ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਵਿਖੇ ਹੋਏ ਕਾਇਰਾਨਾ ਹਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਮੰਗੀ

by | Aug 14, 2026 | breaking news, daily, politics | 0 comments

ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਤੇ ਰਾਜਾ ਵੜਿੰਗ ਵੱਲੋਂ ਹਮਲੇ ਨੂੰ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਕੇਸ ਨਾਲ ਜੋੜ ਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ
ਸ੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿਚ ਹੋਏ ਕਾਇਰਾਨਾ ਕਾਤਲਾਨਾ ਹਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਖੁਫੀਆ ਤੰਤਰ ਤੇ ਸੁਰੱਖਿਆ ਏਜੰਸੀਆਂ ਦੀ ਅਸਫਲਤਾ ਤੇ ਘਿਨੌਣੇ ਅਪਰਾਧ ਪਿੱਛੇ ਸਾਜ਼ਿਸ਼ ਦੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਜਦੋਂ ਵੀ ਅਕਾਲੀ ਦਲ ਦੀ ਚੜ੍ਹਤ ਹੁੰਦੀ ਹੈ ਤਾਂ ਅਜਿਹੀਆਂ ਵਿਰੋਧੀ ਤਾਕਤਾਂ ਪੰਥ ਨੂੰ ਆਗੂ ਵਿਹੂਣਾ ਬਣਾਉਣ ਲਈ ਅਜਿਹੇ ਘਿਨੌਣੇ ਹਮਲੇ ਸ਼ੁਰੂ ਕਰ ਦਿੰਦੀਆਂ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹਾ ਹੋਇਆ ਹੋਵੇ, ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ’ਤੇ ਕਾਤਲਾਨਾ ਹਮਲਾ ਹੋਇਆ ਸੀ। ਉਹਨਾਂ ਕਿਹਾ ਕਿ ਜੇਕਰ ਉਸ ਵੇਲੇ ਉਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਉਹਨਾਂ ਮੰਗ ਕੀਤੀ ਕਿ ਹੁਣ ਅੱਜ ਦੀ ਘਟਨਾ ਦੀ ਹੋਣ ਵਾਲੀ ਜਾਂਚ ਵਿਚ ਅੰਮ੍ਰਿਤਸਰ ਹਮਲੇ ਦੇ ਨਾਲ-ਨਾਲ ਸਾਰੀ ਸਾਜ਼ਿਸ਼ ਦੀ ਜਾਂਚ ਵੀ ਸ਼ਾਮਲ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਅਸਲ ਸਾਜ਼ਿਸ਼ ਕੀ ਹੈ।
ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨਾਲ-ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਕਰੜੇ ਹੱਥੀਂ ਲਿਆ ਜਿਹਨਾਂ ਨੇ ਇਸ ਹਮਲੇ ਨੂੰ ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਫਾਇਰਿੰਗ ਕੇਸਾਂ ਨਾਲ ਜੋੜ ਕੇ ਇਸਦਾ ਸ‌ਿਆਸੀਕਰਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ ਇਹਨਾਂ ਨੇ ਗੈਰ ਜ਼ਿੰਮੇਵਾਰ ਟਵੀਟ ਕੀਤੇ ਹਨ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਇਹ ਪੀੜਤ ਦੀ ਥਾਂ ਹਮਲਾਵਰ ਨਾਲ ਖੜ੍ਹੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜਦੋਂ ਸਰਦਾਰ ਬਾਦਲ ’ਤੇ ਸ੍ਰੀ ਦਰਬਾਰ ਸਾਹਿਬ ਵਿਖੇ ਹਮਲਾ ਹੋਇਆਸੀ ਤਾਂ ਆਪ ਸਰਕਾਰ ਨੇ ਉਸ ਵੇਲੇ ਵੀ ਇਹੋ ਕੁਝ ਕੀਤਾ ਸੀ। ਡਾ. ਚੀਮਾ ਨੇ ਕਿਹਾ ਕਿ ਹੁਣ ਇਕ ਵਾਰ ਫਿਰ ਉਹ ਲੋਕਾਂ ਨੂੰ ਭੜਕਾਉਣਾ ਚਾਹੁੰਦੇ ਹਨ ਤੇ ਸੂਬੇ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਅਕਾਲੀ ਆਗੂ ਨੇ ਕਿਹਾ ਕਿ ਰਾਜਾ ਵੜਿੰਗ ਤਾਂ ਆਪ ਸਰਕਾਰ ਦੀ ਕਠਪੁਤਲੀ ਵਾਂਗੂ ਵਿਹਾਰ ਕਰ ਰਹੇ ਹਨ ਤੇ ਉਹਨਾਂ ਨੇ ਪੰਜਾਬੀਆਂ ਨੂੰ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਜੋ ਅੱਗ ਨਾਲ ਖੇਡ ਰਹੇ ਹਨ। ਉਹਨਾਂ ਕਿਹਾ ਕਿ ਸਾਡੀ ਪਾਰਟੀ ਹਮੇਸ਼ਾ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਖੜ੍ਹੀ ਹੋਈ ਹੈ ਤੇ ਹਮੇਸ਼ਾ ਰਹੇਗੀ।
ਅਕਾਲੀ ਆਗੂਆਂ ਨੇ ਦਰ ’ਤੇ ਆਏ ਸਰਦਾਰ ਬਾਦਲ ਨੂੰ ਹੱਥ ਦੇ ਕੇ ਰੱਖਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਵੀ ਕੀਤਾ। ਉਹਨਾਂ ਕਿਹਾ ਕਿ ਇਹ ਸਭ ਕੁਝ ਨਿਸ਼ਕਾਮ ਸੇਵਾ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਜਿਸ ਦਾ ਸਾਹਿਬੁ ਡਾਢਾ ਹੋਇ ਤਿਸ ਨੋ ਮਾਰਿ ਨ ਸਾਕੈ ਕੋਇ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...