ਸ. ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ।

by | Jun 27, 2025 | breaking news, daily, politics | 0 comments

ਸ. ਬਲਵਿੰਦਰ ਸਿੰਘ ਭੁੂੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ.ਸ਼ਰਮਾ ਖਜਾਨਚੀ ਬਣਾਏ ਗਏ।
ਸ. ਸਰਬਜੀਤ ਸਿੰਘ ਝਿੰਜਰ ਯੂਥ ਵਿੰਗ ਦੇ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਅਤੇੇ ਸ. ਰਣਬੀਰ ਸਿੰਘ ਰਾਣਾ ਐਸ.ਓ.ਆਈ ਦੇ ਪ੍ਰਧਾਨ ਨਿਯੁਕਤ।

31 ਮੈਬਰੀ ਕੋਰ ਕਮੇਟੀ ਦਾ ਐਲਾਨ। 5 ਐਕਸ ਆਫੀਸੀਓ ਮੈਂਬਰ ਵੀ ਬਣਾਏ ਗਏ।
ਚੰਡੀਗੜ੍ਹ 27 ਜੂਨ – ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ਰ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ, ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।

ਜਾਰੀ ਕਰਤਾ
ਡਾ. ਦਲਜੀਤ ਸਿੰਘ ਚੀਮਾ
ਸਕੱਤਰ, ਸ਼੍ਰੋਮਣੀ ਅਕਾਲੀ ਦਲ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...