ਸ਼੍ਰੋਮਣੀ ਅਕਾਲੀ ਦਲ ਕੇਜਰੀਵਾਲ ਦੀ ਜ਼ਮੀਨ ਹੜੱਪ ਕਰਨ ਦੀ ਸਕੀਮ ਵਿਰੁੱਧ ਰੋਸ ਮੁਹਿੰਮ ਹੋਰ ਤੇਜ਼ ਕਰੇਗਾ

by | Jul 29, 2025 | breaking news, daily, politics | 0 comments

ਸੁਖਬੀਰ ਸਿੰਘ ਬਾਦਲ ਨੇ ’ਮਾਣ ਅਕਾਲੀ ਹੋਣ ’ਤੇ’ ਮੁਹਿੰਮ ਦੀ ਕੀਤੀ ਸ਼ੁਰੂਆਤ, ਵਰਕਰਾਂ ਦੇ ਵਾਹਨਾਂ ’ਤੇ ਲਗਾਏ ਸਟਿੱਕਰ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ’ਚ ਬੇਅਦਬੀ ਲਈ ਪੰਜਾਬ ਸਰਕਾਰ ਮੁਆਫੀ ਮੰਗੇ; ਪਾਰਟੀ ਦੀ ਕੋਰ ਕਮੇਟੀ ਨੇ ਕੀਤੀ ਮੰਗ

ਚੰਡੀਗੜ੍ਹ, 29 ਜੁਲਾਈ:

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਕੇਜਰੀਵਾਲ ਦੀ ’ਜ਼ਮੀਨ ਹੜੱਪ ਕਰਨ ਦੀ ਸਕੀਮ’ ਵਿਰੁੱਧ ਆਪਣੀ ਮੁਹਿੰਮ ਹੋਰ ਤੇਜ਼ ਕਰੇਗਾ ਅਤੇ ਜਦੋਂ ਤੱਕ ਸਰਕਾਰ ਕਿਸਾਨਾਂ ਤੇ ਹੋਰ ਜ਼ਮੀਨ ਮਾਲਕਾਂ ਨਾਲ ਇਕ ਵੱਡੇ ਧੋਖੇ ਨੂੰ ਵਾਪਸ ਨਹੀਂ ਲੈਂਦੀ, ਇਹ ਮੁਹਿੰਮ ਜਾਰੀ ਰਹੇਗੀ।

ਇਸ ਸੰਬੰਧੀ ਮਤਾ ਪਾਰਟੀ ਦੀ ਕੋਰ ਕਮੇਟੀ ਦੀ ਅੱਜ ਦੁਪਹਿਰ ਹੋਈ ਮੀਟਿੰਗ ਵਿਚ ਪਾਸ ਕੀਤਾ ਗਿਆ। ਮਤੇ ਵਿਚ ਐਲਾਨ ਕੀਤਾ ਗਿਆ ਕਿ ਹੋਰਨਾਂ ਤੋਂ ਇਲਾਵਾ ਅਗਲਾ ਰੋਸ ਧਰਨਾ 4 ਅਗਸਤ ਨੂੰ ਬਠਿੰਡਾ ਅਤੇ 11 ਅਗਸਤ ਨੂੰ ਪਟਿਆਲਾ ਵਿਚ ਦਿੱਤਾ ਜਾਵੇਗਾ ਜਿਸ ਮਗਰੋਂ ਅਜਿਹੇ ਰੋਸ ਧਰਨੇ ਹੋਰ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਦਿੱਤੇ ਜਾਣਗੇ।
ਇਹ ਫੈਸਲੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਦੀ ਦੁਪਹਿਰ ਨੂੰ ਹੋਈ ਮੀਟਿੰਗ ਵਿਚ ਲਏ ਗਏ ਜਿਸ ਵਿਚ ਰਾਜ ਸਰਕਾਰ ਵੱਲੋਂ ਜ਼ਮੀਨ ਦੀ ਲੁੱਟ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਤੇ ਇਸਦੇ ਵਿਰੋਧ ਦੀ ਰੂਪ ਰੇਖਾ ਤੈਅ ਕੀਤੀ ਗਈ। ਤਿੰਨਾਂ ਮੀਟਿੰਗਾਂ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਕੋਰ ਕਮੇਟੀ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਦੇ ਜੀਜਾ ਜੀ ਗੁਰਵਿੰਦਰ ਸਿੰਘ ਦੇ ਅਕਾਲ ਚਲਾਣੇ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।
ਸਰਦਾਰ ਬਾਦਲ ਨੇ ਜਥੇਦਾਰ ਸਾਹਿਬ ਨਾਲ ਫੋਨ ’ਤੇ ਗੱਲਬਾਤ ਕੀਤੀ ਤੇ ਆਪਣੇ ਤੇ ਪਾਰਟੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਸ਼ਾਂਤੀ ਵਾਸਤੇ ਅਰਦਾਸ ਕੀਤੀ।
ਮੀਟਿੰਗ ਵਿਚ ਮਹਾਨ ਪੰਜਾਬੀ ਮੈਰਾਥਨ ਦੌੜਾਕ ਸਰਦਾਰ ਫੌਜਾ ਸਿੰਘ ਦੇ ਸਦੀਵੀਂ ਵਿਛੋੜੇ ’ਤੇ ਵੀ ਡੂੰਘਾ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਤੋਂ ਪਹਿਲਾਂ ਸਵੇਰ ਵੇਲੇ ਸਰਦਾਰ ਬਾਦਲ ਨੇ ਸੂਬੇ ਭਰ ਵਿਚ ’ਮੈਨੂੰ ਮਾਣ ਅਕਾਲੀ ਹੋਣ ’ਤੇ’ ਰਾਜ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਿਸ ਦੌਰਾਨ ਪਾਰਟੀ ਵਰਕਰਾਂ ਨੇ ਜੈਕਾਰਿਆਂ ਨਾਲ ਅਸਮਾਨ ਗੂੰਜਣ ਲਗਾ ਦਿੱਤਾ। ਸਰਦਾਰ ਬਾਦਲ ਨੇ ਪਾਰਟੀ ਵਰਕਰਾਂ ਦੇ ਵਾਹਨਾਂ ਵਾਸਤੇ ਸਟਿੱਕਰ ਵੀ ਜਾਰੀ ਕੀਤੇ ਤੇ ਵਰਕਰਾਂ ਤੇ ਪਾਰਟੀ ਸਮਰਥਕਾਂ ਵੱਲੋਂ ਘਰਾਂ ’ਤੇ ਲਗਾਏ ਜਾਣ ਵਾਲੇ ਝੰਡੇ ਵੀ ਜਾਰੀ ਕੀਤੇ।
ਸਰਦਾਰ ਬਾਦਲ ਨੇ ਦੱਸਿਆ ਕਿ ਇਹ ਮੁਹਿੰਮ ਅਕਾਲੀ ਦਲ ਦੇ ਉਭਾਰ ਵਿਰੁੱਧ ਸਾਜ਼ਿਸ਼ਾਂ ਨੂੰ ਬੇਨਕਾਬ ਕਰੇਗੀ ਅਤੇ ਹਰ ਘਰ ਤੇ ਹਰ ਪਿੰਡ, ਕਸਬੇ ਤੇ ਸ਼ਹਿਰ ਵਿਚ ਅਕਾਲੀ ਦਲ ਦਾ ਉਭਾਰ ਨਜ਼ਰ ਆਵੇਗਾ।
ਤਿੰਨਾਂ ਮੀਟਿੰਗਾਂ ਵਿਚ ਮੈਂਬਰਾਂ ਨੇ ਵਿਰੋਧੀ ਧਿਰਾਂ ਖਾਸ ਤੌਰ ’ਤੇ ਅਕਾਲੀ ਦਲ ਦੇ ਆਗੂਆਂ ਖਿਲਾਫ ਬਦਲਾਖੋਰੀ ਅਤੇ ਦਮਨਕਾਰੀ ਨੀਤੀਆਂ ਅਪਣਾਏ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ। ਉਹਨਾਂ ਇਕਜੁੱਟ ਹੋ ਕੇ ਕਿਹਾ ਕਿ ਅਸੀਂ ਆਪਣੀ ਪੂਰੀ ਤਾਕਤ ਨਾਲ ਹਰ ਪੱਧਰ ’ਤੇ ਇਸ ਦਮਨਕਾਰੀ ਨੀਤੀ ਦਾ ਵਿਰੋਧ ਕਰਾਂਗੇ।

ਮੈਂਬਰਾਂ ਨੇ ਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਜੈਪੁਰ ਵਿਚ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਵੀ ਸਖ਼ਤ ਨਿਖੇਧੀ ਕੀਤੀ। ਪਾਰਟੀ ਨੇ ਕਿਹਾ ਕਿ ਇਸ ਘਟਨਾ ਨਾਲ ਸਮੁੱਚੇ ਵਿਸ਼ਵ ਵਿਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਯਾਦ ਰਹੇ ਕਿ ਸਰਦਾਰ ਬਾਦਲ ਨੇ ਬੀਤੇ ਕੱਲ੍ਹ ਹੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਦੇਸ਼ ਭਰ ਵਿਚ ਸਿੱਖਾਂ ਨਾਲ ਵਿਤਕਰੇ ਵਾਲੀਆਂ ਦੁਖਦਾਈ ਘਟਨਾਵਾਂ ਰੋਕਣ ਵਾਸਤੇ ਉਹਨਾਂ ਦਾ ਨਿੱਜੀ ਦਖਲ ਮੰਗਿਆ ਸੀ। ਕੋਰ ਕਮੇਟੀ ਦੀ ਮੀਟਿੰਗ ਦੇ ਮਤੇ ਵਿਚ ਕਿਹਾ ਗਿਆ ਕਿ ਭਾਰਤ ਦੇ ਸੰਵਿਧਾਨ ਤਹਿਤ ਸਿੱਖਾਂ ਨੂੰ ਮਿਲੇ ਅਧਿਕਾਰਾਂ ਦੀ ਸ਼ਰ੍ਹੇਆਮ ਉਲੰਘਣਾ ਹੋ ਰਹੀ ਹੈ ਜੋ ਤੁਰੰਤ ਬੰਦ ਹੋਣੀ ਚਾਹੀਦੀ ਹੈ।
ਮੀਟਿੰਗ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਮੇਤ ਹੋਰ ਪਵਿੱਤਰ ਧਾਰਮਿਕ ਤੇ ਇਤਿਹਾਸਕ ਪ੍ਰੋਗਰਾਮਾਂ ਅਤੇ 9 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ’ਤੇ ਇਤਿਹਾਸ ਕਾਨਫਰੰਸ ਕਰਨ ਲਈ ਰੂਪ ਰੇਖਾ ਉਲੀਕੀ ਗਈ।

ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਖਾਸ ਤੌਰ ’ਤੇ ਮੁੱਖ ਮੰਤਰੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀਨਗਰ ਵਿਚ ਹੋਏ ਪ੍ਰੋਗਰਾਮ ਵਿਚ ਹੋਈ ਬੇਅਦਬੀ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਮੁੱਖ ਮੰਤਰੀ ਨੇ ਤਾਂ ਘਟਨਾ ’ਤੇ ਅਫਸੋਸ ਵੀ ਜ਼ਾਹਰ ਨਹੀਂ ਕੀਤਾ ਅਤੇ ਆਪਣੀ ਸਰਕਾਰ ਵੱਲੋਂ ਕਰਵਾਏ ਇਸ ਬੇਅਦਬੀ ਵਾਲੇ ਪ੍ਰੋਗਰਾਮ ਲਈ ਮੁਆਫੀ ਵੀ ਨਹੀਂ ਮੰਗੀ।
ਉਹਨਾਂ ਦੱਸਿਆ ਕਿ ਅਕਾਲੀ ਦਲ 20 ਅਗਸਤ ਨੂੰ ਆਪਣੇ ਮਰਹੂਮ ਪ੍ਰਧਾਨ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੇ ਮਸੀਹਾ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵਾਂ ਸ਼ਹੀਦੀ ਦਿਹਾੜਾ ਮਨਾਵੇਗਾ। ਪਾਰਟੀ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਦੇ ਸਨਮਾਨ ਵਿਚ ਈਸੜੂ ਵਿਖੇ ਸਾਲਾਨਾ ਕਾਨਫਰੰਸ ਆਯੋਜਿਤ ਕਰੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...