ਸਾਲ 2025 ਦਾ ਲੇਖਾ-ਜੋਖਾ; ਟਰਾਂਸਪੋਰਟ ਵਿਭਾਗ ਨਾਲ ਸਬੰਧਤ 56 ਸਮਾਰਟ ਸੇਵਾਵਾਂ 24×7 ਉਪਲਬਧ ਕਰਵਾਈਆਂ: ਲਾਲਜੀਤ ਸਿੰਘ ਭੁੱਲਰ

by | Dec 23, 2025 | breaking news, daily | 0 comments

ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਦੇ ਸਮਾਰਟ ਕਾਰਡਾਂ ਦੀ ਚੰਡੀਗੜ੍ਹ ਵਿਖੇ ਇੱਕੋ ਥਾਂ ‘ਤੇ ਪ੍ਰਿਟਿੰਗ ਕਰਕੇ ਸਪੀਡ ਪੋਸਟ ਰਾਹੀਂ ਬਿਨੈਕਾਰ ਦੇ ਘਰ ਭੇਜਣ ਦੀ ਦਿੱਤੀ ਸਹੂਲਤ

ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ 19 ਵਾਲਵੋ ਬੱਸਾਂ ਚਲਾਈਆਂ

ਚੰਡੀਗੜ੍ਹ, 22 ਦਸੰਬਰ:

ਪੰਜਾਬ ਸਰਕਾਰ ਨੇ ਚਾਲੂ ਸਾਲ 2025 ਦੌਰਾਨ ਆਪਣੀ ਕੁਸ਼ਲ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਤਹਿਤ ਸੂਬੇ ਦੇ ਨਾਗਰਿਕਾਂ ਨੂੰ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਨਾਲ ਸਬੰਧਤ 56 ਸਮਾਰਟ ਸੇਵਾਵਾਂ 24 ਘੰਟੇ ਉਪਲੱਬਧ ਕਰਵਾਈਆਂ ਹਨ, ਜਿਨ੍ਹਾਂ ਦਾ ਲਾਭ ਪ੍ਰਾਰਥੀਆਂ ਵੱਲੋਂ ਆਨਲਾਈਨ ਅਪਲਾਈ ਕਰਕੇ ਜਾਂ ਸੇਵਾ ਕੇਂਦਰ ਰਾਹੀਂ (ਦਫਤਰੀ ਸਮੇਂ ਦੌਰਾਨ) ਜਾਂ ਫਿਰ 1076 ਹੈਲਪਲਾਈਨ ਨੰਬਰ ‘ਤੇ ਕਾਲ ਕਰਕੇ ਆਪਣੇ ਘਰ ਵਿਖੇ ਹੀ ਲਿਆ ਜਾ ਸਕਦਾ ਹੈ।
 
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੱਗਭੱਗ ਸਾਢੇ 3 ਸਾਲਾਂ ਤੋਂ ਆਮ ਨਾਗਰਿਕਾਂ ਨੂੰ ਆਵਾਜਾਈ ਦੇ ਖੇਤਰ ਵਿੱਚ ਬਿਹਤਰ ਸੇਵਾਵਾਂ ਮੁਹੱਈਆਂ ਕਰਵਾਈਆਂ ਹਨ, ਜਿਸ ਨਾਲ ਜਿੱਥੇ ਆਮ ਲੋਕਾਂ ਦੀ ਖੱਜਲ-ਖੁਆਰੀ ਘਟੀ ਹੈ, ਉੱਥੇ ਹੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਂਦਿਆਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਰਕੇ ਭ੍ਰਿਸ਼ਟਚਾਰ ਦਾ ਖਾਤਮਾ ਕੀਤਾ ਗਿਆ ਹੈ|
 
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਨਾਗਰਿਕਾਂ ਲਈ ਇਹ ਸੇਵਾਵਾਂ ਵਿਭਾਗ ਦੀ ਸਾਈਟ ਰਾਹੀਂ http://www.parivahan.gov.in ਤੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨਾਗਰਿਕ ਇਹ ਸੇਵਾਵਾਂ ਘਰ ਬੈਠੇ ਹੀ ਆਪਣੇ ਆਧਾਰ ਰਾਹੀਂ ਹਾਸਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਦੇ ਸਮਾਰਟ ਕਾਰਡਾਂ ਦੀ ਚੰਡੀਗੜ੍ਹ ਵਿਖੇ ਇੱਕੋ ਥਾਂ ‘ਤੇ ਪ੍ਰਿਟਿੰਗ ਕਰਕੇ ਸਪੀਡ ਪੋਸਟ ਰਾਹੀਂ ਬਿਨੈਕਾਰ ਦੇ ਘਰ ਭੇਜਣ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਲੋੜੀਂਦੇ ਦਸਤਾਵੇਜਾਂ ਜਿਵੇਂ ਕਿ ਰਜਿਸਟ੍ਰੇਸ਼ਨ ਸਰਟੀਫਿਕੇਟ, ਡਰਾਈਵਿੰਗ ਲਾਈਸੈਂਸ ਅਤੇ ਬੀਮਾ ਵਰਗੇ ਦਸਤਾਵੇਜਾਂ ਨੂੰ ਡਿਜੀਟਲ ਪਲੇਟਫਾਰਮ ਉੱਪਰ ਭਾਵ ਐਮ-ਪਰਿਵਾਹਨ ਅਤੇ ਡਿਜੀ-ਲਾਕਰ ਵਿੱਚ ਰੱਖ ਕੇ ਇੰਨਫੋਰਸਮੈਂਟ ਸਟਾਫ ਨੂੰ ਪੇਸ਼ ਕਰਨ ਤੇ ਅਸਲ ਦਸਤਾਵੇਜ ਵਜੋਂ ਹੀ ਮੰਨਣ ਲਈ ਵੀ ਮਾਨਤਾ ਦਿੱਤੀ ਗਈ ਹੈ।
 
ਸ. ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਸਾਲ 2022-23 ਤੋਂ ਲੈ ਕੇ 2025-26 ਤੱਕ (15-10-2025 ਤੱਕ) ਮਹਿਲਾ ਮੁਸਾਫਿਰਾਂ ਨੇ ਵੱਖ-ਵੱਖ ਸਮੇਂ ਤੇ ਪੰਜਾਬ ਰੋਡਵੇਜ਼/ਪਨਬੱਸ ਦੀਆ ਬੱਸਾਂ ਵਿੱਚ ਕਰੀਬ 21 ਕਰੋੜ ਮੁਫ਼ਤ ਯਾਤਰਾਵਾਂ ਦਾ ਲਾਭ ਲਿਆ, ਜਿਸ ਲਈ ਸੂਬਾ ਸਰਕਾਰ ਨੇ ਕਰੀਬ 1157 ਕਰੋੜ ਰੁਪਏ ਖਰਚ ਕੀਤੇ।
 
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਸਹੂਲਤ ਦਿੰਦਿਆਂ ਸੂਬੇ ਦੇ ਨਾਗਰਿਕਾਂ ਲਈ ਈ-ਲਰਨਰਜ਼ ਲਾਇਸੈਂਸ ਦੀ ਸਹੂਲਤ ਮੁਹੱਈਆ ਕਰਵਾਈ ਹੈ। ਇਸ ਪ੍ਰਕਿਰਿਆ ਤਹਿਤ ਸੂਬੇ ਦੇ ਯੋਗ ਨਾਗਰਿਕ ਬਿਨਾਂ ਕਿਸੇ ਖੱਜਲ ਖੁਆਰੀ ਤੋਂ ਆਧਾਰ ਰਾਹੀਂ ਆਪਣਾ ਲਰਨਿੰਗ ਲਾਈਸੈਂਸ ਘਰ ਬੈਠੇ ਹੀ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਦੇ ਮੋਟਰ ਵਹੀਕਲ ਡੀਲਰਾਂ ਨੂੰ ਵੀ ਆਧਾਰ ਰਾਹੀਂ ਨਵੇਂ ਵਾਹਨਾਂ ਦੀ ਮੌਕੇ ‘ਤੇ ਰਜਿਸਟ੍ਰੇਸ਼ਨ ਲਈ ਪ੍ਰਵਾਨਗੀ ਦੇਣ ਵਾਲੀ ਅਥਾਰਟੀ ਵਜੋਂ ਅਧਿਕਾਰਤ ਕੀਤਾ ਹੈ। ਇਹ ਪ੍ਰਣਾਲੀ ਦਾ ਮਕਸਦ ਵੀ ਲੋਕਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਦਿਵਾ ਕੇ ਵਹੀਕਲ ਡੀਲਰ ਪੱਧਰ ਤੇ ਹੀ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਵਾਨ ਕਰਾਉਣਾ ਹੈ।
 
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸਾਂ ਚਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਰੋਡਵੇਜ਼/ਪਨਬੱਸ ਦੀਆਂ ਕੁੱਲ 19 ਵਾਲਵੋ ਬੱਸਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦਾ ਕਿਰਾਇਆ ਪ੍ਰਾਈਵੇਟ ਬੱਸਾਂ ਦੇ ਮੁਕਾਬਲੇ ਬਹੁਤ ਥੋੜ੍ਹਾ ਹੈ ਅਤੇ ਇਹ ਬੱਸਾਂ ਪੰਜਾਬੀਆਂ ਨੂੰ ਆਰਾਮਦਾਇਕ ਸਫ਼ਰ ਸਹੂਲਤਾਂ ਪ੍ਰਦਾਨ ਕਰ ਰਹੀਆਂ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...