ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਰਬਾਡੋਸ ਵਿਖੇ ਹੋਈ 68ਵੀਂ ਰਾਸ਼ਟਰਮੰਡਲ ਸੰਸਦੀ ਐਸੋਸੀਏਸ਼ਨ (ਸੀ.ਪੀ.ਏ.) ਜਨਰਲ ਅਸੈਂਬਲੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਦੀ ਲਚਕੀਲੇਪਣ ਅਤੇ ਰਾਸ਼ਟਰਮੰਡਲ ਦੇ ਵਿਸ਼ਵਵਿਆਪੀ ਪ੍ਰਭਾਵ ਬਾਰੇ ਮਹੱਤਵਪੂਰਨ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਉਹ ਸਾਡੇ ਸਾਂਝੇ ਭਵਿੱਖ ਨੂੰ ਆਕਾਰ ਦੇਣ ਵਾਲੇ ਵਿਲੱਖਣ ਵਿਚਾਰਾਂ ਲਈ ਧੰਨਵਾਦੀ ਹਨ।
ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ
ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

