ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

by | Dec 18, 2024 | breaking news, crime, daily | 0 comments

ਚੰਡੀਗੜ੍ਹ, 17 ਦਸੰਬਰ, 2024 –

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ ਘੱਟ ਰੇਟ ‘ਤੇ ਪਲਾਟ ਅਲਾਟ ਕਰਵਾਇਆ ਸੀ ਅਤੇ ਧੋਖੇ ਨਾਲ ਸਰਕਾਰੀ ਟੈਂਡਰ ਵੀ ਪ੍ਰਾਪਤ ਕੀਤੇ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਠੇਕੇਦਾਰ ਨੇ ਏ.ਆਈ.ਟੀ. ਦੇ ਤਤਕਾਲੀ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਬਹੁਤ ਘੱਟ ਕੀਮਤ ‘ਤੇ ਆਪਣੇ ਨਾਮ ‘ਤੇ ਅਲਾਟ ਕਰਵਾਇਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਸੀ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਮੁਲਜ਼ਮ ਨੇ ਧੋਖੇ ਨਾਲ ਆਪਣੀ ਫਰਮ ਨੂੰ ਉਕਤ ਟਰੱਸਟ ਵਿੱਚ ਦਰਜ ਕਰਵਾਇਆ ਸੀ ਅਤੇ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਕੇ ਸਰਕਾਰੀ ਟੈਂਡਰ ਪ੍ਰਾਪਤ ਕੀਤੇ ਸਨ। ਇਸ ਤੋਂ ਇਲਾਵਾ ਮੁਲਜ਼ਮ ਨੇ ਧੋਖੇ ਨਾਲ ਵੇਰਕਾ ਮਿਲਕ ਬੂਥ ਵੀ ਆਪਣੇ ਨਾਂ ’ਤੇ ਮਨਜ਼ੂਰ ਕਰਵਾਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਪੜਤਾਲ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਐਫ.ਆਈ.ਆਰ. ਮਿਤੀ 06.07.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 409, 201, 120-ਬੀ ਤੇ 13(2) ਅਤੇ 7 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਮੁਲਜ਼ਮ ਭਗੌੜਾ ਸੀ ਅਤੇ ਟ੍ਰਾਇਲ ਕੋਰਟ ਦੁਆਰਾ ਉਸਨੂੰ ਭਗੌੜਾ ਐਲਾਨਿਆ ਗਿਆ ਸੀ। ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਮੁਲਜ਼ਮ ਨੂੰ ਫੜਨ ਲਈ ਕਈ ਛਾਪੇਮਾਰੀ ਕੀਤੀਆਂ ਸਨ, ਜਿਸ ਕਾਰਨ ਉਸਨੂੰ ਆਤਮ ਸਮਰਪਣ ਕਰਨ ਲਈ ਮਜ਼ਬੂਰ ਹੋਣਾ ਪਿਆ। ਮੁਲਜ਼ਮ ਨੂੰ ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕੇਸ ਦੇ ਸਾਰੇ ਪਹਿਲੂਆਂ ਬਾਰੇ ਹੋਰ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਇੱਕ ਦਿਨ ਦਾ ਰਿਮਾਂਡ ਵੀ ਲੈ ਲਿਆ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...