ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ

by | Mar 19, 2026 | breaking news, crime, politics | 0 comments

— ਪੁਰਤਗਾਲ ਤੋਂ ਸਰਗਰਮ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

—ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨੀ ਸੀ ਬਰਾਮਦ ਕੀਤੀ ਖੇਪ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਪੁਰਤਗਾਲ ਅਧਾਰਤ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਉਨ੍ਹਾਂ ਦੀ ਸਹਾਇਤਾ ਕਰਦਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਹਥਿਆਰਾਂ ਦੀ ਇਨ੍ਹਾਂ ਖੇਪਾਂ ਨੂੰ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਨੂੰ ਖਾਤਮੇ ਲਈ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਇੱਕ ਨਾਬਾਲਗ ਸਣੇ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ।

ਹੋਰ ਪੁੱਛਗਿੱਛ ਤੋਂ ਬਾਅਦ ਹੋਏ ਖੁਲਾਸੇ ’ਤੇ ਉਨ੍ਹਾਂ ਦੇ ਸਾਥੀਆਂ ਮਨੀਸ਼ ਉਰਫ਼ ਜੈਰੀ, ਸਰੂਪ ਉਰਫ਼ ਰੂਪ ਅਤੇ ਚਮਕੌਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹੋਰ 9 ਐਮ.ਐਮ. ਗਲੌਕ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਦੋਸ਼ੀ ਚਮਕੌਰ ਸਿੰਘ ਵੱਲੋਂ ਦਿੱਤੀ ਜਾਣਕਾਰੀ ’ਤੇ, ਵੰਸ਼ ਸ਼ਰਮਾ ਨੂੰ ਵੀ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ।

ਸੀ.ਪੀ. ਨੇ ਕਿਹਾ ਕਿ ਦੋਸ਼ੀ ਮਨੀਸ਼ ਉਰਫ਼ ਜੈਰੀ ਪਿਛਲੇ ਸਾਲ ਬਟਾਲਾ ਵਿਖੇ ਪੁਲਿਸ ਅਧਿਕਾਰੀਆਂ ’ਤੇ ਹੋਈ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸੀ ਅਤੇ ਫਰਾਰ ਚੱਲ ਰਿਹਾ ਸੀ। ਇਸੇ ਤਰ੍ਹਾਂ ਦੋਸ਼ੀ ਸਰੂਪ ਉਰਫ਼ ਰੂਪ ਦਾ ਵੀ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਚੋਰੀ ਦੇ ਕਈ ਮਾਮਲੇ ਦਰਜ ਹਨ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(6), 25(7)(1) ਅਤੇ 25(8) ਤਹਿਤ ਐਫਆਈਆਰ ਨੰਬਰ 42 ਮਿਤੀ 11-03-2026 ਨੂੰ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...