ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

by | Dec 26, 2025 | breaking news, daily | 0 comments

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*— ਪੰਜਾਬ ਪੁਲਿਸ ਸੰਗਤਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੇਵਾ ਵਜੋਂ ਡਿਊਟੀ ਨਿਭਾ ਰਹੀ ਹੈ: ਡੀਜੀਪੀ ਪੰਜਾਬ*

*— 3,400 ਤੋਂ ਵੱਧ ਪੁਲਿਸ ਮੁਲਾਜ਼ਮ 24 ਘੰਟੇ ਤਾਇਨਾਤ; ਸੀਸੀਟੀਵੀ ਅਤੇ ਡਰੋਨ ਨਿਗਰਾਨੀ ਬਣਾਈ ਯਕੀਨੀ*

ਚੰਡੀਗੜ੍ਹ/ਸ੍ਰੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ:

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲਿਆ।

ਦਸਵੇਂ ਸਿੱਖ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ।

ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਪੂਰੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਛੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 24 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ, “ਸਾਡਾ ਮੁੱਖ ਮੰਤਵ ਸੰਗਤ ਦੀ ਸੁਰੱਖਿਆ, ਸਹੂਲਤ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਇਸ ਜ਼ਿੰਮੇਵਾਰੀ ਨੂੰ ਸੇਵਾ ਵਜੋਂ ਨਿਭਾ ਰਹੀ ਹੈ ਅਤੇ ਸੰਗਤ ਨੂੰ ਨਿਮਰਤਾ ਅਤੇ ਸਮਰਪਣ ਨਾਲ ਮਾਰਗਦਰਸ਼ਨ ਅਤੇ ਸਹੂਲਤ ਪ੍ਰਦਾਨ ਕੀਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੌਕਸ ਅਤੇ ਡਿਊਟੀ ਪ੍ਰਤੀ ਵਚਨਬੱਧ ਰਹਿੰਦਿਆਂ ਸ਼ਿਸ਼ਟਾਚਾਰੀ ਅਤੇ ਲੋਕ-ਪੱਖੀ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਨਿਰਵਿਘਨ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਇਸ ਸਾਲ ਕੀਤੇ ਗਏ ਉਪਰਾਲਿਆਂ ਨੂੰ ਉਜਾਗਰ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੰਗਤਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਕਈ ਉਪਾਅ ਲਾਗੂ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ 200 ਮੀਟਰ ਦੇ ਘੇਰੇ ਨੂੰ ਨੋ ਵਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ 22 ਪਾਰਕਿੰਗ ਸਥਾਨ ਨਿਰਧਾਰਤ ਕੀਤੇ ਗਏ ਹਨ ਅਤੇ ਇਨ੍ਹਾਂ ਪਾਰਕਿੰਗ ਸਥਾਨਾਂ ਤੋਂ ਗੁਰਦੁਆਰਾ ਸਾਹਿਬ ਤੱਕ ਸੰਗਤਾਂ ਨੂੰ ਲਿਜਾਣ ਲਈ ਈ-ਰਿਕਸ਼ਾ, ਆਟੋ ਅਤੇ ਸ਼ਟਲ ਬੱਸ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਦੀ ਸਹੂਲਤ ਲਈ, ਪੰਜਾਬ ਪੁਲਿਸ ਵੱਲੋਂ ਗੂਗਲ ਦੇ ਸਹਿਯੋਗ ਨਾਲ ਪਾਰਕਿੰਗ ਸਥਾਨਾਂ ਦੀ ਰੀਅਲ-ਟਾਈਮ ਜੀਓ-ਟੈਗਿੰਗ ਕੀਤੀ ਗਈ ਹੈ ਅਤੇ ਰਣਨੀਤਕ ਸਥਾਨਾਂ ‘ਤੇ ਦਿਸ਼ਾ-ਨਿਰਦੇਸ਼ ਵਾਲੇ ਸਾਈਨ ਬੋਰਡ ਲਗਾਏ ਗਏ ਹਨ।

ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ, ਇਕੱਠ ਦੀ ਨਿਰਵਿਘਨ ਆਵਾਜਾਈ, ਟ੍ਰੈਫਿਕ ਪ੍ਰਵਾਹ ਅਤੇ ਪਾਰਕਿੰਗ ਖੇਤਰਾਂ ਦੀ ਨਿਗਰਾਨੀ ਲਈ ਛੇ ਡਰੋਨ ਅਤੇ ਲਗਭਗ 300 ਹਾਈ-ਟੈਕ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਸਮਾਜ ਵਿਰੋਧੀ ਤੱਤਾਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ।

ਡੀਜੀਪੀ ਨੇ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ ਅਤੇ ਫਾਇਰ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਛੇ ਏਕੀਕ੍ਰਿਤ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇੱਕ ਏਕੀਕ੍ਰਿਤ ਕੰਟਰੋਲ ਰੂਮ, ਜਨਤਕ ਸਹਾਇਤਾ ਕਿਓਸਕ, ਵਿਸ਼ੇਸ਼ ਸੰਕਟਕਾਲੀਨ ਪ੍ਰਤੀਕਿਰਿਆ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਸੋਸ਼ਲ ਮੀਡੀਆ ਨਿਗਰਾਨੀ, ਵਿਸ਼ੇਸ਼ ਸ਼ਾਖਾ ਅਤੇ ਖੁਫੀਆ ਜਾਣਕਾਰੀ ਰਾਹੀਂ 24 ਘੰਟੇ ਨਿਗਰਾਨੀ ਯਕੀਨੀ ਬਣਾਈ ਗਈ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...