ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿਚ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰਨ ਦੀ ਨਿਖੇਧੀ

by | Aug 18, 2026 | breaking news, daily, politics | 0 comments

ਆਪ ਸਰਕਾਰ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਹੁੰਦੀ ਸਾਲਾਨਾ ਕਾਨਫਰੰਸ ਕਰਵਾਉਣ ਦੇ ਰਾਹ ਵਿਚ ਅੜਿਕੇ ਡਾਹੁਣ ਵਾਸਤੇ ਪੁਨਰ ਸੁਰਜੀਤ ਦਲ ਨਾਲ ਰਲ ਕੇ ਕੰਮ ਕਰ ਰਹੀ ਹੈ: ਡਾ. ਦਲਜੀਤ ਸਿੰਘ ਚੀਮਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਰਟੀ ਵੱਲੋਂ ਹਰ ਸਾਲ ਕਰਵਾਈ ਜਾਂਦੀ ਕਾਨਫਰੰਸ ਦੇ ਰਾਹ ਵਿਚ ਅੜਿਕੇ ਖੜ੍ਹੇ ਕਰਨ ਦੀ ਨਿਖੇਧੀ ਕੀਤੀ ਹੈ ਤੇ ਕਿਹਾ ਹੈ ਕਿ ਸਰਕਾਰ ਇਸ ਵਾਸਤੇ ਉਹ ਪੁਨਰ ਸੁਰਜੀਤ ਦਲ ਨਾਲ ਰਲ ਕੇ ਕੰਮ ਕਰ ਰਹੀ ਹੈ ਜਦੋਂ ਕਿ ਅਕਾਲੀ ਦਲ ਨੇ ਪਹਿਲਾਂ ਹੀ ਕਾਨਫਰੰਸ ਵਾਲੀ ਥਾਂ ਦੀ ਬੁਕਿੰਗ ਕਰਵਾਈ ਹੈ ਤੇ ਇਸ ਵਾਸਤੇ ਲੋੜੀਂਦੀ ਫੀਸ ਵੀ ਜਮ੍ਹਾਂ ਕਰਵਾ ਦਿੱਤੀ ਹੋਈ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ 20 ਅਗਸਤ ਨੂੰ ਲੌਂਗੋਵਾਲ ਦੀ ਅਨਾਜ ਮੰਡੀ ਵਿਚ ਹੋਣ ਵਾਲੀ ਕਾਨਫਰੰਸ ਲਈ ਪ੍ਰਵਾਨਗੀ ਵਾਸਤੇ ਅਪ੍ਰੈਲ ਮਹੀਨੇ ਵਿਚ ਹੀ ਅਪਲਾਈ ਕਰ ਦਿੱਤਾ ਸੀ। ਉਹਨਾਂ ਕਿਹਾ ਕਿ ਭਾਵੇਂ ਅਨਾਜ ਮੰਡੀ ਸ਼ੈਡ ਹੇਠਾਂ ਹੋਣ ਵਾਲੀ ਕਾਨਫਰੰਸ ਲਈ ਫੀਸ ਵੀ ਜਮ੍ਹਾਂ ਕਰਵਾ ਦਿੱਤੀ ਗਈ ਪਰ ਹੁਣ ਆਪ ਦੇ ਮੰਤਰੀ ਅਮਨਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੁਨਰ ਸੁਰਜੀਤ ਦਲ ਤੋਂ ਤਾਜ਼ਾ ਅਰਜ਼ੀ ਲੈ ਲਈ ਗਈ ਤੇ ਅਕਾਲੀ ਦਲ ਦੀ ਕਾਨਫਰੰਸ ਲਈ ਰਾਖਵੀਂ ਥਾਂ ਪੁਨਰ ਸੁਰਜੀਤ ਦਲ ਨੂੰ ਅਲਾਟ ਕਰ ਦਿੱਤੀ ਗਈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਤੇ ਪੁਨਰ ਸੁਰਜੀਤ ਦਲ ਰਲ ਕੇ ਕੰਮ ਕਰ ਰਹੇ ਹਨ, ਇਹ ਗੱਲ ਹੁਣ ਜੱਗ ਜ਼ਾਹਰ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪੁਨਰ ਸੁਰਜੀਤ ਦਲ ਤੋਂ ਦੋ ਦਿਨ ਪਹਿਲਾਂ 15 ਅਗਸਤ ਨੂੰ ਅਰਜ਼ੀ ਲਈ ਗਈ ਤੇ ਫੈਸਲੇ ਵੀ ਉਸੇ ਦਿਨ ਕਰ ਲਿਆ ਗਿਆ।
ਅਕਾਲੀ ਆਗੂ ਨੇ ਇਸ ਫੈਸਲੇ ਨੂੰ ਧੱਕੇਸ਼ਾਹੀ ਤੇ ਵਿਤਕਰੇ ਭਰਪੂਰ ਕਰਾਰ ਦਿੱਤਾ ਤੇ ਕਿਹਾ ਕਿ ਪਾਰਟੀ ਇਸ ਗੈਰ ਲੋਕਤੰਤਰੀ ਫੈਸਲੇ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਕੋਲ ਪਹੁੰਚਕਰੇਗੀ ਅਤੇ ਨਿਆਂ ਮੰਗੇਗੀ ਤੇ ਕਾਨਫਰੰਸ ਮਿਥੇ ਪ੍ਰੋਗਰਾਮ ਮੁਤਾਬਕ ਕਰਵਾਉਣ ਇਸਦੇ ਵਾਜਬ ਅਧਿਕਾਰ ਦੀ ਰਾਖੀ ਦੀ ਮੰਗ ਕਰੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਆਪ ਸਰਕਾਰ ਨਾ ਟਲੀ ਤਾਂ ਫਿਰ ਅਕਾਲੀ ਦਲ ਸਰਕਾਰੀ ਸੱਤਾ ਦੀ ਇਸ ਘੋਰ ਦੁਰਵਰਤੋਂ ਦੇ ਖਿਲਾਫ ਰੋਸ ਮੁਜ਼ਾਹਰਾ ਵੀ ਕਰੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...