ਸ਼ੰਭੂ ਵਿਖੇ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰਦੀ ਹੈ: ਬਾਜਵਾ

by | Dec 8, 2024 | AGRICULTURE UPDATES, breaking news, daily, politics | 0 comments

ਚੰਡੀਗੜ੍ਹ, 8 ਦਸੰਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਦੇ ਸ਼ਾਂਤਮਈ ਪੈਦਲ ਮਾਰਚ ਨੂੰ ਦਬਾਉਣ ਲਈ ਇੱਕ ਵਾਰ ਫਿਰ ਪੁਲਿਸ ਦੀਆਂ ਵਧੀਕੀਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਭਾਰੀ ਪੁਲਿਸ ਤਾਇਨਾਤੀ ਨਾਲ ਅੰਤਰਰਾਸ਼ਟਰੀ ਸਰਹੱਦ ਵਰਗੀ ਬੈਰੀਕੇਡਿੰਗ ਇਸ ਤਰ੍ਹਾਂ ਬਣਾਈ ਹੈ ਜਿਵੇਂ ਪੰਜਾਬ ਇਸ ਦੇਸ਼ ਦਾ ਹਿੱਸਾ ਹੀ ਨਾ ਹੋਵੇ। ਅਜਿਹਾ ਕਰ ਕੇ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬੀ ਕਿਸਾਨਾਂ ਵਿੱਚ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਭਾਜਪਾ ਦੀ ਦਮਨਕਾਰੀ ਸਰਕਾਰ ਵੱਲੋਂ ਇੱਕ ਵਾਰ ਫਿਰ ਪੰਜਾਬੀ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਨਾਲ ਕਈ ਕਿਸਾਨ ਜ਼ਖਮੀ ਹੋਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪਸ਼ਟ ਤੌਰ ‘ਤੇ ਦੁਸ਼ਟਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜੇ ਕਿਸਾਨ ਆਪਣੇ ਹੀ ਦੇਸ਼ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਵੀ ਨਹੀਂ ਕਰ ਸਕਦੇ, ਤਾਂ ਸਾਡੇ ਵਰਗੇ ਜਮਹੂਰੀ ਢਾਂਚੇ ਵਿੱਚ ਉਨ੍ਹਾਂ ਦੇ ਕੀ ਅਧਿਕਾਰ ਹਨ?

“ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲੋਕਾਂ ਲਈ ਆਪਣਾ ਗ਼ੁੱਸਾ ਕੱਢਣ ਅਤੇ ਆਪਣੀ ਆਵਾਜ਼ ਸੁਣਾਉਣ ਲਈ ਸੁਰੱਖਿਆ ਜ਼ਰੀਆ ਹੈ। ਬਾਜਵਾ ਨੇ ਕਿਹਾ ਕਿ ਅਜਿਹੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣਾ ਅਕਸਰ ਵਿਨਾਸ਼ਕਾਰੀ ਸਾਬਿਤ ਹੁੰਦਾ ਹੈ।

ਜ਼ਿਕਰਯੋਗ ਹੈ ਕਿ ਅੱਜ ਫਿਰ ਮਰਜੀਵੜਾ ਜਥੇ ਨਾਂ ਦੇ 101 ਕਿਸਾਨਾਂ ਦੇ ਸਮੂਹ ਨੇ ਐਤਵਾਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ ਸੀ। ਇਸ ਸਾਲ ਫ਼ਰਵਰੀ ਵਿੱਚ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਦੀ ਉਨ੍ਹਾਂ ਦੀ ਪਹਿਲੀ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਉਹ ਸ਼ੰਭੂ ਸਰਹੱਦ ‘ਤੇ ਡੇਰਾ ਲਾ ਕੇ ਬੈਠੇ ਸਨ। ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਲਈ ਪ੍ਰਦਰਸ਼ਨ ਕਰ ਰਹੇ ਹਨ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰੇ। ਭਾਜਪਾ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੇ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਚਰਚਾ ਲਈ ਸੱਦਾ ਭੇਜਣ ਦੀ ਬਜਾਏ ਭਾਜਪਾ ਸਰਕਾਰ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਚਲਾ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...