ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

by | Aug 13, 2026 | breaking news, daily, politics | 0 comments

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ ‘ਤੇ ਹਾਸਲ ਕੀਤਾ ਸੀ ਗੈਰ-ਕਾਨੂੰਨੀ ਹਥਿਆਰ: ਡੀ.ਜੀ.ਪੀ. ਗੌਰਵ ਯਾਦਵ

ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਪਿਛੋਕੜ, ਜੋ ਕਈ ਅਪਰਾਧਿਕ ਮਾਮਲਿਆਂ ਵਿੱਚ ਰਿਹੈ ਸ਼ਾਮਲ: ਏ.ਡੀ.ਜੀ.ਪੀ. ਏ.ਜੀ.ਟੀ.ਐਫ਼. ਪ੍ਰਮੋਦ ਬਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਬਠਿੰਡਾ ਵਜੋਂ ਹੋਈ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ ‘ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿੱਚ ਕਿਸੇ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ਼. ਪ੍ਰਮੋਦ ਬਾਨ ਨੇ ਦੱਸਿਆ ਕਿ ਜਦੋਂ ਏ.ਜੀ.ਟੀ.ਐਫ਼. ਦੀਆਂ ਪੁਲਿਸ ਟੀਮਾਂ ਗਸ਼ਤ ‘ਤੇ ਸਨ, ਤਾਂ ਉਨ੍ਹਾਂ ਨੇ ਰਾਜਿੰਦਰਾ ਕਾਲਜ ਦੀ ਚਾਰਦੀਵਾਰੀ ਨੇੜੇ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਖੜ੍ਹਾ ਦੇਖਿਆ, ਜੋ ਪੁਲਿਸ ਵਾਹਨ ਨੂੰ ਦੇਖ ਕੇ ਘਬਰਾ ਗਿਆ।

ਉਸ ਦੇ ਚਾਲ-ਚਲਣ ਨੂੰ ਸ਼ੱਕੀ ਪਾਉਂਦਿਆਂ ਏ.ਜੀ.ਟੀ.ਐਫ਼. ਟੀਮ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨੇ ਆਪਣੀ ਪਛਾਣ ਜਸਦੀਪ ਉਰਫ਼ ਜੱਸਾ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ।

ਏ.ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜਸਦੀਪ ਸਿੰਘ ਉਰਫ਼ ਜੱਸਾ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ।

ਇਸ ਸਬੰਧ ਵਿੱਚ ਥਾਣਾ ਕੋਤਵਾਲੀ, ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 10.08.2026 ਨੂੰ ਐਫ਼.ਆਈ.ਆਰ. ਨੰਬਰ 164 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...