ਚੰਡੀਗੜ੍ਹ, 22 ਸਤੰਬਰ 2025:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੰਜਾਬ ਦੇ ਲੋਕਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਸ਼ਾਂਤੀ ਅਤੇ ਅਹਿੰਸਾ ਦੇ ਪੁਜਾਰੀ ਸਨ। ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆਂ, ਅਗਰਵਾਲ ਭਾਈਚਾਰਾ ਸਮਾਜ ਵਿੱਚ ਇੱਕ ਪ੍ਰਮੁੱਖ ਸਥਾਨ ਰੱਖ ਕੇ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਸਮੁੱਚੇ ਅਗਰਵਾਲ ਭਾਈਚਾਰੇ ਨੂੰ ਅਗਰਸੇਨ ਜਯੰਤੀ ਦੇ ਮੌਕੇ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦਾ ਨਾਮ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਲਈ ਇਤਿਹਾਸ ਦੇ ਪੰਨਿਆਂ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਰਹੇਗਾ।