ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

by | May 7, 2025 | AGRICULTURE UPDATES, breaking news, daily | 0 comments

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ:

ਚੰਡੀਗੜ੍ਹ, 7 ਮਈ:

ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।

ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ।

ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਦਰਮਿਆਨ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਉੱਚ-ਗੁਣਵੱਤਾ ਵਾਲੇ ਖੇਤੀਬਾੜੀ ਨਾਲ ਸਬੰਧਤ ਉਤਪਾਦਾਂ ਤੱਕ ਕਿਸਾਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ-ਨਿਯੰਤਰਣ ਉਪਾਵਾਂ ਨੂੰ ਤੇਜ਼ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਫਸਲ ਦੀ ਪੈਦਾਵਾਰ ਵਧ ਸਕੇ।

ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੇ ਗੁਣਵੱਤਾ ਨਿਯੰਤਰਣ ਲਈ ਮਹੱਤਵਪੂਰਨ ਟੀਚੇ ਮਿੱਥੇ ਹਨ, ਜਿਸ ਦਾ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ ਕੀਟਨਾਸ਼ਕ ਦੇ 4,550 ਨਮੂਨੇ, ਬੀਜ ਦੇ 6,100 ਨਮੂਨੇ ਅਤੇ ਖਾਦ ਦੇ 5,200 ਨਮੂਨੇ ਇਕੱਤਰ ਕਰਨਾ ਹੈ। ਇਹ ਸਰਗਰਮ ਪਹੁੰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਲਈ ਪ੍ਰਮਾਣਿਕ ਅਤੇ ਮਿਆਰੀ ਖੇਤੀ-ਉਤਪਾਦ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।

ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...