ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

by | Jun 23, 2026 | daily, politics, religion | 0 comments

ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ
ਇਕੱਤਰਤਾ ’ਚ ਬਾਬਾ ਬਲਦੇਵ ਸਿੰਘ ਵੱਲ੍ਹਾ ਦੀ ਅਗਵਾਈ ’ਚ ਨਿਹੰਗ ਸਿੰਘਾਂ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਪ੍ਰਗਟਾਈ ਵਚਨਬੱਧਤਾ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਵਿਵਾਦਤ ਵੀਡੀਓ ਮਾਮਲੇ ’ਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਤੇ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਦੇ ਨਿਹੰਗ ਸਿੰਘਾਂ ਦੀ ਇਕੱਤਰਤਾ ਹੋਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਪਿੰਡ ਪੱਧਰ ’ਤੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਵਿਚਾਰਾਂ ਹੋਈਆਂ।
ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਸਬੰਧਤ ਵਿਵਾਦਤ ਵੀਡੀਓ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਾਹਲੀ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਬੁਲਾ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ, ਪ੍ਰੰਤੂ ਮੁੱਖ ਮੰਤਰੀ ਵੱਲੋਂ ਜਾਂਚ ਲਈ ਲੈਬਾਂ ਦੇ ਨਾਮ ਦੇਣ ਦਾ ਵਾਅਦਾ ਤਾਂ ਕੀਤਾ, ਪ੍ਰੰਤੂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ। ਜਥੇਦਾਰ ਸਾਹਿਬ ਵੱਲੋਂ ਲੰਮਾਂ ਸਮਾਂ ਉਡੀਕਣ ਮਗਰੋਂ ਸਰਕਾਰ ਦੀਆਂ ਮਾਨਤਾ ਪ੍ਰਾਪਤ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ। ਰਿਪੋਰਟ ’ਚ ਵੀਡੀਓ ਅਸਲੀ ਪਾਏ ਜਾਣ ’ਤੇ ਪੰਜ ਸਿੰਘ ਸਾਹਿਬਾਨ ਨੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਪਾਰਟੀ ਗ਼ਲਤੀ ਮੰਨਣ ਦੀ ਬਜਾਇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਅਸਥਾਨ ਹੈ, ਜਿਸ ਦੇ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਏਗੀ। ਉਨ੍ਹਾਂ ਕਿਹਾ ਕਿ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਤੱਕ ਪਹੁੰਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਜਾਣਕਾਰੀ ਦੇਣਗੇ ਅਤੇ ਸੰਗਤਾਂ ਨੂੰ ਇਸ ’ਤੇ ਅਮਲ ਕਰਨ ਦੀ ਪ੍ਰੇਰਣਾ ਕਰਨਗੇ। ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਤੋਂ ਗੁਰੇਜ਼ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਸੁਖਵਰਸ਼ ਸਿੰਘ ਪੰਨੂ, ਬਾਬਾ ਬਲਦੇਵ ਸਿੰਘ ਵੱਲ੍ਹਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਆ।
ਇਸੇ ਦੌਰਾਨ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਨਾਲ ਸਬੰਧਤ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਕੇਵਲ ਸਿੰਘ ਬਾਦਲ, ਸ. ਗੁਰਨਾਮ ਸਿੰਘ ਜੱਸਲ, ਭਾਈ ਅਜੈਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਮੈਨੇਜਰ ਸ. ਮੇਜਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਬਾਬਾ ਸਤਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਹਰਜਿੰਦਰ ਸਿੰਘ ਮੁਕਤਸਰ, ਬਾਬਾ ਬਲਬੀਰ ਸਿੰਘ ਮਾਝਾ ਤਰਨਾ ਦਲ, ਬਾਬਾ ਸ਼ਮੇਸ਼ਰ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਖੜਕ ਸਿੰਘ ਲੁਧਿਆਣਾ, ਬਾਬਾ ਕਸ਼ਮੀਰ ਸਿੰਘ ਧਰਮਕੋਟ, ਬਾਬਾ ਦਿਲਬਾਗ ਸਿੰਘ, ਬਾਬਾ ਜਸਪਾਲ ਸਿੰਘ ਮੁਕਤਸਰ, ਬਾਬਾ ਨਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜਗੀਰ ਸਿੰਘ ਸਮੇਤ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ (ਸ਼੍ਰੋਮਣੀ ਕਮੇਟੀ)
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...