ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:

by | Mar 11, 2026 | daily, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ 300 ਸਾਲਾ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 11 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਦੀ ਸ਼ੁਰੂਆਤ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਤੋਂ ਨਗਰ ਕੀਰਤਨ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵੰਤਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ੁਸ਼ੋਭਿਤ ਕਰਨ ਦੀ ਸੇਵਾ ਨਿਭਾਈ। ਇਸ ਮੌਕੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮਾਝੇ ਦੀ ਉਹ ਧਰਤੀ ਹੈ, ਜਿਥੇ ਅਨੇਕਾਂ ਸਿੱਖ ਯੋਧਿਆਂ ਨੇ ਗੁਰੂ ਸਾਹਿਬ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦਾਂ ਦੀ 300 ਸਾਲਾ ਸ਼ਤਾਬਦੀ ਮਨਾ ਰਹੇ ਹਾਂ ਤਾਂ ਹਰ ਸਿੱਖ ਦਾ ਫ਼ਰਜ਼ ਹੈ ਕਿ ਸ਼ਹੀਦਾਂ ਦੇ ਇਤਿਹਾਸ ਨੂੰ ਯਾਦ ਕਰਦਿਆਂ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਨਾਲ ਜੋੜੀਏ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 300 ਸ਼ਹੀਦੀ ਸ਼ਤਾਬਦੀ ਦੇ ਸਮਾਗਮ 14 ਮਾਰਚ ਤੱਕ ਲਗਾਤਾਰ ਜਾਰੀ ਰਹਿਣਗੇ। 12 ਮਾਰਚ ਨੂੰ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ ਅਤੇ 12 ਤੇ 13 ਮਾਰਚ ਨੂੰ ਗੁਰਮਤਿ ਸਮਾਗਮ ਸਮੇਂ ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਇਸੇ ਤਰ੍ਹਾਂ 14 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਮੁੱਖ ਸਮਾਗਮ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ। ਅੱਜ ਸਜਾਏ ਗਏ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਕੇ ਗੁਰੂ ਸਾਹਿਬ ਤੇ ਸ਼ਹੀਦ ਸਿੰਘਾਂ ਨੂੰ ਸਤਿਕਾਰ ਭੇਟ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਸਰਪੰਚ ਸ. ਰਣਜੀਤ ਸਿੰਘ, ਸਾਬਕਾ ਸਰਪੰਚ ਸ. ਮੁਖ਼ਤਿਆਰ ਸਿੰਘ, ਸ. ਸੁਰਜੀਤ ਸਿੰਘ, ਸ. ਕਰਨੈਲ ਸਿੰਘ, ਸ. ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ,ਸ਼੍ਰੋਮਣੀ ਕਮੇਟੀ,
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...