾ ਸੀ ਜਾਂ ਆਪਣੀ ਨਿੱਜੀ ਹੈਸੀਅਤ ਵਿੱਚ ਉੱਥੇ ਗਿਆ ਸੀ? ਉਨ੍ਹਾਂ ਨੇ ਕਿਹਾ ਕਿ ਦੋਹਾਂ ਹੀ ਸਥਿਤੀਆਂ ਵਿੱਚ ਭਾਜਪਾ ਨੂੰ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਜੇਕਰ ਕੋਈ ਭਾਜਪਾ ਦਾ ਵਿਰੋਧ ਕਰੇ ਤਾਂ ਉਸਨੂੰ ਤੁਰੰਤ “ਰਾਸ਼ਟਰ ਵਿਰੋਧੀ” ਕਰਾਰ ਦੇ ਦਿੱਤਾ ਜਾਂਦਾ ਹੈ, ਪਰ ਹੁਣ ਇਨ੍ਹਾਂ ਦੇ ਆਪਣੇ ਆਗੂ ਅਜਿਹੇ ਲੋਕਾਂ ਨਾਲ ਮੰਚ ਅਤੇ ਜਗ੍ਹਾ ਸਾਂਝੀ ਕਰ ਰਹੇ ਹਨ, ਜਿਨ੍ਹਾਂ ਦੇ ਵਿਚਾਰਾਂ ਬਾਰੇ ਲੋਕ ਸਭ ਕੁਝ ਜਾਣਦੇ ਹਨ।

ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਭਾਜਪਾ ਤੋਂ ਦੇਸ਼ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ, ਲੇਕਿਨ ਇਸ ਘਟਨਾ ਨੇ ਪਾਰਟੀ ਦੀ ਦੋਗਲੀ ਨੀਤੀ ਅਤੇ ਪਖੰਡ ਨੂੰ ਬੇਨਕਾਬ ਕਰ ਦਿੱਤਾ ਹੈ। ਜਿਹੜੀ ਇੱਕ ਪਾਸੇ ਇਹ ਦੂਜਿਆਂ ਨੂੰ ਰਾਸ਼ਟਰਵਾਦ ਦਾ ਪਾਠ ਪੜ੍ਹਾਉਂਦੀ ਹੈ ਅਤੇ ਦੂਜੇ ਪਾਸੇ ਚੋਣੀ ਫਾਇਦੇ ਲਈ ਮੌਕਾਪ੍ਰਸਤੀ ਦਾ ਸਹਾਰਾ ਲੈਂਦੀ ਹੈ।

ਵੜਿੰਗ ਨੇ ਭਾਜਪਾ ਨੂੰ ਯਾਦ ਦਵਾਇਆ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਜਾਨਾਂ ਗੁਆਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਵੰਡ ਪਾਉ ਅਤੇ ਫਿਰਕੂ ਵਿਚਾਰਧਾਰਾ ਨੂੰ ਕਾਫ਼ੀ ਸਮਾਂ ਪਹਿਲਾਂ ਨਕਾਰ ਦਿੱਤਾ ਸੀ। ਹੁਣ ਆਪਣੇ ਚੋਣਾਂ ਦੇ ਲਾਭ ਲਈ ਇਸਨੂੰ ਮੁੜ ਜਿਉਂਦਾ ਕਰਨ ਦੀ ਕੋਸ਼ਿਸ਼ ਨਾ ਕਰੋ।

ਉਨ੍ਹਾਂ ਨੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ, ਕਿਹਾ ਕਿ ਕੁਝ ਵੋਟਾਂ ਦੀ ਖਾਤਰ ਅੱਗ ਨਾਲ ਖੇਡਣਾ ਬੰਦ ਕਰੇ। ਪੰਜਾਬੀ ਕਦੇ ਵੀ ਭਾਜਪਾ ਅਤੇ ਉਸਦੇ ਵੰਡ ਪਾਊ ਏਜੰਡੇ ਤੇ ਵਿਚਾਰਧਾਰਾ ਨੂੰ ਕਬੂਲ ਨਹੀਂ ਕਰਨਗੇ। ਅੱਜ ਤੁਸੀਂ ਖੁਦ ਬੇਨਕਾਬ ਹੋ ਗਏ ਹੋ ਕਿ ਚੋਣਾਂ ਦੇ ਲਾਭ ਲਈ ਤੁਸੀਂ ਕਿਸੇ ਵੀ ਹੱਦ ਤੱਕ ਡਿੱਗ ਸਕਦੇ ਹੋ।

ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਲਈ ਹਜ਼ਾਰਾਂ ਲੋਕਾਂ ਦੇ ਨਾਲ-ਨਾਲ ਕਾਂਗਰਸ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ। ਅਸੀਂ ਇੱਕ ਪ੍ਰਧਾਨ ਮੰਤਰੀ ਅਤੇ ਇੱਕ ਮੁੱਖ ਮੰਤਰੀ ਨੂੰ ਉਸੇ ਨਫ਼ਰਤ ਭਰੀ ਵਿਚਾਰਧਾਰਾ ਕਾਰਨ ਗੁਆਇਆ ਹੈ, ਜਿਸਨੂੰ ਤੁਸੀਂ ਅੱਜ ਆਪਣੇ ਵਿਚਾਰਧਾਰਕ ਰਿਸ਼ਤੇਦਾਰਾਂ ਵਾਂਗ ਅਪਣਾ ਰਹੇ ਹੋ ਅਤੇ ਗਲੇ ਲਗਾ ਰ

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...