ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

by | Apr 29, 2026 | daily, politics | 0 comments

ਚੰਡੀਗੜ੍ਹ, 28 ਅਪ੍ਰੈਲ 2026:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ ਚੁਣਿਆ ਹੈ। ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਸਨ।

ਉਨ੍ਹਾਂ ਨੇ ਵਿਭਿੰਨ ਖੇਤਰਾਂ ਵਿੱਚ ਆਪਣੇ ਯੋਗਦਾਨ ਰਾਹੀਂ ਸੇਵਾ ਅਤੇ ਸਮਰਪਣ ਦੀਆਂ ਬੇਮਿਸਾਲ ਉਦਾਹਰਣਾਂ ਸਥਾਪਤ ਕਰਨ ਲਈ ਇਸ ਪੁਰਸਕਾਰ ਵਾਸਤੇ ਚੁਣੀਆਂ ਗਈਆਂ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਵਿਸ਼ੇਸ਼ ਸਮਾਰੋਹ ਦੇ ਆਯੋਜਨ ਲਈ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦੇ ਸਾਰੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ।

ਉਨ੍ਹਾਂ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸਨਮਾਨ ਦਾ ਪਲ ਹੈ ਕਿ ਉਹ ਸਭ ਤੋਂ ਯੋਗ ਸ਼ਖਸੀਅਤਾਂ ਨੂੰ ‘ਭਾਰਤ ਵਿਭੂਸ਼ਣ ਸਨਮਾਨ 2026’ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਮੰਚ ‘ਤੇ ਅਜਿਹੀਆਂ ਬੇਮਿਸਾਲ ਸ਼ਖਸੀਅਤਾਂ ਨੂੰ ‘ਭਾਰਤ ਵਿਭੂਸ਼ਣ ਸਨਮਾਨ’ ਵਰਗੇ ਵੱਕਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਸੱਚਮੁੱਚ ਸਾਡੇ ਸਾਰਿਆਂ ਲਈ ਇੱਕ ਪ੍ਰੇਰਨਾਦਾਇਕ ਪਲ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪੁਰਸਕਾਰ ਵੰਡ ਸਮਾਰੋਹ ਨਹੀਂ ਹੈ ਬਲਕਿ ਇਹ ਭਾਰਤ ਦੇ ਬੇਮਿਸਾਲ ਹੁਨਰ ਅਤੇ ਅਟੁੱਟ ਸਮਰਪਣ ਨੂੰ ਵੀ ਦਰਸਾਉਂਦਾ ਹੈ। ਸਾਡੇ ਸਤਿਕਾਰਯੋਗ ਗੁਰੂਆਂ ਨੇ ਸਾਨੂੰ ‘ਸਰਬੱਤ ਦਾ ਭਲਾ’ (ਸਾਰਿਆਂ ਦੀ ਭਲਾਈ) ਦਾ ਰਾਹ ਦਿਖਾਇਆ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਇੱਥੇ ਸਨਮਾਨਿਤ ਕੀਤੀਆਂ ਜਾ ਰਹੀਆਂ ਸ਼ਖਸੀਅਤਾਂ ਨੇ ਨਿਰਸਵਾਰਥ ਸੇਵਾ ਨੂੰ ਆਪਣੇ ਜੀਵਨ ਦਾ ਅੰਤਮ ਉਦੇਸ਼ ਬਣਾਇਆ ਹੈ। ਇਹ ਉੱਘੇ ਵਿਅਕਤੀ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਹੋਣ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਸਮਾਜ ਲਈ ਪ੍ਰੇਰਨਾਦਾਇਕ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ, ਵਿਗਿਆਨ, ਕਲਾ, ਸਾਹਿਤ, ਸਮਾਜ ਸੇਵਾ, ਉਦਯੋਗ ਜਾਂ ਕਿਸੇ ਹੋਰ ਖੇਤਰ ਦਾ ਹਿੱਸਾ ਹੋਣ ਦੇ ਨਾਤੇ ਸਾਰਿਆਂ ਨੇ ਆਪਣੀ ਅਣਥੱਕ ਮਿਹਨਤ, ਸਮਰਪਣ ਅਤੇ ਦੂਰਦਰਸ਼ਤਾ ਦੁਆਰਾ ਸਮਾਜ, ਸੂਬੇ ਅਤੇ ਦੇਸ਼ ਲਈ ਨਾਮਣਾ ਖੱਟਿਆ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਤੁਹਾਡੀਆਂ ਪ੍ਰਾਪਤੀਆਂ ਤੋਂ ਸਾਬਤ ਹੁੰਦਾ ਹੈ ਕਿ ਸੱਚੇ ਜਜ਼ਬੇ ਅਤੇ ਵਚਨਬੱਧਤਾ ਨਾਲ ਕੋਈ ਵੀ ਟੀਚਾ ਸਰ ਕੀਤਾ ਜਾ ਸਕਦਾ ਹੈ। ਤੁਸੀਂ ਨਾ ਸਿਰਫ਼ ਨਿੱਜੀ ਸਫਲਤਾ ਹਾਸਲ ਕੀਤੀ ਸਗੋਂ ਸਮਾਜ ਅਤੇ ਰਾਸ਼ਟਰ ਦੋਵਾਂ ਦੇ ਵਿਕਾਸ ਵਿੱਚ ਵੀ ਅਹਿਮ ਯੋਗਦਾਨ ਪਾਇਆ ਹੈ।

ਉਨ੍ਹਾਂ ਨੇ ਅੱਜ ਦੇ ਸਮਾਰੋਹ ਦੇ ਪ੍ਰਬੰਧਕ, ਆਈਐਸਐਚਆਰਈ ਨਾਲ ਜੁੜੀਆਂ ਸਾਰੀਆਂ ਉੱਘੀਆਂ ਸ਼ਖਸੀਅਤਾਂ ਨੂੰ ਅਜਿਹੇ ਸਫਲ ਸਮਾਗਮ ਕਰਵਾਉਣ ਲਈ ਤਹਿ ਦਿਲੋਂ ਵਧਾਈ ਦਿੱਤੀ।

ਉਨ੍ਹਾਂ ਸੰਸਥਾ ਦੇ ਇਸ ਸ਼ਲਾਘਾਯੋਗ ਯਤਨ ਲਈ ਧੰਨਵਾਦ ਕੀਤਾ ਜੋ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਪਿਛੋਕੜਾਂ ਵਾਲੇ ਹੁਨਰਮੰਦਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਦੀ ਹੈ ਅਤੇ “ਅਨੇਕਤਾ ਵਿੱਚ ਏਕਤਾ” ਦੀ ਸਾਡੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਯਤਨ ਅਤੇ ਸਫਲਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗਦਰਸ਼ਕ ਵਜੋਂ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਬੇਹੱਦ ਸੁਭਾਗਾ ਹੈ ਕਿ ਦੇਸ਼ ਨੂੰ ਆਈਐਸਐਚਆਰਈ ਵਰਗੇ ਸਮਾਜਿਕ ਤੌਰ ‘ਤੇ ਚੇਤੰਨ ਸੰਗਠਨ ਦੀ ਨਿਰਸਵਾਰਥ ਸੇਵਾ ਤੋਂ ਲਾਭ ਪ੍ਰਾਪਤ ਹੁੰਦਾ ਹੈ। ਇਹ ਸੰਸਥਾ ਨਾ ਸਿਰਫ਼ ਸਾਡੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ, ਔਰਤਾਂ ਅਤੇ ਬੱਚਿਆਂ ਨੂੰ ਉੱਤਮ ਸੇਵਾਵਾਂ ਪ੍ਰਦਾਨ ਕਰਦੀ ਹੈ ਸਗੋਂ ਸਿੱਖਿਆ, ਸਿਹਤ ਸੰਭਾਲ, ਜਾਨਵਰਾਂ ਦੀ ਭਲਾਈ, ਤਕਨਾਲੋਜੀ, ਮੀਡੀਆ ਅਤੇ ਸਾਹਿਤ ਸਮੇਤ ਸਮਾਜ ਦੇ ਲਗਭਗ ਹਰ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਹੁਨਰਮੰਦ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਨਮਾਨਿਤ ਕਰਨ ਲਈ ਵੀ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਈਐਸਐਚਆਰਈ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਉੱਤਮਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਦੇ ਰਹਿਣਗੇ ਅਤੇ ਦੇਸ਼ ਦਾ ਸਿਰ ਉੱਚਾ ਕਰਦੇ ਰਹਿਣਗੇ।

ਇਨਾਮ ਵੰਡ ਸਮਾਰੋਹ ਦੌਰਾਨ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਅਧਿਆਤਮਿਕ ਗੁਰੂ ਸਵਾਮੀ ਬ੍ਰਹਮ ਮੁਨੀ ਜੀ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਅਧਿਆਤਮਿਕ ਗੁਰੂ ਬ੍ਰਹਮ ਮੁਨੀ ਜੀ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਵੀ ਭੇਟ ਕੀਤੇ। ਇਸ ਤੋਂ ਇਲਾਵਾ ਆਈਐਸਐਚਆਰਈ ਨੇ ਵੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਸਕੱਤਰ ਪੰਜਾਬ ਵਿਧਾਨ ਸਭਾ ਨੂੰ ਲੋਹੀ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ।

ਸਮਾਰੋਹ ਦੇ ਅਖੀਰ ਵਿੱਚ, ਉਨ੍ਹਾਂ ਨੇ ਇੱਕ ਵਾਰ ਫਿਰ ਸਾਰੇ ਪੁਰਸਕਾਰ ਜੇਤੂਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...