ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:

by | Mar 12, 2026 | daily, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ
ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 12 ਮਾਰਚ-
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਜ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਤਹਿਤ ਹੀ ਅੱਜ ਦੂਜੇ ਦਿਨ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਗਏ। ਗੁਰਮਤਿ ਸਮਾਗਮ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਹਾਜ਼ਰੀ ਭਰੀ ਅਤੇ ਭਾਈ ਗੁਰਸੇਵਕਜੀਤ ਸਿੰਘ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥਿਆਂ, ਭਾਈ ਗੁਰਿੰਦਰਪਾਲ ਸਿੰਘ ਬੈਂਕਾਂ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ ਤੇ ਭਾਈ ਮੱਸਾ ਸਿੰਘ ਸਭਰਾ ਦੇ ਕਵੀਸ਼ਰ ਜਥਿਆਂ ਨੇ ਸੰਗਤ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ 48 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। ਸਮਾਗਮ ਦੌਰਾਨ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਖੁਸ਼ਵਿੰਦਰ ਸਿੰਘ ਭਾਟੀਆ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਬਾਬਾ ਚਰਨ ਸਿੰਘ ਦਿਆਲਪੁਰ, ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ, ਸ. ਰਾਜਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਧਰਮਿੰਦਰ ਸਿੰਘ, ਮੈਨੇਜਰ ਸ. ਜੱਜ ਸਿੰਘ, ਪ੍ਰਚਾਰਕ ਭਾਈ ਲਖਬੀਰ ਸਿੰਘ, ਭਾਈ ਗੁਰਬਚਨ ਸਿੰਘ ਕਲਸੀਆ, ਸਰਪੰਚ ਸ. ਰਣਜੀਤ ਸਿੰਘ, ਸਾਬਕਾ ਸਰਪੰਚ ਸ. ਮੁਖ਼ਤਿਆਰ ਸਿੰਘ, ਸ. ਸੁਰਜੀਤ ਸਿੰਘ, ਸ. ਕਰਨੈਲ ਸਿੰਘ, ਸ. ਰਾਜਿੰਦਰ ਸਿੰਘ, ਜਥੇਦਾਰ ਵਜੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ,ਸ਼੍ਰੋਮਣੀ ਕਮੇਟੀ,
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...