ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

by | Feb 26, 2026 | breaking news, politics, religion | 0 comments

ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ

ਅੰਮ੍ਰਿਤਸਰ, 26 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ। ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ। ਗਿਆਨੀ ਰਘਬੀਰ ਸਿੰਘ ਦਾ ਪ੍ਰੈੱਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ। ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ੁੰਮੇਵਾਰ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ। ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ‘’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ। ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ। ਇਹ ਸੰਗਤ ਦੇ ਸਹਿਯੋਗ ਅਤੇ ਗੁਰੂ ਘਰਾਂ ਪ੍ਰਤੀ ਸ਼ਰਧਾ ਦੇ ਨਾਲ ਹੀ ਸੰਭਵ ਹੋਇਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ।
ਪੱਤਰਕਾਰ ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਜੇਕਰ ਸਿੱਟ ਤਬਦੀਲ ਹੀ ਕਰਨੀ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਸਿੱਖ ਅਫ਼ਸਰ ਸ਼ਾਮਲ ਕੀਤੇ ਜਾਂਦੇ। ਉਨ੍ਹਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਵਿਚ ਐਫਆਈਆਰ ਦਰਜ ਕਰਵਾਉਣ ਬਾਅਦ ਵੀ ਪੁਲਿਸ ਦੀ ਕਾਰਗੁਜਾਰੀ ਨਿਰਾਸ਼ਾਜਨਕ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ,
ਸੰਪਰਕ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...