ਵੜਿੰਗ ਨੇ ਮਾਨ ਦੇ ਇਸ ਦਾਅਵੇ ਨੂੰ ਰੱਦ ਕੀਤਾ ਕਿ ਕਾਂਗਰਸ ਸੱਤਾ ਵਿੱਚ ਆ ਕੇ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ

by | Jul 16, 2026 | daily, politics | 0 comments

ਕਿਹਾ: ਆਪਣੀ ਡੁੱਬਦੀ ਕਿਸ਼ਤੀ ਨੂੰ ਬਚਾਉਣ ਲਈ ਮੁੱਖ ਮੰਤਰੀ ਝੂਠ ਬੋਲ ਰਹੇ ਹਨ

ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਵੱਧ ਨਕਦ ਸਹਾਇਤਾ ਦਿੱਤੇ ਜਾਣ ਦੀ ਗੱਲ ਯਾਦ ਦਿਵਾਈ

ਕਿਹਾ: ਕਾਂਗਰਸ ਨੇ ਹੀ ਕੀਤੀ ਸੀ, ਮੁਫ਼ਤ ਬਿਜਲੀ ਅਤੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕਰਨ ਦੀ ਸ਼ੁਰੂਆਤ

ਚੰਡੀਗੜ੍ਹ, 15 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਿਜ ਕੀਤਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਚੱਲ ਰਹੀਆਂ ਸਾਰੀਆਂ ਮੁਫ਼ਤ ਯੋਜਨਾਵਾਂ ਬੰਦ ਕਰ ਦੇਵੇਗੀ।

ਉਹ ਅੱਜ ਹੋਸ਼ਿਆਰਪੁਰ ਵਿੱਚ ਇੱਕ ਪਬਲਿਕ ਮੀਟਿੰਗ ਦੌਰਾਨ ਮੁੱਖ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ‘ਤੇ ਪ੍ਰਤੀਕਿਰਿਆ ਦੇ ਰਹੇ ਸਨ।

ਇਸ ਲੜੀ ਹੇਠ, ਮੁੱਖ ਮੰਤਰੀ ਦੇ ਸਰਾਸਰ ਝੂਠ ਦੀ ਨਿੰਦਾ ਕਰਦਿਆਂ, ਵੜਿੰਗ ਨੇ ਕਿਹਾ ਕਿ ਨਾ ਤਾਂ ਮਾਨ ਅਤੇ ਨਾ ਹੀ ਉਨ੍ਹਾਂ ਦੀ ਸਰਕਾਰ ਮੁਫ਼ਤ ਯੋਜਨਾਵਾਂ ਸ਼ੁਰੂ ਕਰਨ ਵਾਲੀ ਪਹਿਲੀ ਸਰਕਾਰ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਮਾਨ ਤੋਂ ਪਹਿਲਾਂ ਕਾਂਗਰਸ ਸਰਕਾਰ ਨੇ ਹੀ 200 ਯੂਨਿਟ ਮੁਫ਼ਤ ਬਿਜਲੀ ਦੀ ਯੋਜਨਾ ਸ਼ੁਰੂ ਕੀਤੀ ਸੀ ਅਤੇ ਲੋਕਾਂ ਦੇ ਬਿਜਲੀ ਬਿੱਲਾਂ ਦੇ ਸਾਰੇ ਬਕਾਏ ਵੀ ਮੁਆਫ਼ ਕੀਤੇ ਸਨ।

ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਤੁਸੀਂ ਤਾਂ ਸਿਰਫ਼ ਸਾਡੀ ਯੋਜਨਾ ਨੂੰ ਨਵੇਂ ਰੂਪ ਵਿੱਚ ਪੇਸ਼ ਕੀਤਾ ਹੈ ਅਤੇ ਹੁਣ ਲੋਕਾਂ ਵਿੱਚ ਇਹ ਡਰ ਪੈਦਾ ਕਰ ਰਹੇ ਹੋ ਕਿ ਕਾਂਗਰਸ ਆ ਕੇ ਇਹ ਯੋਜਨਾਵਾਂ ਬੰਦ ਕਰ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਸਮਝ ਦੀ ਗੱਲ ਹੈ ਕਿ ਜਿਹੜੀਆਂ ਯੋਜਨਾਵਾਂ ਅਸੀਂ ਤੁਹਾਡੇ ਤੋਂ ਕਾਫ਼ੀ ਪਹਿਲਾਂ ਸ਼ੁਰੂ ਕੀਤੀਆਂ ਸਨ, ਉਹ ਸਾਡੀ ਸਰਕਾਰ ਉਨ੍ਹਾਂ ਨੂੰ ਕਿਉਂ ਬੰਦ ਕਰੇਗੀ?

ਸੂਬਾ ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਦਿਵਾਇਆ ਕਿ ਕਾਂਗਰਸ ਨੇ ਤੇਲੰਗਾਨਾ ਅਤੇ ਕਰਨਾਟਕ ਦੀਆਂ ਸਰਕਾਰ ਬਣਨ ਤੋਂ ਕੁਝ ਹੀ ਮਹੀਨਿਆਂ ਅੰਦਰ ਮਹਿਲਾਵਾਂ ਨੂੰ ਹਰ ਮਹੀਨੇ ਨਕਦ ਸਹਾਇਤਾ ਦੇਣੀ ਸ਼ੁਰੂ ਕਰ ਦਿੱਤੀ ਗਈ ਸੀ। ਜਦਕਿ ਤੁਸੀਂ ਸਾਢੇ ਚਾਰ ਸਾਲਾਂ ਤੱਕ ਆਪਣਾ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਹਰ ਮਹੀਨੇ 2000 ਰੁਪਏ ਅਤੇ 2500 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਹੜੀ ਆਮ ਆਦਮੀ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੇ ਅਖੀਰਲੇ ਪੜਾਅ ਵਿੱਚ ਸ਼ੁਰੂ ਕੀਤੀ ਗਈ ਸਹਾਇਤਾ ਨਾਲੋਂ ਕਾਫ਼ੀ ਵੱਧ ਹੈ।

ਵੜਿੰਗ ਨੇ ਕਿਹਾ ਕਿ ਮਾਨ ਵੱਲੋਂ ਝੂਠ ਬੋਲਣਾ ਕੋਈ ਨਵੀਂ ਜਾਂ ਹੈਰਾਨੀ ਵਾਲੀ ਗੱਲ ਨਹੀਂ ਹੈ, ਕਿਉਂਕਿ ਆਮ ਆਦਮੀ ਪਾਰਟੀ ਦੀ ਸਿਆਸਤ ਹੀ ਝੂਠ ‘ਤੇ ਟਿਕੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਆਪਣੀ ਡੁੱਬਦੀ ਕਿਸ਼ਤੀ ਨੂੰ ਬਚਾਉਣ ਲਈ ਝੂਠ ਬੋਲ ਰਹੇ ਹਨ। ਲੇਕਿਨ ਉਹ ਕਿੰਨਾ ਵੀ ਝੂਠ ਬੋਲ ਲੈਣ, ਇਹ ਕਿਸ਼ਤੀ ਤਾਂ ਡੁੱਬਣੀ ਹੀ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...