ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

by | Sep 1, 2025 | breaking news, daily | 0 comments

—ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ: ਡਾ. ਬਲਬੀਰ ਸਿੰਘ

— ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ

—ਕਿਹਾ, ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

— ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਅਤੇ ਇੱਕ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ: ਸਿਹਤ ਮੰਤਰੀ

ਚੰਡੀਗੜ੍ਹ/ਗੁਰਦਾਸਪੁਰ, 31 ਅਗਸਤ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੀ ਹੜ੍ਹ ਪੀੜ੍ਹਤਾਂ ਦੀ ਹਰ ਤਰ੍ਹਾਂ ਨਾਲ ਮਦਦ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਲਈ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ ਅਤੇ ਹੋਰ ਲੋੜਵੰਦ ਤੱਕ ਖਾਣ-ਪੀਣ ਦੀ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਵੱਡਾ ਸਹਿਯੋਗ ਮਿਲ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਲੋਕਾਂ ਨੂੰ ਸਿਹਤ ਪੱਖੋਂ ਕੋਈ ਸਮੱਸਿਆ ਨਾ ਆਵੇ ਇਸ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਹੜ੍ਹ ਦੇ ਪਾਣੀ ਨਾਲ ਹੋਣ ਵਾਲੇ ਡੇਂਗੂ, ਮਲੇਰੀਆ ਤੇ ਡਾਇਰੀਆ ਸਮੇਤ ਹੋਰਨਾਂ ਬਿਮਾਰੀ ਦੇ ਖਤਰੇ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ ਪੈਰਾ ਮੈਡੀਕਲ ਸਟਾਫ਼ ਸਮੇਤ 100 ਐਂਬੂਲੈਂਸਾਂ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜ੍ਹਤ ਪਰਿਵਾਰਾਂ ਦੀ ਜਿੱਥੇ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਨਾਲ ਮਦਦ ਕੀਤੀ ਜਾ ਰਹੀ ਹੈ ਉੱਥੇ ਉਹ ਆਪਣੇ ਵੱਲੋਂ ਵੀ ਇੱਕ ਹੜ੍ਹ ਪੀੜ੍ਹਤ ਕਿਸਾਨ ਦਾ ਪਰਿਵਾਰ ਤੇ ਇੱਕ ਮਜ਼ਦੂਰ ਦਾ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਉਹ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪ੍ਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣ।

ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈੱਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਉਣ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਵਿੱਚ ਵਾਟਰ ਸੈਂਪਲਿੰਗ, ਸਿਹਤ ਜਾਗਰੂਕਤਾ ਅਤੇ ਮਰੀਜ਼ਾਂ ਦਾ ਰੈਸਕਿਊ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮੁਫ਼ਤ ਜ਼ਰੂਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ `ਤੇ 3 ਰੈਪਿਡ ਰਿਸਪਾਂਸ ਟੀਮਾਂ ਬਣਾਈਆਂ ਗਈਆਂ ਹਨ ਜਦਕਿ ਬਲਾਕ ਪੱਧਰ `ਤੇ 19 ਰੈਪਿਡ ਰਿਸਪਾਂਸ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਨੁਸਾਰ 38 ਮੋਬਾਈਲ ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਪਣੀਆਂ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ 6 ਜਦਕਿ 108 ਵਾਲੀਆਂ 18 ਐਂਬੂਲੈਂਸ ਲੋਕਾਂ ਦੀ ਸੇਵਾ ਵਿੱਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਮੁਫਤ ਦਿੱਤੀਆ ਜਾ ਰਹੀਆਂ ਹਨ। ਪਾਣੀ ਦੀ ਸੈਂਪਲਿੰਗ ਲਈ ਟੀਮਾਂ ਨੂੰ ਆਨ ਸਪੋਟ ਵਾਟਰ ਟੈਸਟਿੰਗ ਕਿੱਟਾਂ ਦਿੱਤੀਆ ਗਈਆ ਹਨ, ਜਿਸ ਨਾਲ ਮੌਕੇ `ਤੇ ਹੀ ਪੀਣ ਵਾਲੇ ਪਾਣੀ ਦੀ ਗੁਣਵੱਤਾ ਚੈਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਵੱਲੋਂ ਪਾਣੀ ਦੀ ਕਲੋਰੀਨੇਸ਼ਨ ਕੀਤੀ ਜਾ ਰਹੀ ਹੈ।

ਇਸ ਮੌਕੇ ਸਿਹਤ ਮੰਤਰੀ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੁਪਿੰਦਰਜੀਤ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਐੱਸ.ਡੀ.ਐੱਮ ਕਲਾਨੌਰ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਅਦਿੱਤਯ ਸ਼ਰਮਾ, ਐੱਸ.ਡੀ.ਐੱਮ. ਫਤਹਿਗੜ੍ਹ ਚੂੜੀਆਂ ਗੁਰਮੰਦਰ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...