ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

by | Mar 4, 2025 | breaking news, daily | 0 comments

ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ

ਚੰਡੀਗੜ੍ਹ, 4 ਮਾਰਚ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ।

ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ ‘ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ।

ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ‘ਤੇ ਜ਼ੋਰ ਦਿੰਦਿਆਂ, ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸੈਨਿਕ ਰੈਸਟ ਹਾਊਸਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਪਾਵ ਕਰਨ ਦੇ ਵੀ ਹੁਕਮ ਦਿੱਤੇ।

ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ.ਐਮ. ਬਾਲਾ ਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਕਮਾਂਡਰ ਬਲਜਿੰਦਰ ਸਿੰਘ ਵਿਰਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...