ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰਨ ’ਤੇ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਧੰਨਵਾਦਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ

by | Mar 18, 2025 | breaking news, daily, politics | 0 comments

ਅਕਾਲੀ ਦਲ ਦੇ ਸੀਨੀਅਰ ਵਫਦ ਨੇ ਐਡਵੋਕੇਟ ਧਾਮੀ ਦੀ ਰਿਹਾਇਸ਼ ’ਤੇ ਉਹਨਾਂ ਨਾਲ ਕੀਤੀ ਮੁਲਾਕਾਤ ਜਿਸ ਮਗਰੋਂ ਉਹਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚਾਰਜ ਮੁੜ ਸੰਭਾਲਣ ਦਾ ਕੀਤਾ ਐਲਾਨ

ਚੰਡੀਗੜ੍ਹ/ਹੁਸ਼ਿਆਰਪੁਰ, 18 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰ ਲਈ ਹੈ।

ਪਾਰਟੀ ਦੇ ਸੀਨੀਅਰ ਆਗੂ ਜਿਹਨਾਂ ਵਿਚ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ ਵੀ ਸ਼ਾਮਲ ਸਨ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਉਹਨਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਉਹਨਾਂ ਦੀ ਬੇਨਤੀ ਪ੍ਰਵਾਨ ਕੀਤੀ ਤੇ ਐਲਾਨ ਕੀਤਾ ਕਿ ਉਹ ਆਉਂਦੇ ਦਿਨਾਂ ਵਿਚ ਆਪਣਾ ਚਾਰਜ ਮੁੜ ਸੰਭਾਲਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਕਾਬਲ, ਇਮਾਨਦਾਰ ਅਤੇ ਧਾਰਮਿਕ ਸ਼ਖਸੀਅਤ ਹਨ ਜਿਹਨਾਂ ਨੇ ਪੰਥ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਜੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਦੀ ਬਹੁਤ ਲੋੜ ਹੈ ਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਆਪਣਾ ਅਸਤੀਫਾ ਵਾਪਸ ਲੈਦ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਉਹਨਾਂ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਨੂੰ ਅੱਜ ਕਈ ਮੁਹਾਜ਼ ’ਤੇ ਲੜਾਈ ਲੜਨੀ ਪੈ ਰਹੀ ਹੈ।

ਉਹਨਾਂ ਕਿਹਾ ਕਿ ਇਸ ਅਹਿਮ ਮੌਕੇ ’ਤੇ ਬਹੁਤ ਜ਼ਰੂਰੀ ਹੈ ਕਿ ਸਾਡੇ ਗੁਰੂ ਘਰ ਤੇ ਸਾਡੇ ਤਖ਼ਤ ਮਜ਼ਬੂਤ ਹੋਣ। ਉਹਨਾਂ ਕਿਹਾ ਕਿ ਸਿੱਖ ਕੌਮ ਨੂੰ ਅੰਦਰੂਨੀ ਤੌਰ ’ਤੇ ਕਮਜ਼ੋਰ ਕਰਨ ਦੇ ਬਹੁਤ ਯਤਨ ਕੀਤੇ ਤੇ ਸਾਜ਼ਿਸ਼ਾਂ ਰਚੀਆਂ ਗਈਆਂ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਬਜ਼ੇ ਕਰ ਕੇ ਅਜਿਹਾ ਕੀਤਾ ਗਿਆ ਤੇ ਹਰਿਆਣਾ ਲਈ ਵੱਖਰੀ ਕਮੇਟੀ ਬਣਾਈ ਗਈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੁਸ਼ਮਣਾਂ ਨੂੰ ਪਛਾਣਨ ਅਤੇ ਸਿੱਖ ਸੰਸਥਾਵਾਂ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨਾਂ ਨੂੰ ਫੇਲ੍ਹ ਕਰਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...