ਸ਼ਹੀਦ ਹਰਮਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋ ਸ਼ਰਧਾ ਦੇ ਫੁੱਲ ਭੇਟ

by | Aug 20, 2025 | breaking news, daily | 0 comments

ਸਰਕਾਰ ਵੱਲੋਂ ਐਲਾਨੀ 1 ਕਰੋੜ ਦੀ ਵਿੱਤੀ ਸਹਾਇਤਾ ਦੇ ਹਿੱਸੇ ਵਜੋਂ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ, ਬਾਕੀ ਰਾਸ਼ੀ ਜਲਦੀ ਹੋਵੇਗੀ ਜਾਰੀ

ਸ਼ਹੀਦ ਹਰਮਿੰਦਰ ਸਿੰਘ ਦੇ ਭਰਾ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ, ਪਿੰਡ ਵਿੱਚ ਬਣੇਗੀ ਯਾਦਗਾਰ

ਚੰਡੀਗੜ੍ਹ/ਅਮਲੋਹ, 20 ਅਗਸਤ:

ਸ਼੍ਰੀਨਗਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਾਂਬਾਜ ਸਿਪਾਹੀ ਸਵ. ਹਰਮਿੰਦਰ ਸਿੰਘ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ, ਅੱਜ ਪਿੰਡ ਬਦੀਨਪੁਰ ਵਿਖੇ ਹੋਈ ਜਿਸ ਵਿੱਚ ਪੰਜਾਬ ਸਰਕਾਰ ਦੀ ਤਰਫੋ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਤੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ’ਤੇ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸ਼ਹੀਦਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੀ ਹੈ ਓਥੇ ਨਾਲ ਸ਼ਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਵੀ ਵਚਨਬੱਧ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰ ਲਈ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਪਰਿਵਾਰ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ ਅਤੇ ਦਸਤਾਵੇਜ਼ੀ ਪ੍ਰਕਿਰਿਆ ਪੂਰੀ ਹੋਣ ਮਗਰੋਂ, ਪੰਜਾਬ ਸਰਕਾਰ ਵੱਲੋਂ ਜਲਦੀ ਹੀ ਪਰਿਵਾਰ ਨੂੰ ਬਾਕੀ ਦੇ 94 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੀ ਪ੍ਰਦਾਨ ਕਰ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਭਰਾ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ ਤਾਂ ਕਿ ਭਵਿੱਖ ਵਿੱਚ ਵੀ ਇਹ ਪਰਿਵਾਰ ਵਿੱਤੀ ਤੌਰ ‘ਤੇ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ 28 ਸਾਲਾਂ ਦੇ ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨਾਲ, ਨਾ ਕੇਵਲ ਮਾਪਿਆਂ ਤੇ ਪਿੰਡ ਵਾਸੀਆਂ, ਬਲਕਿ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਦਾ ਸਿਰ ਮਾਣ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜਾ ਇਨਸਾਨ ਦੇਸ਼ ਲਈ ਕੁਰਬਾਨੀ ਦਿੰਦਾ ਹੈ ਉਸ ਨੂੰ ਦੁਨੀਆਂ ਹਮੇਸ਼ਾਂ ਯਾਦ ਰੱਖਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦੇ ਪਿਤਾ ਜੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਸਰਕਾਰ ਦੀ ਤਰਫੋ ਭਰੋਸਾ ਦਿਵਾਇਆ ਕਿ ਸਰਕਾਰ ਹਰ ਸੁੱਖ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਪਿਆਂ ਦੇ ਬੱਚੇ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਸ਼ਹਾਦਤ ਦਿੰਦੇ ਹਨ, ਉਨ੍ਹਾਂ ਤੋਂ ਮਹਾਨ ਕੋਈ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਹਰਮਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪਿੰਡ ਵਿੱਚ ਵਿਸ਼ੇਸ਼ ਯਾਦਗਾਰ ਬਣਾਈ ਜਾਵੇਗੀ।

ਇਸ ਮੌਕੇ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਰਿਵਾਰ ਦੀ ਤਰਫੋ ਸੰਗਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼ਹੀਦ ਹਰਮਿੰਦਰ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਵਿਸ਼ਵਾਸ ਦਿਵਾਇਆ।ਉਨ੍ਹਾਂ ਕਿਹਾ ਕਿ ਫੌਜੀ ਜਵਾਨ ਮੁਸ਼ਕਿਲ ਤੋਂ ਮੁਸਕਿਲ ਹਾਲਾਤਾਂ ਵਿੱਚ ਵੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਜਿਨ੍ਹਾਂ ਸਦਕਾ ਹੀ ਅਸੀਂ ਸਾਰੇ ਆਰਾਮ ਦੀ ਨੀਂਦ ਸੌਂਦੇ ਹਾਂ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਜੇ ਸਿੰਘ ਲਿਬੜਾ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਬਲਜਿੰਦਰ ਸਿੰਘ ਵਿਰਕ, ਪ੍ਰਧਾਨ ਨਗਰ ਕੌਂਸਲ ਹਰਪ੍ਰੀਤ ਸਿੰਘ ਪ੍ਰਿੰਸ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਪ੍ਰਸ਼ਾਸਨਿਕ, ਪੁਲਿਸ ਤੇ ਫ਼ੌਜ ਦੇ ਅਧਿਕਾਰੀਆਂ, ਪਿੰਡਾਂ ਤੇ ਸ਼ਹਿਰਾਂ ਦੇ ਪਤਵੰਤਿਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...