ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ

by | Sep 19, 2025 | breaking news, daily, politics | 0 comments

-ਮਾਮਲਾ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਨੂੰ ਮੁੱਖ ਮੰਤਰੀ ਵੱਲੋਂ ਭੱਦੀ ਸ਼ਬਦਾਵਾਲੀ ਵਰਤਣ ਦਾ-

ਚੰਡੀਗੜ੍ਹ, 19 ਸਤੰਬਰ ()- ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਐਲਾਨ ਕੀਤਾ ਹੈ ਕਿ 20 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਵੱਲੋਂ ਬੀਬਾ ਹਰਸਿਮਰਤ ਕੌਰ ਮੈਂਬਰ ਪਾਰਲੀਮੈਂਟ ਨੂੰ ਚੌਂਕੀਆਂ ਲਾਉਣ ਵਰਗੇ ਭੱਦੇ ਸ਼ਬਦਾਂ ਨਾਲ ਸੰਬੋਧਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਹੀ ਕੋਈ ਨਾ ਕੋਈ ਇਸ ਤਰ੍ਹਾਂ ਦੀ ਗੱਲ ਕਰਦੇ ਹਨ ਜੋ ਔਰਤਾਂ ਦੇ ਸਤਿਕਾਰ ਦੀ ਨਹੀਂ ਹੁੰਦੀ ਤੇ ਉਹ ਜਦੋਂ ਤੋਂ ਸਿਆਸਤ ਵਿੱਚ ਆਏ ਹਨ ਇਸ ਤਰ੍ਹਾਂ ਦੀਆਂ ਹੀ ਭੰਡਪੁਣੇ ਤੇ ਨਾਟਕਬਾਜ਼ੀ ਦੀਆਂ ਗੱਲਾਂ ਕਰਦੇ ਰਹਿੰਦੇ ਹਨ, ਜੋ ਹੁਣ ਮੁੱਖ ਮੰਤਰੀ ਬਣਨ ’ਤੇ ਸ਼ੋਭਾ ਨਹੀਂ ਦਿੰਦੀਆਂ। ਇਸ ਤਰਾਂ ਦੀਆਂ ਗੱਲਾਂ ਮੁੱਖ ਮੰਤਰੀ ਦੇ ਅਹੁਦੇ ਦੀ ਗਰਿਮਾ ਘਟਾਉਂਦੀਆਂ ਹਨ। ਉਨ੍ਹਾਂ ਦੀ ਜਵਾਬਦੇਹੀ ਹੁਣ ਪੰਜਾਬ ਦੇ ਤਿੰਨ ਕਰੋੜ ਤੋਂ ਉਪਰ ਦੇ ਲੋਕਾਂ ਨੂੰ ਹੈ ਕਿ ਜੋ ਉਨ੍ਹਾਂ ਨੂੰ ਮੁੱਖ ਮੰਤਰੀ ਚੁਣਿਆ ਗਿਆ ਹੈ ਉਸ ਅਹੁਦੇ ’ਤੇ ਬੈਠ ਕੇ ਕੀ ਕੰਮ ਕਰ ਰਹੇ ਹਨ, ਲੋਕਾਂ ਦੀ ਭਲਾਈ ਲਈ ਕੀ ਕਰ ਰਹੇ ਹਨ, ਉਨ੍ਹਾਂ ਦੀਆਂ ਜਿੰਮੇਵਾਰੀਆਂ ਕੀ ਹਨ, ਉਨ੍ਹਾਂ ਨੂੰ ਲੋਕਾਂ ਨੂੰ ਇਹ ਜਵਾਬ ਦੇਣੇ ਚਾਹੀਦੇ ਹਨ। ਹੜ੍ਹਾਂ ਦੇ ਵਿੱਚ ਲੋਕਾਂ ਦਾ ਕਿੰਨਾਂ ਨੁਕਸਾਨ ਹੋਇਆ।

ਲੋਕਾਂ ਦੇ ਮਕਾਨ ਢਹਿ ਗਏ, ਪਸ਼ੂ ਮਰ ਗਏ, ਸਾਰੀਆਂ ਫ਼ਸਲਾਂ ਬਰਬਾਦ ਹੋ ਗਈਆਂ ਉਨ੍ਹਾਂ ਨੇ ਲੋਕਾਂ ਲਈ ਕੀ ਕੀਤਾ। ਪਿਛਲੇ ਸਮੇਂ ਦੇ ਵਿੱਚ ਪੰਜਾਬ ’ਚ ਹੜ੍ਹ ਆਏ ਉਦੋਂ ਉਨ੍ਹਾਂ ਨੇ ਲੋਕਾਂ ਲਈ ਕੀ ਕੀਤਾ। ਹੁਣ ਪੰਜਾਬ ਦੀ ਭਲਾਈ ਲਈ ਕੀ ਕਰ ਰਹੇ ਹਨ? ਇਨ੍ਹਾਂ ਗੱਲਾਂ ਦੀ ਜਵਾਬਦੇਹੀ ਸੀਐਮ ਦੀ ਹੁੰਦੀ ਹੈ ਪਰ ਉਹ ਇਨ੍ਹਾਂ ਗੱਲਾਂ ਦੇ ਜਵਾਬ ਦੇਣ ਦੀ ਥਾਂ ’ਤੇ ਚੁਟਕਲੇ ਸੁਣਾ ਕੇ ਅਤੇ ਏਧਰ ਓਧਰ ਦੀਆਂ ਗੱਲਾਂ ਕਰਕੇ ਟਾਇਮ ਪਾਸ ਕਰ ਰਹੇ ਹਨ। ਜੋ ਬਿਲਕੁਲ ਵੀ ਬਰਦਾਸ਼ਤ ਦੇ ਯੋਗ ਨਹੀਂ ਹੈ। ਉਨ੍ਹਾਂ ਨੇ ਔਰਤਾਂ ਦੀ ਗੱਲ ਕਹੀ ਕਿ ਅਸੀਂ ਸਾਡੀ ਸਰਕਾਰ ਆਉਣ ’ਤੇ ਤੁਹਾਨੂੰ ਹਜ਼ਾਰ ਹਜ਼ਾਰ ਰੁਪਏ ਦੇਵਾਂਗੇ। ਪੌਣੇ ਚਾਰ ਸਾਲ ਬੀਤ ਗਏ ਔਰਤਾਂ ਨੂੰ ਹਜ਼ਾਰ ਰੁਪਏ ਤਾਂ ਕੀ ਦੇਣਾ ਸੀ ਉਲਟਾ ਜੋ ਸਧਾਰਨ ਗਰੀਬ ਲੋਕਾਂ ਨੂੰ ਕਣਕ ਦਾਲ ਮਿਲਦੀ ਸੀ, ਸ਼ਗਨ ਸਕੀਮਾਂ ਮਿਲਦੀਆਂ ਸਨ ਉਹ ਵੀ ਬੰਦ ਕਰ ਦਿੱਤੀਆਂ ਹਨ। ਸੋ ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਇਹ ਸਾਰੇ ਮੁੱਦੇ ’ਤੇ ਸਰਕਾਰ ਨੂੰ ਘੇਰਨ ਵਾਸਤੇ ਮੁੱਖ ਮੰਤਰੀ ਦਾ ਘਿਰਾਓ ਕਰ ਰਿਹਾ ਹੈ ਜਿਸ ਵਿੱਚ ਬੀਬੀਆਂ ਵੱਡੀ ਗਿਣਤੀ ’ਚ ਸ਼ਾਮਲ ਹੋਣਗੀਆਂ।
ਤਸਵੀਰ :
ਕੈਪਸ਼ਨ : ਸ਼ੋ੍ਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...